Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਟਿੱਪਰ ਨੇ ਇਕ ਕਿੱਲੋਮੀਟਰ ਤਕ ਘੜੀਸਿਆ ਟਰੈਕਟਰ, ਚਾਲਕ ਦੇ ਹੋਏ ਕਈ ਟੁਕੜੇ, ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਕੀਤਾ ਚੱਕਾ ਜਾਮ

ਗੜ੍ਹਸ਼ੰਕਰ: ਖਸਤਾ ਹਾਲਤ ਗੜ੍ਹਸ਼ੰਕਰ-ਨੰਗਲ ਰੋਡ ’ਤੇ ਸ਼ਾਹਪੁਰ ਘਾਟੇ ਲਾਗੇ ਸ਼ਨਿੱਚਰਵਾਰ ਸਵੇਰੇ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਖਦੇਵ ਸਿੰਘ (22) ਪੁੱਤਰ ਜਸਵਿੰਦਰ ਸਿੰਘ ਵਾਸੀ ਭੰਗਲਾਂ ਜ਼ਿਲ੍ਹਾ ਰੂਪਨਗਰ ਰੇਤ ਨਾਲ ਭਰੀ ਆਪਣੀ ਟਰੈਕਟਰ-ਟਰਾਲੀ ਲੈ ਕੇ ਗੜ੍ਹਸ਼ੰਕਰ ਵਾਲੇ ਪਾਸੇ ਆ ਰਿਹਾ ਸੀ। ਸਵੇਰੇ ਕਰੀਬ 5.30 ਵਜੇ ਸ਼ਾਹਪੁਰ ਘਾਟੇ ਲਾਗੇ ਤੇਜ਼ ਰਫ਼ਤਾਰ ਟਿੱਪਰ ਨੇ ਉਸ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਟਰੈਕਟਰ ਦੀ ਟਰਾਲੀ ਨਾਲੋਂ ਹੁੱਕ ਟੁੱਟ ਗਈ ਅਤੇ ਕਰੀਬ ਇਕ ਕਿਲੋਮੀਟਰ ਤੱਕ ਟਿੱਪਰ ਚਾਲਕ ਸਮੇਤ ਟਰੈਕਟਰ ਨੂੰ ਘੜੀਸਦਾ ਲੈ ਗਿਆ। ਹਾਦਸੇ ਦੌਰਾਨ ਸੁਖਦੇਵ ਸਿੰਘ ਦੇ ਸਰੀਰ ਦੇ ਕਈ ਟੁੱਕੜੇ ਹੋ ਗਏ। ਟਿੱਪਰ ਚਾਲਕ ਮੌਕੇ ਤੋਂ ਟਿੱਪਰ ਲੈ ਕੇ ਫਰਾਰ ਹੋ ਗਿਆ। ਗੁੱਸੇ ’ਚ ਆਏ ਮਿ੍ਰਤਕ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਸ਼ਾਹਪੁਰ ਘਾਟੇ ’ਤੇ ਧਰਨਾ ਦੇ ਕੇ ਚੱਕਾ ਜਾਮ ਕਰ ਦਿੱਤਾ। ਧਰਨੇ ਵਿੱਚ ਪਹੁੰਚੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਕਾਮਰੇਡ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿ ਇਸ ਸੜਕ ਦੀ ਖਸਤਾ ਹਾਲਤ ਹੋਣ ਕਾਰਨ ਪਿਛਲੇ ਕੁੱਝ ਸਮੇਂ ਦੌਰਾਨ ਹੀ ਓਵਰਲੋਡ ਟਿੱਪਰਾਂ ਹੇਠਾਂ ਆਉਣ ਕਾਰਨ ਕਰੀਬ ਡੇਢ ਦਰਜਨ ਮੌਤਾਂ ਹੋ ਚੁੱਕੀਆਂ ਹਨ। ਇਸ ਸੜਕ ’ਤੇ ਓਵਰਲੋਡ ਟਿੱਪਰਾਂ ਦਾ ਲੰਘਣਾ ਬੰਦ ਹੋਣਾ ਚਾਹੀਦਾ ਹੈ ਤੇ ਹਾਦਸੇ ਦੇ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਐੱਸਪੀ ਮੇਜਰ ਸਿੰਘ, ਡੀਐੱਸਪੀ ਗੜ੍ਹਸ਼ੰਕਰ ਦਲਜੀਤ ਸਿੰਘ ਖੱਖ, ਐੱਸਐੱਚਓ ਹਰਪੇ੍ਰਮ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਕਰੀਬ ਸੱਤ ਘੰਟੇ ਚੱਲਿਆ ਚੱਕਾ ਜਾਮ ਸ਼ਾਮ ਚਾਰ ਵਜੇ ਸਮਾਪਤ ਹੋਇਆ।

DJP ë¯à¯ @A Áå¶ AB Á˼ÚÁ˼ÃêÆ ÕËêôé- ÇîzåÕ Ã°Öç¶ò ÇÃ¿Ø çÆ ëÅÂÆñ ë¯à¯ Áå¶ ð¯Ã èðé¶ ç½ðÅé êÔ°¿Ú¶ ê°Çñà ÁÇèÕÅðÆÍ

ਟਿੱਪਰ ਦਾ ਮਾਲਕ ਗਿ੍ਰਫਤਾਰ ਤੇ ਚਾਲਕ ਦੀ ਹੈ ਭਾਲ਼ : ਖੱਖ

ਡੀਐੱਸਪੀ ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਟਿੱਪਰ ਮਾਲਕ ਅਸ਼ਵਨੀ ਕੁਮਾਰ ਵਾਸੀ ਮਹਿੰਦਵਾਣੀ (ਗੜ੍ਹਸ਼ੰਕਰ) ਤੇ ਚਾਲਕ ਪਰਦੀਪ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਨਗਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਚਾਲਕ ਹਾਲੇ ਫਰਾਰ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਟਿੱਪਰ ਮਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੋਵੇ। ਨੌਜਵਾਨ ਦੀ ਮ੍ਰਿਤਕ ਦੇਹ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਪ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਸਰਕਾਰੀ ਸਕੂਲ ਦੇ 70 ਵਿਦਿਆਰਥੀ ਮਿਡ-ਡੇਅ ਮੀਲ ਖਾਣਾ ਖਾਣ ਤੋਂ ਬਾਅਦ ਹੋਏ ਬਿਮਾਰ; ਸਰਕਾਰ ਨੇ ਜਾਰੀ ਕੀਤਾ ਨੋਟਿਸ

Read Next

ਭਿਆਨਕ ਹਾਦਸਾ ! ਕੈਨੇਡਾ ‘ਚ ਜਿਊਂਦਾ ਸੜਿਆ ਪੰਜਾਬੀ ਨੌਜਵਾਨ, ਟਰਾਲੇ ਨਾਲ ਟੱਕਰ ਤੋਂ ਬਾਅਦ ਕਾਰ ਨੂੰ ਲੱਗੀ ਅੱਗ