Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਹੋਟਲ ਦੇ ਕਮਰੇ ’ਚੋਂ ਮਿਲੀ ਲਾਸ਼

ਅੰਮ੍ਰਿਤਸਰ : ਥਾਣਾ ਬੀ ਡਵੀਜ਼ਨ ਅਧੀਨ ਪੈਂਦੇ ਚੌਂਕ ਕਰੋੜੀ ਨੇੜੇ ਸਥਿਤ ਇਕ ਹੋਟਲ ਦੇ ਕਮਰੇ ’ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਦਾ ਉਦੋਂ ਪਤਾ ਲੱਗਾ ਜਦੋਂ ਹੋਟਲ ਦਾ ਸਟਾਫ ਸਵੇਰੇ ਕਮਰਾ ਖੁਲ੍ਹਵਾਉਣ ਲਈ ਗਿਆ। ਕਾਫ਼ੀ ਦੇਰ ਤੱਕ ਕਮਰਾ ਨਾ ਖੁੱਲ੍ਹਣ ’ਤੇ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਨੌਜਵਾਨ ਦੀ ਲਾਸ਼ ਕਮਰੇ ’ਚ ਮਿਲੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਚੌਂਕ ਕਰੋੜੀ ਵਾਸੀ ਮਨੀ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਨੌਜਵਾਨ ਦੇ ਕਤਲ ਦਾ ਦੋਸ਼ ਲਗਾਇਆ ਹੈ। ਮ੍ਰਿਤਕ ਦੇ ਭਰਾ ਮਨਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਬੇਸ਼ੱਕ ਨਸ਼ੇ ਦਾ ਆਦੀ ਸੀ, ਪਰ ਉਸ ਦੀ ਮੌਤ ਨਸ਼ੇ ਕਾਰਨ ਨਹੀਂ ਹੋਈ। ਉਸ ਸਮੇਂ ਹੋਟਲ ਦੇ ਕਮਰੇ ਵਿਚ ਖ਼ੂਨ ਪਿਆ ਸੀ ਅਤੇ ਸੱਟਾਂ ਦੇ ਨਿਸ਼ਾਨ ਵੀ ਮਿਲੇ ਸਨ। ਜੇਕਰ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਤਾਂ ਕਿਤੇ ਵੀ ਖ਼ੂਨ ਆਉਣ ਦਾ ਕੋਈ ਕਾਰਨ ਨਹੀਂ ਹੋ ਸਕਦਾ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਤੇ ਹੋਟਲ ਦੇ ਅੰਦਰ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਜਾਵੇ ਕਿ ਉਸ ਦੇ ਭਰਾ ਨਾਲ ਕਮਰੇ ਵਿਚ ਕੌਣ-ਕੌਣ ਸੀ। ਇਸ ਦੌਰਾਨ ਥਾਣਾ ਬੀ ਡਵੀਜ਼ਨ ਦੇ ਏਐੱਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹੋਟਲ ਪ੍ਰਬੰਧਕਾਂ ਵੱਲੋਂ ਹੀ ਸੂਚਨਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਜਦੋਂ ਉਹ ਪੁੱਜੇ ਤਾਂ ਦੇਖਿਆ ਕਿ ਹੋਟਲ ਦੇ ਕਮਰਾ ਨੰਬਰ 201 ਵਿਚ ਲਾਸ਼ ਪਈ ਸੀ। ਮ੍ਰਿਤਕ ਨੇ ਸੋਮਵਾਰ ਰਾਤ ਨੂੰ ਹੀ ਇਹ ਕਮਰਾ ਲਿਆ ਸੀ। ਸਵੇਰੇ ਜਦੋਂ ਹੋਟਲ ਦੇ ਕਰਮਚਾਰੀ ਕਮਰੇ ’ਚ ਗਏ ਤਾਂ ਦਰਵਾਜ਼ਾ ਨਾ ਖੁੱਲ੍ਹਣ ’ਤੇ ਪੁਲਿਸ ਨੂੰ ਸੂਚਨਾ ਦਿੱਤੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।

Vinkmag ad
Share Our Daily Posts

News Desk

Read Previous

ਖੰਨਾ ਦੇ ਨਜ਼ਦੀਕੀ ਪਿੰਡ ਇਕੋਲਾਹਾ ‘ਚ 12 ਸਾਲਾ ਬੱਚੇ ਨੇ ਲਿਆ ਫਾਹਾ, ਮਾਂ-ਬਾਪ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

Read Next

ਮੁੜ ਸੁਰਖੀਆਂ ‘ਚ ਕੇਂਦਰੀ ਮਾਡਰਨ ਜੇਲ੍ਹ: ਜੇਲ੍ਹ ’ਚ ਤਾਇਨਾਤ ਸੀਨੀਅਰ ਕਾਂਸਟੇਬਲ ਤੋਂ ਅਫੀਮ ਤੇ ਫੋਨ ਬਰਾਮਦ, ਮੁਅੱਤਲ