ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ
ਬਟਾਲਾ: ਖ਼ੁਸ਼ੀਆਂ ਉਸ ਵੇਲੇ ਗਮ ਵਿਚ ਬਦਲ ਗਈਆਂ ਜਦੋਂ 26 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਾ ਦੋ ਦਿਨ ਬਾਅਦ ਮੰਗਣੀ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪ੍ਰਿਤਪਾਲ ਸਿੰਘ ਉਰਫ ਗੋਰਾ ਵਾਸੀ ਪਿੰਡ ਸੱਖੋਵਾਲ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਪ੍ਰਿਤਪਾਲ ਸਿੰਘ ਸਵਿਫਟ ਡਿਜ਼ਾਇਰ ਕਾਰ ’ਚ ਸਵਾਰ ਹੋ ਕੇ ਆਪਣੇ ਪਿੰਡੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕਣ ਜਾ ਰਿਹਾ ਸੀ। ਜਦੋਂ ਉਹ ਬਟਾਲਾ ਸ੍ਰੀ ਹਰਗੋਬਿੰਦਪੁਰ ਰੋਡ ਕਸਬਾ ਉਧਨਵਾਲ ਦੇ ਨਜ਼ਦੀਕ ਪਹੁੰਚਿਆ ਤਾਂ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਰੁੱਖ ਨਾਲ ਜਾ ਟਕਰਾਈ ਜਿਸ ਨਾਲ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਮੌਕੇ ’ਤੇ ਪਹੁੰਚੇ ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲਿਜਾਣ ਲੱਗੇ ਤਾਂ ਰਸਤੇ ’ਚ ਪਿੰਡ ਪੰਜਗਰਾਈਆਂ ਕੋਲ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਰਾਜਬੀਰ ਸਿੰਘ ਨੇ ਦੱਸਿਆ ਕਿ 31 ਅਗਸਤ ਨੂੰ ਉਨ੍ਹਾਂ ਦੇ ਪੁੱਤਰ ਦਾ ਠਾਕਾ ਸੀ। ਮੌਤ ਦੀ ਖਬਰ ਸੁਣਦਿਆਂ ਹੀ ਵਿਦੇਸ਼ ’ਚ ਬੈਠੀ ਭੈਣ ਦੀਆਂ ਮੰਗਣੀ ਤੇ ਰੱਖੜੀ ਦੀਆਂ ਖੁਸ਼ੀਆਂ ਗਮੀਆਂ ਵਿਚ ਬਦਲ ਗਈਆਂ। ਨੌਜਵਾਨ ਦੀ ਹੋਈ ਮੌਤ ’ਤੇ ਕਿਸਾਨ ਮਜ਼ਦੂਰ ਨੌਜਵਾਨ ਏਕਤਾ ਪੰਜਾਬ ਜਥੇਬੰਦੀ ਦੇ ਆਗੂ ਹਰਵਿੰਦਰ ਸਿੰਘ ਖੁਜਾਲਾ, ਸ਼ੇਰੇ ਪੰਜਾਬ ਸਿੰਘ ਕਾਹਲੋਂ ਤੇ ਸਮੁੱਚੀ ਜੱਥੇਬੰਦੀ ਵੱਲੋਂ ਅਤੇ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਸੂਬਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਕਾਦੀਆਂ ਵੱਲੋਂ ਪਰਿਵਾਰ ਦੇ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
