Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਸੰਤ ਬਾਬਾ ਨੰਦ ਸਿੰਘ ਜੀ ਦੇ ਬਰਸੀ ਸਮਾਗਮਾਂ ਦਾ ਆਗਾਜ਼, ਪੰਜ ਦਿਨ ਚੱਲਣ ਵਾਲੇ ਸਮਾਗਮਾਂ ਦੇ ਪਹਿਲੇ ਦਿਨ ਹੀ ਤਿਲ ਸੁੱਟਣ ਨੂੰ ਵੀ ਨਾ ਮਿਲੀ ਥਾਂ

ਜਗਰਾਓਂ : ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਨੰਦ ਸਿੰਘ ਜੀ ਦੀ ਬਰਸੀ ’ਤੇ ਪੰਜ ਰੋਜ਼ਾ ਧਾਰਮਿਕ ਸਮਾਗਮ ਸ਼ੁਰੂ ਹੋਏ। ਸ਼ੁੱਕਰਵਾਰ ਪਹਿਲੇ ਦਿਨ ਹੀ ਸੰਗਤ ਦੇ ਠਾਠਾਂ ਮਾਰਦੇ ਇਕੱਠ ਨੇ ਬਾਬਾ ਜੀ ਦੀ ਤਪ ਨਗਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ-ਏ-ਦੀਦਾਰ ਕਰਦਿਆਂ ਹਾਜ਼ਰੀਆਂ ਭਰੀਆਂ। ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਜਪੁਜੀ ਸਾਹਿਬ ਜੀ ਦੇ 119 ਸ੍ਰੀ ਅਖੰਡ ਪਾਠਾਂ ਦੀ ਪਹਿਲੀ ਲੜੀ ਦੇ ਪਾਠ ਪ੍ਰਕਾਸ਼ ਹੋਏ। ਸੰਪਰਦਾਇ ਦੇ ਮੁਖੀ ਸੰਤ ਬਾਬਾ ਘਾਲਾ ਸਿੰਘ, ਸੰਤ ਬਾਬਾ ਲੱਖਾ ਸਿੰਘ, ਸੰਤ ਬਾਬਾ ਗੁਰਚਰਨ ਸਿੰਘ ਅਤੇ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਸ਼ੁਰੂ ਹੋਏ ਸਮਾਗਮਾਂ ਮੌਕੇ ਗੁਰਦੁਆਰਾ ਸਾਹਿਬ ਦੀ ਸਜਾਵਟ ਵੇਖਣਯੋਗ ਸੀ।

ਗੁਰਦੁਆਰਾ ਸਾਹਿਬ ਵਿਖੇ ਅੱਜ ਪਹਿਲੀ ਪਾਠਾਂ ਦੀ ਲੜੀ ਦੀ ਆਰੰਭਤਾ ਦੀ ਅਰਦਾਸ ਬਾਬਾ ਸੇਵਾ ਸਿੰਘ ਨੇ ਕੀਤੀ। ਪਹਿਲੀ ਲੜੀ ’ਚ ਪ੍ਰਕਾਸ਼ ਪਾਠਾਂ ਦੇ ਭੋਗ 27 ਅਗਸਤ ਐਤਵਾਰ ਨੂੰ ਪਾਏ ਜਾਣਗੇ। ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਅਤੇ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਕਿਹਾ ਕਿ ਸੱਚਖੰਡ ਵਾਸੀ ਸੰਤ ਬਾਬਾ ਨੰਦ ਸਿੰਘ ਜੀ ਵੱਲੋਂ ਸਜਾਏ ਇਸ ‘ਭਗਤੀ ਦੇ ਘਰ’ ਵਿਚ ਦੇਸ਼ ਦੁਨੀਆਂ ਦੀਆਂ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। ਅੱਜ ਬਰਸੀ ਸਮਾਗਮਾਂ ’ਚ ਪੁੱਜੀਆਂ ਸੰਗਤਾਂ ਭਾਗਾਂ ਵਾਲੀਆਂ ਹਨ ਜਿਨ੍ਹਾਂ ਨੂੰ ਗੁਰੂ ਸਾਹਿਬ ਦੀ ਕ੍ਰਿਪਾ ਸਦਕਾ ਗੁਰੂ ਸਾਹਿਬ ਦੇ ਦਰਸ਼ਨ-ਏ-ਦੀਦਾਰ ਹੋ ਰਹੇ ਹਨ। ਉਨ੍ਹਾਂ ਸਿੱਖ ਸੰਗਤ ਨੂੰ ਨਿੱਤ-ਨੇਮ ਦੇ ਧਾਰਣੀ ਹੁੁੰਦਿਆਂ ਅੰਮ੍ਰਿਤ ਛਕਣ ਅਤੇ ਮਾਨਵਤਾ ਦੀ ਸੇਵਾ ਕਰਨ ਦੀ ਪੇ੍ਰਰਣਾ ਦਿੱਤੀ।

ਇਸ ਮੌਕੇ ਬਾਬਾ ਸੁਖਦੇਵ ਸਿੰਘ ਭੁੱਚੋ ਵਾਲੇ, ਬਾਬਾ ਬਲਜੀਤ ਸਿੰਘ ਪਾਤੜਾਂ, ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਬਾਬਾ ਮੇਹਰ ਸਿੰਘ, ਸੰਤ ਬਾਬਾ ਬਲਜੀਤ ਸਿੰਘ ਨਾਨਕਸਰ ਪਾਤੜਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਕੋਆਰਡੀਨੇਟਰ ਭਾਈ ਧਰਮਿੰਦਰ ਸਿੰਘ ਨਾਨਕਸਰ, ਬਾਬਾ ਤੇਜਿੰਦਰ ਸਿੰਘ ਜਿੰਦੂ, ਬਾਬਾ ਗੁਰਸੇਵਕ ਸਿੰਘ, ਬਾਬਾ ਲਖਵਿੰਦਰ ਸਿੰਘ, ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਗੇਜਾ ਸਿੰਘ, ਚਰਨਜੀਤ ਸਿੰਘ ਅਤੇ ਭਾਈ ਗੋਰਾ ਸਿੰਘ ਆਦਿ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਕਿਰਾਏਦਾਰ ਤੋਂ ਪਰੇਸ਼ਾਨ ਵਿਅਕਤੀ ਨੇ ਨਿਗਲਿਆ ਜ਼ਹਿਰ, ਮੌਤ

Read Next

ਮਸ਼ਹੂਰ ਗੀਤਕਾਰ ਦੇਵ ਕੋਹਲੀ ਦਾ ਦੇਹਾਂਤ, ‘ਮੈਨੇ ਪਿਆਰ ਕੀਆ’ ਵਰਗੀਆਂ 100 ਤੋਂ ਵੱਧ ਸੁਪਰਹਿੱਟ ਫਿਲਮਾਂ ਲਈ ਲਿਖੇ ਗੀਤ