Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 5, 2026

ਇਨਸਾਫ਼ ਦੀ ਮੰਗ ਲੈ ਕੇ ਥਾਣੇ ਪੁੱਜੇ ਨਰਸਿੰਗ ਦੇ ਵਿਦਿਆਰਥੀ, ਜਾਣੋ ਕੀ ਹੈ ਮਾਮਲਾ

ਅਮਲੋਹ: ਇਲਾਕੇ ਦੀ ਇਕ ਪ੍ਰਾਈਵੇਟ ਯੂਨੀਵਰਸਿਟੀ ’ਚ ਵੱਖ-ਵੱਖ ਸਮੈਸਟਰਾਂ ’ਚ ਨਰਸਿੰਗ ਦੀ ਪੜ੍ਹਾਈ ਕਰਦੇ ਵਿਦਿਆਰਥੀਆਂ ਵਲੋਂ ਮੰਗਲਵਾਰ ਨੂੰ ਇਨਸਾਫ਼ ਲੈਣ ਲਈ ਥਾਣਾ ਅਮਲੋਹ ਵਿਖੇ ਪਹੁੰਚ ਕੀਤੀ ਗਈ। ਯੂਨੀਵਰਸਿਟੀ ਖ਼ਿਲਾਫ਼ ਰੋਸ ਪ੍ਰਗਟ ਕਰ ਰਹੇ ਵਿਦਿਆਰਥੀਆਂ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਉਨ੍ਹਾਂ ਨੂੰ ਪੜ੍ਹਾਈ ਮੁਕੰਮਲ ਹੋਣ ਉਪਰੰਤ ਯੂਨੀਵਰਸਿਟੀ ਦੇ ਨਾਂ ’ਤੇ ਡਿਗਰੀਆਂ ਤੇ ਸਰਟੀਫਿਕੇਟ ਦੇਣ ਦੀ ਬਜਾਏ ਕਿਸੇ ਹੋਰ ਕਾਲਜ ਦੀਆਂ ਡਿਗਰੀਆਂ ਦੇਣ ਦੀ ਗੱਲ ਆਖੀਂ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਨਿਰਧਾਰਤ ਸੀਟਾਂ ਤੋਂ ਕਿਤੇ ਵੱਧ ਵਿਦਿਆਰਥੀਆਂ ਨੂੰ ਨਰਸਿੰਗ ਦੇ ਕੋਰਸ ਵਿਚ ਦਾਖ਼ਲੇ ਦਿੱਤੇ ਗਏ ਹਨ, ਜਿਸ ਦੀ ਸਰਕਾਰ ਵੱਲੋਂ ਜਾਂਚ ਕੀਤੀ ਜਾਣੀਂ ਚਾਹੀਦੀ ਹੈ।

ਯੂਨੀਵਰਸਿਟੀ ਵੱਲੋ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਪਿੱਛਲੇ ਤਿੰਨ ਸਾਲਾਂ ਤੋਂ ਵੱਖ-ਵੱਖ ਸਮੇਂ ਦੌਰਾਨ ਯੂਨੀਵਰਸਿਟੀ ਦੇ ਮੁੱਖ ਗੇਟ ਅੱਗੇ ਸੜਕਾਂ ਰੋਕ ਕੇ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ। ਯੂਨੀਵਰਸਿਟੀ ਵੱਲੋਂ ਉਨ੍ਹਾਂ ਨੂੰ ਜਿਸ ਕਾਲਜ ਦੀਆਂ ਡਿਗਰੀਆਂ ਦੇਣ ਦੀ ਗੱਲ ਆਖੀਂ ਜਾ ਰਹੀ ਹੈ ਉਸ ਨੂੰ ਪੰਜਾਬ ਤੋਂ ਬਾਹਰ ਜੰਮੂ ਕਸ਼ਮੀਰ, ਹਿਮਾਚਲ, ਹਰਿਆਣਾ ਤੇ ਹੋਰ ਸੂਬਿਆਂ ’ਚ ਕੋਈ ਮਾਣਤਾ ਨਹੀਂ ਹੈ ਅਤੇ ਨਾ ਹੀ ਕਾਲਜ ਨੂੰ ਇੰਡੀਅਨ ਨਰਸਿੰਗ ਕੌਂਸਲ ਤੋਂ ਕੋਈ ਮਾਣਤਾ ਪ੍ਰਾਪਤ ਹੈ। ਉਨ੍ਹਾਂ ਦਾ ਕੋਰਸ ਖ਼ਤਮ ਹੋਣ ਵਾਲ਼ਾ ਹੈ ਪਰੰਤੂ ਉਨ੍ਹਾਂ ਨੂੰ ਇੰਡੀਅਨ ਨਰਸਿੰਗ ਕੌਂਸਲ ਤੋਂ ਮਾਣਤਾ ਪ੍ਰਾਪਤ ਯੂਨੀਵਰਸਿਟੀ ਦੇ ਨਾਂ ’ਤੇ ਡਿਗਰੀਆਂ ਨਹੀਂ ਦਿੱਤੀਆਂ ਜਾ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਦਾ ਸਮੇਂ ਦੇ ਨਾਲ-ਨਾਲ ਬਹੁਤ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ।

ਇਸ ਮੌਕੇ ਥਾਣਾ ਅਮਲੋਹ ਵਿਖੇ ਆਪਣੀ ਸੁਣਵਾਈ ਲਈ ਪਹੁੰਚੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਵਿੱਚੋਂ ਇਕ ਬੀਐੱਸਸੀ ਨਰਸਿੰਗ ਤੀਜੇ ਸਾਲ ਦੀ ਵਿਦਿਆਰਥਣ ਤਣਾਅ ਕਾਰਨ ਥਾਣੇ ਬਾਹਰ ਬੇਹੋਸ਼ ਹੋ ਗਈ, ਜਿਸ ਨੂੰ ਕਮਿਊਨਿਟੀ ਹੈਲਥ ਸੈਂਟਰ ਅਮਲੋਹ ਵਿਖੇ ਇਲਾਜ ਲਈ ਲਿਆਂਦਾ ਗਿਆ। ਦੂਜੇ ਪਾਸੇ ਯੂਨੀਵਰਸਿਟੀ ਪ੍ਰਬੰਧਕਾਂ ਨੇ ਦੋਸ਼ਾਂ ਤੋ ਇਨਕਾਰ ਕੀਤਾ ਅਤੇ ਕਿਹਾ ਕਿ ਛੇਤੀ ਹੀ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਦਿੱਤਾ ਜਾਵੇਗਾ। ਫ਼ਤਹਿਗੜ੍ਹ ਸਾਹਿਬ ਦੇ ਐੱਸਐੱਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਅਜੇ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਹੈ, ਇਸ ਲਈ ਉਹ ਜਲਦ ਮਾਮਲੇ ਦੀ ਜਾਂਚ ਕਰਨਗੇ।

Vinkmag ad
Share Our Daily Posts

News Desk

Read Previous

ਕਿਸਾਨ ਆਗੂ ਦੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ, ਦੋ ਦਿਨ ਬਾਅਦ ਹੋਣੀ ਸੀ ਮੰਗਣੀ

Read Next

ਸਾਬਕਾ ਪਤੀ ਨੇ ਔਰਤ ਦੀ ਜਾਨ ਲੈਣ ਦੀ ਕੀਤੀ ਕੋਸ਼ਿਸ਼, ਚਲਾਈਆਂ ਗੋਲ਼ੀਆਂ, ਮੁਲਜ਼ਮ ਖਿਲਾਫ਼ ਮਾਮਲਾ ਦਰਜ