Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਹਵਾਈ ਫਾਇਰ ਤੇ ਜਾਤੀ ਸੂਚਕ ਕਹਿਣ ਦੇ ਲੱਗੇ ਦੋਸ਼

ਜਲੰਧਰ : ਥਾਣਾ ਨੰਬਰ ਦੋ ਦੀ ਹੱਦ ‘ਚ ਪੈਂਦੇ ਵਾਲਮੀਕਿ ਗੇਟ ਕੋਲ ਸੋਮਵਾਰ ਦੇਰ ਰਾਤ ਬੱਚਿਆਂ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਦੋ ਧਿਰਾਂ ‘ਚ ਜ਼ਬਰਦਸਤ ਵਿਵਾਦ ਹੋ ਗਿਆ ਤੇ ਇੱਕ ਧਿਰ ‘ਤੇ ਗੋਲੀ ਚਲਾਉਣ ਤੇ ਜਾਤੀ ਸੂਚਕ ਸ਼ਬਦ ਕਹਿਣ ਦੇ ਦੋਸ਼ ਲਾਏ ਜਾ ਰਹੇ ਹਨ।

ਜਾਣਕਾਰੀ ਦਿੰਦਿਆਂ ਰਾਧਿਕਾ ਵਾਸੀ ਵਾਲਮੀਕਿ ਗੇਟ ਨੇ ਦੱਸਿਆ ਕਿ ਉਸ ਦੇ ਬੱਚੇ ਗਲੀ ‘ਚ ਖੇਡ ਰਹੇ ਸਨ। ਇਸ ਦੌਰਾਨ ਕਰਿਆਨੇ ਦੀ ਦੁਕਾਨ ਚਲਾਉਣ ਵਾਲਾ ਗਗਨ ਤੇ ਉਸ ਦੇ ਸਾਥੀ ਉਥੇ ਆ ਗਏ। ਉਨ੍ਹਾਂ ਆਉਂਦਿਆਂ ਹੀ ਬੱਚਿਆਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਤੇ ਜਾਤੀ ਸੂਚਕ ਸ਼ਬਦ ਕਹੇ। ਜਦੋਂ ਬੱਚਿਆਂ ਨੇ ਘਰ ਆ ਕੇ ਇਸ ਬਾਰੇ ਦੱਸਿਆ ਤਾਂ ਦੋਹਾਂ ਧਿਰਾਂ ‘ਚ ਨੋਕ-ਝੋਕ ਹੋ ਗਈ, ਗੱਲ ਹੱਥੋਂਪਾਈ ਤੱਕ ਪੁੱਜ ਗਈ। ਰਾਧਿਕਾ ਨੇ ਦੱਸਿਆ ਕਿ ਇਸ ਤੋਂ ਬਾਅਦ ਗਗਨ ਨੇ ਪਿਸਤੌਲ ਕੱਢ ਕੇ ਹਵਾਈ ਫਾਇਰ ਕੀਤੇ। ਗੋਲੀ ਦੀ ਆਵਾਜ਼ ਸੁਣ ਕੇ ਜਦੋਂ ਮਹੱਲੇ ਦੇ ਲੋਕ ਇਕੱਠੇ ਹੋਏ ਤਾਂ ਹਮਲਾਵਰ ਉਥੋਂ ਭੱਜ ਗਏ। ਮੁਹੱਲੇ ਦੇ ਲੋਕਾਂ ਨੇ ਦੱਸਿਆ ਕਿ ਗਗਨ ਨੇ ਜਾਤੀ ਸੂਚਕ ਸ਼ਬਦ ਕਹਿ ਕੇ ਗੋਲ਼ੀਆਂ ਚਲਾ ਕੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਹੈ। ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰਬਰ ਦੋ ਦੇ ਮੁਖੀ ਗੁਰਪ੍ਰਰੀਤ ਸਿੰਘ ਪੁਲਿਸ ਸਮੇਤ ਮੌਕੇ ‘ਤੇ ਪੁੱਜੇ ਤੇ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਦੋ ਧਿਰਾਂ ‘ਚ ਵਿਵਾਦ ਹੋਇਆ ਹੈ ਤੇ ਇਕ ਧਿਰ ਵੱਲੋਂ ਜਾਤੀ ਸੂਚਕ ਸਬਦ ਕਹੇ ਜਾਣ ਦੇ ਦੋਸ਼ ਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਗਗਨ ਨਾਂ ਦੇ ਨੌਜਵਾਨ ‘ਤੇ ਹਵਾਈ ਫਾਇਰ ਕਰਨ ਦਾ ਵੀ ਦੋਸ਼ ਲਾਇਆ ਜਾ ਰਿਹਾ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲੇ ਤੱਕ ਗੋਲ਼ੀ ਚਲਾਏ ਜਾਣ ਦੀ ਕੋਈ ਗੱਲ ਸਾਹਮਣੇ ਨਹੀਂ ਆ ਰਹੀ ਫਿਰ ਵੀ ਪੁਲਿਸ ਘਟਨਾ ਵਾਲੀ ਥਾਂ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲ ਰਹੀ ਹੈ। ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਹੋਇਆ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਮੁਹੱਲੇ ‘ਚ ਇਕੱਠੇ ਹੋਏ ਲੋਕ ਤੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਗੁਰਪ੍ਰਰੀਤ ਸਿੰਘ।

Vinkmag ad
Share Our Daily Posts

News Desk

Read Previous

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Next

ਭਾਰਤ ਵਲੋਂ ਵੀ ਕੈਨੇਡਾ ਦੇ ਡਿਪਲੋਮੈਟ ਨੂੰ ਕੱਢਣ ਦਾ ਫ਼ੈਸਲਾ