Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਫਿਰੋਜ਼ਪੁਰ ‘ਚ ਡਬਲ ਮਰਡਰ, ਭਾਜਪਾ ਆਗੂ ਜਸਵਿੰਦਰ ਸਿੰਘ ਦੇ ਭਤੀਜਿਆਂ ਦੀ ਗੋਲ਼ੀਆਂ ਮਾਰ ਕੇ ਹੱਤਿਆ

ਫਰੀਦਕੋਟ : ਫਿਰੋਜ਼ਪੁਰ ਦੇ ਪਿੰਡ ਮਹਿਮਾ ‘ਚ ਸ਼ੁੱਕਰਵਾਰ ਰਾਤ 8 ਵਜੇ ਮੋਬਾਈਲ ਫੋਨ ‘ਤੇ ਹੋਈ ਤਕਰਾਰ ਤੋਂ ਬਾਅਦ ਹੋਈ ਗੋਲੀਬਾਰੀ ‘ਚ ਫਰੀਦਕੋਟ ਦੇ ਅਰਾਈਆਂ ਵਾਲਾ ਖੁਰਦ ਦੇ ਦੋ ਸਕੇ ਭਰਾ ਜ਼ਖਮੀ ਹੋ ਗਏ। ਜ਼ਖਮੀ ਹਾਲਤ ‘ਚ ਉਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਦੋਵਾਂ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕ ਦੋਵੇਂ ਭਰਾ ਭਾਰਤੀ ਜਨਤਾ ਪਾਰਟੀ ਦੇ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਇੰਚਾਰਜ ਜਸਵਿੰਦਰ ਸਿੰਘ ਦੇ ਭਤੀਜੇ ਹਨ। ਪੁਲਿਸ ਨੇ 5 ਬਾਈਨੇਮ ਤੇ ਇਕ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਮਮਦੋਟ ਪਿੰਡ ‘ਚ ਗੋਲ਼ੀਆਂ ਚਲਾਉਣ ਵਾਲਾ ਮੁਲਜ਼ਮ ਪਿੰਡ ਭਾਵੜਾ ਦਾ ਵਸਨੀਕ ਹੈ। ਉਸ ਨੇ ਦੱਸਿਆ ਕਿ ਮੁਲਜ਼ਮ ਤੇ ਮ੍ਰਿਤਕ ਨੌਜਵਾਨ ਵਿਚਕਾਰ ਮੋਬਾਈਲ ਨੂੰ ਲੈ ਕੇ ਲੜਾਈ ਹੋ ਗਈ। ਇਸ ਤੋਂ ਬਾਅਦ ਮ੍ਰਿਤਕ ਨੌਜਵਾਨ ਉਥੋਂ ਮਹਿਮਾ ਪਿੰਡ ਆ ਗਿਆ। ਪਰ ਮੁਲਜ਼ਮਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਰਾਤ ਕਰੀਬ 8 ਵਜੇ ਪਿੰਡ ਮਹਿਮਾ ਕੋਲ ਉਨ੍ਹਾਂ ਨੂੰ ਘੇਰ ਲਿਆ ਤੇ ਉਨ੍ਹਾਂ ‘ਤੇ ਗੋਲ਼ੀਆਂ ਚਲਾ ਦਿੱਤੀਆਂ ਜਿਸ ਵਿਚ ਦੋਵੇਂ ਨੌਜਵਾਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਦੋਵਾਂ ਭਰਾਵਾਂ ਦੀ ਮੌਤ ਹੋ ਗਈ।

ਐਸਪੀਡੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਜਗਦੀਸ਼ ਸਿੰਘ (34) ਅਤੇ ਕੁਲਦੀਪ ਸਿੰਘ (36) ਵਾਸੀ ਅਰਾਈਆਂ ਵਾਲਾ ਖੁਰਦ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ 5 ਦੇ ਨਾਮ ਅਤੇ ਇੱਕ ਅਣਪਛਾਤੇ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਕਈ ਕੇਸ ਦਰਜ ਹਨ।

Vinkmag ad
Share Our Daily Posts

News Desk

Read Previous

ਮਸ਼ਹੂਰ ਗੀਤਕਾਰ ਦੇਵ ਕੋਹਲੀ ਦਾ ਦੇਹਾਂਤ, ‘ਮੈਨੇ ਪਿਆਰ ਕੀਆ’ ਵਰਗੀਆਂ 100 ਤੋਂ ਵੱਧ ਸੁਪਰਹਿੱਟ ਫਿਲਮਾਂ ਲਈ ਲਿਖੇ ਗੀਤ

Read Next

ਸਰਕਾਰੀ ਸਕੂਲ ਦੇ 70 ਵਿਦਿਆਰਥੀ ਮਿਡ-ਡੇਅ ਮੀਲ ਖਾਣਾ ਖਾਣ ਤੋਂ ਬਾਅਦ ਹੋਏ ਬਿਮਾਰ; ਸਰਕਾਰ ਨੇ ਜਾਰੀ ਕੀਤਾ ਨੋਟਿਸ