ਪਟਿਆਲਾ: ਉੱਘੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਤਾ ਪਰਮਿੰਦਰ ਕੌਰ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਇਨਫੈਕਸ਼ਨ ਤੇ ਦਿਲ ਦੀ ਬਿਮਾਰੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣਦੇ ਹੀ ਢੱਡਰੀਆਂ ਵਾਲੇ ਵਿਦੇਸ਼ ਤੋਂ ਪਰਤ ਆਏ ਹਨ। ਅੰਤਿਮ ਸੰਸਕਾਰ 9 ਸਤੰਬਰ ਨੂੰ ਗੁਰਦੁਆਰਾ ਪ੍ਰਮੇਸ਼ਰ ਦੁਆਰ ਵਿਖੇ ਕੀਤਾ ਜਾਵੇਗਾ।
