Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਹੜ੍ਹ ਮੁਆਵਜ਼ੇ ਦੀ ਜਗ੍ਹਾ ਕਿਸਾਨਾਂ ’ਤੇ ਡਾਂਗਾਂ ਵਰ੍ਹਾ ਰਹੀ ਮਾਨ ਸਰਕਾਰ : ਸੁਨੀਲ ਜਾਖੜ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਬਿਨਾਂ ਗਿਰਦਾਵਰੀ ਤੋਂ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੇ ਕੀਤੇ ਵਾਅਦੇ ਤੋਂ ਭੱਜ ਗਏ ਹਨ। ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਬਜਾਏ ਉਨ੍ਹਾਂ ’ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ।

ਜਾਖੜ ਨੇ ਕਿਹਾ ਕਿ ਕਿਸਾਨਾਂ ’ਤੇ ਦੋਹਰੀ ਮਾਰ ਪਈ ਹੈ। ਇਕ ਹੜ੍ਹਾਂ ਦੀ ਮਾਰ ਜੋ ਸਰਕਾਰ ਦੀ ਅਣਗਹਿਲੀ ਕਰ ਕੇ ਦੁੱਗਣੀ ਹੋ ਗਈ ਤੇ ਦੂਜੀ ਮਾਰ ਸਰਕਾਰ ਦੇ ਹੰਕਾਰ ਤੇ ਪੁਲਿਸ ਦੀ ਧੱਕੇਸ਼ਾਹੀ ਨਾਲ ਪਈ ਹੈ। ਉਨ੍ਹਾਂ ਕਿਹਾ ਕਿ ਮੁਸ਼ਕਲ ਘੜੀ ਵਿਚ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਬਜਾਏ ਸੱਤਾ ਦੇ ਨਸ਼ੇ ਵਿਚ ਚੂਰ ਪੰਜਾਬ ਸਰਕਾਰ ਕਿਸਾਨਾਂ ’ਤੇ ਲਾਠੀਚਾਰਜ ਕਰਵਾ ਰਹੀ ਹੈ ਜਿਸ ਕਾਰਨ ਸੰਗਰੂਰ ਦੇ ਕਿਸਾਨ ਦੀ ਮੌਤ ਹੋ ਗਈ। ਉਨ੍ਹਾਂ ਕਿਸਾਨ ਦੀ ਮੌਤ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ।

ਜਾਖੜ ਨੇ ਕਿਹਾ ਕਿ ਹੁਣ ਇਹ ਭੁਲੇਖਾ ਵੀ ਨਿਕਲ ਗਿਆ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਅਸਲ ਵਿਚ ਇਹ ਦਿੱਲੀ ਦੇ ਚੰਦ ਲੋਕਾਂ ਦੀ ਸਰਕਾਰ ਬਣ ਕੇ ਰਹਿ ਗਈ ਜਿਨ੍ਹਾਂ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਮਤਲਬ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਲੋਕਾਂ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਦਰਦ ਹੈ।

ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹੁਣ ਤੱਕ ਇਹ ਕਹਿੰਦੇ ਰਹੇ ਹਨ ਕਿ ਆਮ ਆਦਮੀ ਪਾਰਟੀ ਦਿੱਲੀ ਮਾਡਲ ’ਤੇ ਕਿਸਾਨਾਂ ਦੇ ਖਾਤਿਆਂ ਵਿਚ ਸਿੱਧਾ 20-20 ਹਜ਼ਾਰ ਰੁਪਏ ਪਾਵੇਗੀ ਪਰ ਹੁਣ ਗਿਰਦਾਵਰੀ ਤੋਂ ਬਿਨਾਂ ਕਿਸਾਨਾਂ ਦੇ ਖਾਤਿਆਂ ਵਿਚ ਪੈਸੇ ਕਿਉਂ ਨਹੀਂ ਪਾਏ ਜਾ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 13 ਜੁਲਾਈ ਨੂੰ ਹੀ 218 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਸਨ ਤਾਂ ਸਰਕਾਰ ਨੇ ਉਸੇ ਪੈਸੇ ਵਿੱਚੋਂ 186 ਕਰੋੜ ਰੁਪਏ ਜਾਰੀ ਕਰਨ ਵਿਚ ਇੰਨਾ ਸਮਾਂ ਕਿਉਂ ਲਗਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।

ਜਾਖੜ ਨੇ ਵਿਦੇਸ਼ ਜਾ ਰਹੇ ਇਕ ਨੌਜਵਾਨ ਦੀ ਮੌਤ ’ਤੇ ਡੁੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ ਪੰਜਾਬ ਵਿਚ ਅਜਿਹਾ ਮਾਹੌਲ ਦੇਵਾਂਗੇ ਕੇ ਬਾਹਰੋਂ ਅੰਗਰੇਜ਼ ਇੱਥੇ ਕੰਮ ਕਰਨ ਆਉਣਗੇ ਪਰ ਸਰਕਾਰ ਦਾ ਧਿਆਨ ਨੌਜਵਾਨਾਂ ਵੱਲ ਨਾ ਹੋਣ ਕਾਰਨ ਅੱਜ ਵੀ ਸੂਬੇ ਦੇ ਨੌਜਵਾਨ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ ਜਾ ਰਹੇ ਹਨ।

Vinkmag ad
Share Our Daily Posts

News Desk

Read Previous

ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਵਲੋਂ ਲੱਦਾਖ ਚ 9 ਫ਼ੌਜੀ ਜਵਾਨਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

Read Next

ਕਿਰਾਏਦਾਰ ਤੋਂ ਪਰੇਸ਼ਾਨ ਵਿਅਕਤੀ ਨੇ ਨਿਗਲਿਆ ਜ਼ਹਿਰ, ਮੌਤ