Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਧੀ ਨੂੰ ਫਿਰੋਜ਼ਪੁਰ ਮਿਲਣ ਜਾ ਰਹੀ ਮਾਂ ਦੀ ਦਰਦਨਾਕ ਹਾਦਸੇ ‘ਚ ਮੌਤ, ਪੁੱਤਰ ਗੰਭੀਰ ਜ਼ਖ਼ਮੀ; ਕਾਰ ਚਾਲਕ ਫਰਾਰ

ਗੋਲੇਵਾਲਾ : ਜ਼ਿਲ੍ਹੇ ਦੇ ਨੇੜਲੇ ਪਿੰਡ ਗੋਲੇਵਾਲਾ ‘ਚ ਸ਼ਨਿਚਰਵਾਰ ਨੂੰ ਮੋਟਰਸਾਈਕਲ ਸਵਾਰ ਬਠਿੰਡਾ ਨਿਵਾਸੀ ਇਕ ਔਰਤ ਦੀ ਕਾਰ ਨਾਲ ਹੋਈ ਟੱਕਰ ਦੌਰਾਨ ਮੌਤ ਹੋ ਗਈ ਜਦਕਿ ਮੋਟਰਸਾਈਕਲ ਚਲਾ ਰਿਹਾ ਉਸ ਦਾ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ।

ਜਾਣਕਾਰੀ ਅਨੁਸਾਰ ਬਠਿੰਡਾ ਦੇ ਧੋਬੀ ਮੁਹੱਲੇ ਦਾ ਰਹਿਣ ਵਾਲਾ 20 ਸਾਲਾ ਅਮਰ ਆਪਣੀ ਮਾਤਾ ਸੁਖਮਨੀ ਦੇਵੀ ਨਾਲ ਬਠਿੰਡਾ ਤੋਂ ਫ਼ਿਰੋਜ਼ਪੁਰ ਆਪਣੀ ਭੈਣ ਕੋਲ ਜਾ ਰਿਹਾ ਸੀ। ਜਦੋਂ ਉਹ ਸਵੇਰੇ ਕਰੀਬ 11 ਵਜੇ ਗੋਲੇਵਾਲਾ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਸਵਿਫਟ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਉਹ ਉਛਲ ਕੇ ਦੂਰ ਜਾ ਡਿੱਗਾ ਅਤੇ ਉਸਦੀ ਮਾਂ ਸੜਕ ‘ਤੇ ਡਿੱਗ ਗਈ ਜਿਸ ਕਾਰਨ ਉਸ ਦੇ ਸਿਰ ‘ਚ ਗੰਭੀਰ ਸੱਟ ਲੱਗ ਗਈ ਤੇ ਕਾਰ ਚਾਲਕ ਉਥੋਂ ਭੱਜਣ ਵਿਚ ਕਾਮਯਾਬ ਹੋ ਗਿਆ। ਵੱਡੀ ਗਿਣਤੀ ‘ਚ ਲੋਕ ਉੱਥੇ ਜਮ੍ਹਾਂ ਹੋ ਗਏ।

ਇਸ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਚੁੱਕ ਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਸੁਖਮਨੀ ਦੇਵੀ ਨੂੰ ਮ੍ਰਿਤਕ ਐਲਾਨ ਦਿੱਤਾ। ਅੰਗਰੇਜ਼ ਸਿੰਘ ਅਤੇ ਬੱਬਲਜੀਤ ਸਿੰਘ ਨੇ ਦੋਵਾਂ ਨੂੰ ਜ਼ਖ਼ਮੀ ਹਾਲਤ ‘ਚ ਲਿਆਂਦਾ ਅਤੇ ਬਰਾੜ ਨੂੰ ਦੱਸਿਆ ਕਿ ਸੁਖਮਨੀ ਦੇਵੀ ਸਿਰ ਭਾਰ ਸੜਕ ’ਤੇ ਡਿੱਗ ਪਈ ਸੀ ਜਿਸ ਕਾਰਨ ਉਸ ਦੇ ਸਿਰ ‘ਤੇ ਗੰਭੀਰ ਸੱਟ ਲੱਗ ਗਈ ਤੇ ਕਾਫੀ ਖੂਨ ਵਹਿ ਗਿਆ ਅਤੇ ਦਰਦ ਸਹਿਣ ਨਾ ਕਰਦੇ ਹੋਏ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ। ਜਦਕਿ ਅਮਰ ਦਾ ਇਲਾਜ ਚੱਲ ਰਿਹਾ ਹੈ। ਚੌਕੀ ਇੰਚਾਰਜ ਸੁਖਚੈਨ ਕੌਰ ਦਾ ਕਹਿਣਾ ਹੈ ਕਿ ਕਾਰ ਦਾ ਨੰਬਰ ਟਰੇਸ ਕੀਤਾ ਜਾ ਰਿਹਾ ਹੈ ਤਾਂ ਜੋ ਛੇਤੀ ਤੋਂ ਛੇਤੀ ਕਾਰ ਚਾਲਕ ਦੀ ਪਛਾਣ ਹੋ ਸਕੇ।

Vinkmag ad
Share Our Daily Posts

News Desk

Read Previous

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਦਮਾ, ਮਾਤਾ ਦਾ ਸੁਰਗਵਾਸ, ਸਸਕਾਰ ਭਲਕੇ

Read Next

ਗੋਲ਼ੀਆਂ ਲੱਗਣ ਨਾਲ ਜ਼ਖ਼ਮੀ ਹੋਏ ਫਿਰਜ਼ੋਪੁਰ ਦੇ ਨੌਜਵਾਨ ਨੇ ਲੁਧਿਆਣਾ ਦੇ ਨਿੱਜੀ ਹਸਪਤਾਲ ‘ਚ ਤੋੜਿਆ ਦਮ