Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਸਾਬਕਾ ਪਤੀ ਨੇ ਔਰਤ ਦੀ ਜਾਨ ਲੈਣ ਦੀ ਕੀਤੀ ਕੋਸ਼ਿਸ਼, ਚਲਾਈਆਂ ਗੋਲ਼ੀਆਂ, ਮੁਲਜ਼ਮ ਖਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ : ਮੰਗਲਵਾਰ ਦੁਪਹਿਰ ਪ੍ਰੀਤ ਨਗਰ ਦੀ ਗਲੀ ਨੰਬਰ ’ਚ ਇਕ ਵਿਅਕਤੀ ਨੇ ਗੋਲ਼ੀਆਂ ਚਲਾ ਕੇ ਔਰਤ ਦੀ ਜਾਨ ਲੈਣ ਦੀ ਕੋਸ਼ਿਸ਼ ਕੀਤੀ। ਘਟਨਾ ਉਸ ਸਮੇਂ ਵਾਪਰੀ ਜਦੋਂ ਉਕਤ ਔਰਤ ਆਪਣੇ ਭਰਾ ਨਾਲ ਬਾਜ਼ਾਰ ਤੋਂ ਰੱਖੜੀ ਖਰੀਦ ਕੇ ਘਰ ਜਾ ਰਹੀ ਸੀ। ਗੋਲ਼ੀ ਚਲਾਉਣ ਵਾਲਾ ਵਿਅਕਤੀ ਔਰਤ ਦਾ ਪਹਿਲਾ ਪਤੀ ਹੈ।

ਕਿ੍ਰਸ਼ਮਾ ਵਾਸੀ ਨਿਊ ਫਤਿਹਗੜ੍ਹ ਨੇ ਦੱਸਿਆ ਕਿ ਉਸ ਦਾ ਵਿਆਹ 10 ਸਾਲ ਪਹਿਲਾਂ ਵਰੁਣ ਕੁਮਰਾ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਹ ਉਸ ਦੀ ਕੁੱਟਮਾਰ ਕਰਦਾ ਸੀ। ਉਸ ਦਾ ਇਕ ਪੁੱਤਰ ਹੈ ਜਿਸ ਦੀ ਉਮਰ ਛੇ ਸਾਲ ਹੈ। ਜਦੋਂ ਵਾਰ-ਵਾਰ ਕਹਿਣ ’ਤੇ ਵੀ ਵਰੁਣ ਕੁਮਰਾ ਨੇ ਲੜਾਈ ਨਹੀਂ ਛੱਡੀ ਤਾਂ ਉਨ੍ਹਾਂ ਦਾ ਤਲਾਕ ਹੋ ਗਿਆ। ਬੇਟਾ ਵਰੁਣ ਉਸ ਕੋਲ ਹੀ ਹੈ। ਡੇਢ ਸਾਲ ਪਹਿਲਾਂ ਹੋਏ ਤਲਾਕ ਤੋਂ ਬਾਅਦ ਉਸ ਨੇ ਦੁਬਾਰਾ ਵਿਆਹ ਕਰ ਲਿਆ ਤੇ ਨਿਊ ਫਤਿਹਗੜ੍ਹ ਵਿਖੇ ਪਤੀ ਨਾਲ ਰਹਿੰਦੀ ਹੈ।

ਕਿ੍ਰਸ਼ਮਾ ਨੇ ਦੱਸਿਆ ਕਿ ਰਕਸ਼ਾ ਬੰਧਨ ਦੇ ਤਿਉਹਾਰ ਲਈ ਉਹ ਆਪਣੇ ਭਰਾ ਹੈਪੀ ਨਾਲ ਬਾਜ਼ਾਰ ਤੋਂ ਰੱਖੜੀ ਖਰੀਦਣ ਗਈ ਸੀ। ਜਦੋਂ ਉਹ ਰੱਖੜੀ ਖਰੀਦ ਕੇ ਘਰ ਆ ਰਹੇ ਸਨ ਤਾਂ ਅਚਾਨਕ ਵਰੁਣ ਕੁਮਰਾ ਮਿੰਨੀ ਸਕੱਤਰੇਤ ਦੇ ਸਾਹਮਣੇ ਦਿਸਿਆ ਤੇ ਦੇਖਦੇ ਹੀ ਉਹ ਗਾਲ਼ਾਂ ਕੱਢਣ ਲੱਗਾ। ਜਦੋਂ ਵਰੁਣਾ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਤਾਂ ਕਿ੍ਰਸ਼ਮਾ ਨੇ ਆਪਣੇ ਭਰਾ ਨੂੰ ਸਕੂਟਰ ਪੁਰਹੀਰਾਂ ਚੌਕੀ ’ਤੇ ਲੈ ਜਾਣ ਲਈ ਕਿਹਾ ਤਾਂ ਜੋ ਉਹ ਪੁਲਿਸ ਨੂੰ ਰਿਪੋਰਟ ਕਰੇ। ਉਸੇ ਸਮੇਂ ਵਰੁਣ ਮੋਟਰਸਾਈਕਲ ’ਤੇ ਸਵਾਰ ਹੋ ਕੇ ਉਸ ਦੇ ਸਾਹਮਣੇ ਆ ਗਿਆ। ਜਿਵੇਂ ਹੀ ਉਹ ਪ੍ਰੀਤ ਨਗਰ ਦੀ ਗਲੀ ਨੰਬਰ ਇਕ ਕੋਲ ਪਹੁੰਚਿਆ ਤਾਂ ਵਰੁਣ ਨੇ ਪਿਸਤੌਲ ਕੱਢ ਕੇ ਫਾਇਰ ਕਰ ਦਿੱਤਾ ਜਿਸ ਕਾਰਨ ਉਹ ਅਤੇ ਹੈਪੀ ਸਕੂਟਰ ਤੋਂ ਡਿੱਗ ਗਏ। ਮਾਰਨ ਦੀ ਨੀਅਤ ਨਾਲ ਉਸ ’ਤੇ ਦੋ ਗੋਲ਼ੀਆਂ ਚਲਾਈਆਂ ਪਰ ਉਹ ਇਕ ਪਾਸਿਓਂ ਨਿਕਲ ਗਈਆਂ। ਇਸ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਿਆ।

ਮੌਕੇ ’ਤੇ ਪਹੁੰਚੀ ਪੁਲਿਸ ਗੋਲੀ ਦੇ ਖੋਲ ਦੀ ਭਾਲ ਕਰ ਰਹੀ ਹੈ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ। ਡੀਐੱਸਪੀ ਸਿਟੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਕਿ੍ਰਸ਼ਮਾ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਇਨਸਾਫ਼ ਦੀ ਮੰਗ ਲੈ ਕੇ ਥਾਣੇ ਪੁੱਜੇ ਨਰਸਿੰਗ ਦੇ ਵਿਦਿਆਰਥੀ, ਜਾਣੋ ਕੀ ਹੈ ਮਾਮਲਾ

Read Next

ਤਾਰ ਕੱਟਣ ਨੂੰ ਲੈ ਕੇ ਹੋਏ ਝਗੜੇ ’ਚ ਚਾਚੇ ਦੇ ਮੁੰਡੇ ਦਾ ਕਰ’ਤਾ ਕਤਲ, ਸੱਤ ਖ਼ਿਲਾਫ਼ ਮਾਮਲਾ ਦਰਜ