Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 27, 2026

ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਦੀ OTS ਸਕੀਮ ‘ਤੇ 24 ਘੰਟਿਆਂ ‘ਚ ਹੀ ਲਾਈ ਰੋਕ, ਡਿਫਾਲਟਰਾਂ ਨੂੰ ਹੁਣ ਨਵੇਂ ਨੋਟੀਫਿਕੇਸ਼ਨ ਦਾ ਇੰਤਜ਼ਾਰ

ਜਲੰਧਰ, : ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਦੇ ਡਿਫਾਲਟਰਾਂ ਨੂੰ ਵਿਆਜ ਤੇ ਜੁਰਮਾਨੇ ‘ਚ ਛੋਟ ਦੇਣ ਦੇ ਫੈਸਲੇ ਨੂੰ ਟਾਲ ਦਿੱਤਾ ਹੈ। ਇਸ ਛੋਟ ਦਾ ਨੋਟੀਫਿਕੇਸ਼ਨ ਸੋਮਵਾਰ ਸ਼ਾਮ ਨੂੰ ਜਾਰੀ ਕੀਤਾ ਗਿਆ ਸੀ ਪਰ 24 ਘੰਟਿਆਂ ਦੇ ਅੰਦਰ ਹੀ ਇਸ ਨੋਟੀਫਿਕੇਸ਼ਨ ਨੂੰ ਰੋਕ ਦਿੱਤਾ ਗਿਆ। ਸਥਾਨਕ ਸਰਕਾਰਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਕਿਹਾ ਜਾ ਰਿਹਾ ਹੈ ਕਿ ਇਹ ਨੋਟੀਫਿਕੇਸ਼ਨ ਗਲਤੀ ਨਾਲ ਜਾਰੀ ਕੀਤਾ ਗਿਆ ਸੀ। ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ਸੋਮਵਾਰ ਦੇ ਨੋਟੀਫਿਕੇਸ਼ਨ ‘ਚ ਦਿੱਤੀ ਗਈ ਢਿੱਲ ਨਾਲੋਂ ਨਵੇਂ ਨੋਟੀਫਿਕੇਸ਼ਨ ‘ਚ ਲੋਕਾਂ ਨੂੰ ਜ਼ਿਆਦਾ ਰਾਹਤ ਦਿੱਤੀ ਜਾਵੇਗੀ। ਵਿਭਾਗ ਨੇ ਮੰਗਲਵਾਰ ਨੂੰ ਕਈ ਨਿਗਮਾਂ ਤੇ ਕੌਂਸਲਾਂ ਨੂੰ ਸੋਮਵਾਰ ਦੇ ਨੋਟੀਫਿਕੇਸ਼ਨ ਨੂੰ ਰੋਕਣ ਲਈ ਈਮੇਲ ਸੰਦੇਸ਼ ਜਾਰੀ ਕਰ ਦਿੱਤਾ ਹੈ। ਜਲੰਧਰ ‘ਚ 80 ਹਜ਼ਾਰ ਤੋਂ ਵੱਧ ਟੈਕਸ ਡਿਫਾਲਟਰ ਹਨ ਤੇ ਹੁਣ ਉਨ੍ਹਾਂ ਨੂੰ ਨਵੇਂ ਨੋਟੀਫਿਕੇਸ਼ਨ ਦਾ ਇੰਤਜ਼ਾਰ ਕਰਨਾ ਪਵੇਗਾ।

ਸਤੰਬਰ ‘ਚ 10 ਕਰੋੜ ਪ੍ਰਾਪਰਟੀ ਟੈਕਸ ਵਸੂਲੀ ਦਾ ਟੀਚਾ

ਨਿਗਮ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਸਤੰਬਰ ਮਹੀਨੇ ਲਈ ਪ੍ਰਾਪਰਟੀ ਟੈਕਸ ਸ਼ਾਖਾ ਲਈ 10 ਕਰੋੜ ਟੈਕਸ ਵਸੂਲੀ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਪ੍ਰਾਪਰਟੀ ਟੈਕਸ ਸ਼ਾਖਾ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਹਦਾਇਤ ਕੀਤੀ ਕਿ ਇਸ ਸਾਲ ਮਿੱਥੇ ਗਏ 45 ਕਰੋੜ ਰੁਪਏ ਦੇ ਟੀਚੇ ਨੂੰ ਪੂਰਾ ਕਰਨ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾਵੇ।

ਪ੍ਰਾਪਰਟੀ ਟੈਕਸ ਬ੍ਰਾਂਚ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ 30 ਸਤੰਬਰ ਤਕ 6 ਮਹੀਨਿਆਂ ਦੇ ਟੀਚੇ ਤਹਿਤ 22.50 ਕਰੋੜ ਟੈਕਸ ਦੀ ਵਸੂਲੀ ਕੀਤੀ ਜਾਵੇ। ਹੁਣ ਤਕ ਸਿਰਫ਼ 12.50 ਕਰੋੜ ਰੁਪਏ ਦਾ ਹੀ ਟੈਕਸ ਇਕੱਠਾ ਹੋਇਆ ਹੈ, ਇਸ ਲਈ ਸਤੰਬਰ ਮਹੀਨੇ 10 ਕਰੋੜ ਰੁਪਏ ਇਕੱਠੇ ਕੀਤੇ ਜਾਣੇ ਹਨ। ਵੈਸੇ ਵੀ ਸਤੰਬਰ ‘ਚ ਟੈਕਸ ਕੁਲੈਕਸ਼ਨ ਜ਼ਿਆਦਾ ਹੁੰਦੀ ਹੈ ਕਿਉਂਕਿ 30 ਸਤੰਬਰ ਤੋਂ ਬਾਅਦ ਟੈਕਸ ‘ਤੇ 10 ਫੀਸਦੀ ਛੋਟ ਦਾ ਸਮਾਂ ਖਤਮ ਹੋ ਜਾਂਦਾ ਹੈ। ਇਸ ਤੋਂ ਬਾਅਦ 31 ਦਸੰਬਰ ਤਕ ਸਾਰਾ ਟੈਕਸ ਜਮ੍ਹਾ ਕਰਵਾਉਣਾ ਹੋਵੇਗਾ ਤੇ ਜਨਵਰੀ ਤੋਂ 31 ਮਾਰਚ ਤਕ ਟੈਕਸ ‘ਤੇ 10 ਫੀਸਦੀ ਵਿਆਜ ਦੇਣਾ ਪੈਂਦਾ ਹੈ।

ਆਈਲੈਟਸ ਕੇਂਦਰਾਂ ਦਾ ਡੋਰ ਟੂ ਡੋਰ ਸਰਵੇਖਣ ਹੋਵੇਗਾ

ਨਗਰ ਨਿਗਮ ਕਮਿਸ਼ਨਰ ਨੇ ਬੱਸ ਸਟੈਂਡ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਚੱਲ ਰਹੀਆਂ ਕਮਰਸ਼ੀਅਲ ਇਮਾਰਤਾਂ ਖਾਸ ਕਰਕੇ ਆਈਲੈਟਸ ਤੇ ਇਮੀਗ੍ਰੇਸ਼ਨ ਸੈਂਟਰਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਆਈਲੈਟਸ ਸੈਂਟਰ ਚੱਲ ਰਹੇ ਹਨ ਤੇ ਇੱਥੇ ਕਮਰਸ਼ੀਅਲ ਇਮਾਰਤਾਂ ਦਾ ਕਿਰਾਇਆ ਬਹੁਤ ਜ਼ਿਆਦਾ ਹੈ। ਇਨ੍ਹਾਂ ਸਾਰਿਆਂ ਦੀ ਜਾਂਚ ਕੀਤੀ ਜਾਵੇਗੀ ਕਿ ਇਹ ਕੇਂਦਰ ਕਿੰਨਾ ਕਿਰਾਇਆ ਅਦਾ ਕਰ ਰਹੇ ਹਨ ਅਤੇ ਉਸੇ ਅਨੁਸਾਰ ਪ੍ਰਾਪਰਟੀ ਟੈਕਸ ਤੈਅ ਕੀਤਾ ਜਾਵੇਗਾ।

250 ਬਿਲਡਿੰਗ ਮਾਲਕਾਂ ਨੂੰ ਭੇਜੇ ਨੋਟਿਸ

ਪ੍ਰਾਪਰਟੀ ਟੈਕਸ ਵਿਭਾਗ ਦੇ ਸੁਪਰਡੈਂਟ ਭੁਪਿੰਦਰ ਸਿੰਘ ਕੰਬੋਜ ਨੇ ਆਪਣੀ ਟੀਮ ਨੂੰ ਹਦਾਇਤ ਕੀਤੀ ਹੈ ਕਿ ਉਹ ਡੋਰ ਟੂ ਡੋਰ ਸਰਵੇਖਣ ਕਰ ਕੇ ਰੋਜ਼ਾਨਾ ਰਿਪੋਰਟ ਕਰਨ ਕਿ ਕਿੰਨੇ ਲੋਕਾਂ ਦੀ ਜਾਂਚ ਕੀਤੀ ਗਈ ਹੈ। ਇਸ ਤੋਂ ਪਹਿਲਾਂ ਨਗਰ ਨਿਗਮ 250 ਦੇ ਕਰੀਬ ਬਿਲਡਿੰਗ ਮਾਲਕਾਂ ਨੂੰ ਵਪਾਰਕ ਇਮਾਰਤਾਂ ਦੇ ਟੈਕਸ ਦੀ ਜਾਂਚ ਲਈ ਨੋਟਿਸ ਭੇਜ ਚੁੱਕਾ ਹੈ।

Vinkmag ad
Share Our Daily Posts

News Desk

Read Previous

5 ਸਾਲਾ ਬੱਚੇ ਨੂੰ ਸੜਕ ’ਤੇ ਲੜ ਰਹੇ ਸਾਨ੍ਹਾਂ ਨੇ ਕੁਚਲਿਆ, ਇਲਾਜ ਦੌਰਾਨ ਮੌਤ

Read Next

ਮਾਂ ਚਿੰਤਪੂਰਨੀ ਦੇ ਦਰਬਾਰ ‘ਚ ਨਤਮਸਤਕ ਹੋਏ ਗਾਇਕ ਮਾਸਟਰ ਸਲੀਮ, ਆਪਣੇ ਬਿਆਨ ਲਈ ਮੰਗੀ ਮਾਫ਼ੀ