Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਮੁੜ ਸੁਰਖੀਆਂ ‘ਚ ਕੇਂਦਰੀ ਮਾਡਰਨ ਜੇਲ੍ਹ: ਜੇਲ੍ਹ ’ਚ ਤਾਇਨਾਤ ਸੀਨੀਅਰ ਕਾਂਸਟੇਬਲ ਤੋਂ ਅਫੀਮ ਤੇ ਫੋਨ ਬਰਾਮਦ, ਮੁਅੱਤਲ

ਫਰੀਦਕੋਟ : ਹਾਈ ਸਕਿਓਰਿਟੀ ਜੇਲ੍ਹ ’ਚ ਤਾਇਨਾਤ ਇਕ ਸੀਨੀਅਰ ਕਾਂਸਟੇਬਲ ਤੋਂ ਅਫੀਮ ਅਤੇ ਇਕ ਫੋਨ ਬਰਾਮਦ ਹੋਣ ਕਾਰਨ ਕੇਂਦਰੀ ਮਾਡਰਨ ਜੇਲ੍ਹ ਇਕ ਵਾਰ ਫਿਰ ਸੁਰਖੀਆਂ ’ਚ ਆ ਗਈ ਹੈ। ਇਨ੍ਹਾਂ ਵਸਤੂਆਂ ਨੂੰ ਕੈਦੀਆਂ ਤੱਕ ਪਹੁੰਚਾਉਣ ਲਈ ਪੁਲਿਸ ਮੁਲਾਜ਼ਮ ਇਸ ਨੂੰ ਆਪਣੇ ਅੰਡਰਵੀਅਰ ਵਿੱਚ ਲੁਕੋ ਕੇ ਜੇਲ੍ਹ ਲੈ ਕੇ ਜਾ ਰਿਹਾ ਸੀ ਪਰ ਤਲਾਸ਼ੀ ਦੌਰਾਨ ਫੜਿਆ ਗਿਆ। ਪੁਲਿਸ ਨੇ ਮੁਲਜ਼ਮ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਪ੍ਰੀਤ ਸਿੰਘ ਨੇ ਸਥਾਨਕ ਪੁਲਿਸ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕੀਤਾ ਹੈ ਕਿ ਸੀਨੀਅਰ ਕਾਂਸਟੇਬਲ ਅਮਰਿੰਦਰ ਸਿੰਘ ਜੇਲ੍ਹ ਦੇ ਉੱਚ ਸੁਰੱਖਿਆ ਖੇਤਰ ਵਿੱਚ ਡਿਊਟੀ ’ਤੇ ਤਾਇਨਾਤ ਹੈ ਸਵੇਰੇ ਕਰੀਬ 11.15 ਵਜੇ ਜਦੋਂ ਉਹ ਜੇਲ੍ਹ ਵਿੱਚ ਆਪਣੀ ਡਿਊਟੀ ਲਈ ਆਇਆ ਤਾਂ ਅੰਦਰ ਦਾਖ਼ਲ ਹੁੰਦੇ ਸਮੇਂ ਜੇਲ੍ਹ ਮੁਲਾਜ਼ਮਾਂ ਵੱਲੋਂ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਦੇ ਅੰਡਰਵੀਅਰ ’ਚੋਂ ਤਿੰਨ ਪੈਕਟ ਬਰਾਮਦ ਹੋਏ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ 34 ਗ੍ਰਾਮ ਅਫੀਮ, 2 ਕੀਪੈਡ ਫੋਨ ਅਤੇ ਇਕ ਈਅਰਫੋਨ ਬਰਾਮਦ ਹੋਇਆ। ਸੂਚਨਾ ਮਿਲਣ ’ਤੇ ਥਾਣਾ ਸਿਟੀ ਦੀ ਪੁਲੀਸ ਨੇ ਮੁਲਜ਼ਮ ਹੌਲਦਾਰ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਹੋਟਲ ਦੇ ਕਮਰੇ ’ਚੋਂ ਮਿਲੀ ਲਾਸ਼

Read Next

ਚੋਰਾਂ ਦੇ ਹੌਸਲੇ ਬੁਲੰਦ : ਦੋ ਥਾਣਿਆਂ ਵਿਚਕਾਰ 5 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, SUV ਗੱਡੀ ‘ਤੇ ਆਏ ਚੋਰ