15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਨਵੀਂ ਦਿੱਲੀ -:ਦਿੱਲੀ ਦੇ ਇੱਕ ਸਰਕਾਰੀ ਸਕੂਲ ਦੇ ਘੱਟੋ-ਘੱਟ 70 ਵਿਦਿਆਰਥੀਆਂ ਨੂੰ ਸਕੂਲ ਵਿੱਚ ਦਿੱਤੇ ਗਏ ਮਿਡ-ਡੇ-ਮੀਲ ਦਾ ਸੇਵਨ ਕਰਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਹ ਘਟਨਾ ਦਿੱਲੀ ਦੇ ਡਾਬਰੀ ਇਲਾਕੇ ਦੇ ਇੱਕ ਸਰਕਾਰੀ ਸਕੂਲ ਵਿੱਚ ਵਾਪਰੀ। ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ੁੱਕਰਵਾਰ ਨੂੰ ਮਿਡ-ਡੇਅ ਮੀਲ ਦਿੱਤਾ ਗਿਆ ਸੀ, ਪਰ ਖਾਣਾ ਖਾਣ ਤੋਂ ਕੁਝ ਦੇਰ ਬਾਅਦ ਹੀ ਵਿਦਿਆਰਥੀ ਨੇ ਪੇਟ ਦਰਦ ਦੀ ਸ਼ਿਕਾਇਤ ਕੀਤੀ ਅਤੇ ਉਲਟੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ।
ਦਿੱਲੀ ਸਰਕਾਰ ਨੇ ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਕੀਤੀ ਹੈ ਅਤੇ ਮਿਡ-ਡੇ-ਮੀਲ ਪ੍ਰਦਾਨ ਕਰਨ ਵਾਲਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਇੱਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਸਾਰੇ ਪ੍ਰਭਾਵਿਤ ਬੱਚੇ ਹੁਣ ਸਥਿਰ ਹਾਲਤ ਵਿੱਚ ਹਨ। ਉਨ੍ਹਾਂ ਕਿਹਾ ਕਿ ਭੋਜਨ ਸਪਲਾਈ ਕਰਨ ਵਾਲਿਆਂ ਨੂੰ ਸਕੂਲੀ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਤੀਜੇ ਭੁਗਤਣੇ ਪੈਣਗੇ।
ਪੁਲਿਸ ਦੇ ਡਿਪਟੀ ਕਮਿਸ਼ਨਰ ਮਨੋਜ ਸੀ ਦੇ ਅਨੁਸਾਰ ਸ਼ਾਮ ਨੂੰ ਇੱਕ ਕਾਲ ਆਈ ਸੀ ਜਿਸ ਵਿੱਚ ਘਟਨਾ ਦੀ ਜਾਣਕਾਰੀ ਦਿੱਤੀ ਗਈ ਸੀ। ਵਿਦਿਆਰਥੀਆਂ ਨੂੰ ਡੀਡੀਯੂ ਹਸਪਤਾਲ ਅਤੇ ਦਾਦਾ ਦੇਵ ਹਸਪਤਾਲ ਲਿਜਾਇਆ ਗਿਆ। ਦੱਸਿਆ ਗਿਆ ਹੈ ਕਿ ਮਿਡ-ਡੇ-ਮੀਲ ਖਾਣ ਤੋਂ ਬਾਅਦ ਵਿਦਿਆਰਥੀਆਂ ਨੂੰ ਸੋਇਆ ਜੂਸ ਪਿਲਾਇਆ ਗਿਆ, ਜਿਸ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਹੋਈ।
ਪੁਲਿਸ ਨੇ ਅਗਲੇਰੀ ਜਾਂਚ ਲਈ ਭੋਜਨ ਅਤੇ ਜੂਸ ਦੇ ਨਮੂਨੇ ਲੈਣ ਲਈ ਇੱਕ ਟੀਮ ਸਕੂਲ ਰਵਾਨਾ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਪੁਸ਼ਟੀ ਕੀਤੀ ਕਿ ਖਾਣੇ ਵਿੱਚ ਪੂਰੀ ਸਬਜ਼ੀ ਅਤੇ ਸੋਇਆ ਜੂਸ ਸ਼ਾਮਲ ਸੀ। ਵਿਦਿਆਰਥੀਆਂ ਵੱਲੋਂ ਢਿੱਡ ਵਿੱਚ ਦਰਦ ਦੀ ਸ਼ਿਕਾਇਤ ਹੋਣ ਤੋਂ ਬਾਅਦ ਭੋਜਨ ਦੀ ਵੰਡ ਕੁਝ ਦੇਰ ਵਿੱਚ ਹੀ ਰੋਕ ਦਿੱਤੀ ਗਈ। ਡੀਸੀਪੀ ਨੇ ਕਿਹਾ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
