Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਸਰਕਾਰੀ ਸਕੂਲ ਦੇ ਅਧਿਆਪਕਾਂ ਵੱਲੋਂ ਸਿੱਖ ਵਿਦਿਆਰਥੀਆਂ ਦੇ ਕੜੇ ਲੁਹਾਉਣ ਦਾ ਮਾਮਲਾ ਭਖਿਆ, ਬੀਬੀ ਬਾਦਲ ਨੇ ਕਿਹਾ- ਹੋਵੇ ਸਖ਼ਤ ਕਾਰਵਾਈ

ਬਠਿੰਡਾ : ਸ਼ਹਿਰ ਦੇ ਸ਼ਹੀਦ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ ਵੱਲੋਂ ਸਕੂਲ ਦੇ ਵਿਦਿਆਰਥੀਆਂ ਦੇ ਗੁੱਟਾਂ ਵਿਚ ਪਾਏ ਕੜੇ ਲਹਾਉਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਮੈਂਬਰ ਪਾਰਲੀਮੈਂਟ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੜੇ ਉਤਰਵਾਉਣ ਵਾਲੇ ਸਕੂਲ ਪ੍ਰਬੰਧਕਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕੜੇ ਲੁਹਾਏ ਜਾਣ ਦੀ ਵਾਇਰਲ ਹੋਈ ਵੀਡੀਓ ਨੂੰ ਆਪਣੇ ਫੇਸਬੁੱਕ ਪੇਜ ’ਤੇ ਸ਼ੇਅਰ ਕਰ ਕੇ ਲਿਖਿਆ ਹੈ ਕਿ ਪੰਜਾਬ ਦੀ ਧਰਤੀ ਜਿੱਥੇ ਦਸਮ ਗੁਰੂ ਸਾਹਿਬ ਨੇ ਖਾਲਸਾ ਪੰਥ ਦੀ ਸਿਰਜਣਾ ਕਰ ਕੇ ਸਿੱਖਾਂ ਨੂੰ ਪੰਜ ਕੱਕਾਰਾਂ ਦੀ ਅਦੁੱਤੀ ਦਾਤ ਰਾਹੀਂ ਵਿਲੱਖਣ ਪਛਾਣ ਬਖ਼ਸ਼ੀ ਸੀ। ਅੱਜ ਉਸੇ ਪੰਜਾਬ ਦੀ ਧਰਤੀ ਉੱਤੇ ਕੱਕਾਰਾਂ ‘ਤੇ ਹਮਲੇ ਹੋ ਰਹੇ ਹਨ।

ਪਿਛਲੇ ਦਿਨੀਂ ਸਿੱਖ ਖਿਡਾਰੀਆਂ ਨੂੰ ਦਸਤਾਰ ਉੱਤੇ ਹੈਲਮੇਟ ਨਾ ਪਹਿਨਣ ਕਰ ਕੇ ਖੇਡ ਮੁਕਾਬਲੇ ‘ਚੋਂ ਬਾਹਰ ਕੱਢ ਦਿੱਤਾ ਗਿਆ। ਲੋਕਤੰਤਰੀ ਦੇਸ਼ ਵਿਚ ਰਹਿੰਦਿਆਂ ਕਿਸੇ ਵੀ ਕੌਮ ਦੇ ਧਾਰਮਿਕ ਚਿੰਨ੍ਹਾਂ ਉੱਤੇ ਅਜਿਹੇ ਹਮਲੇ ਸਾਜਿਸ਼ੀ, ਖ਼ਤਰਨਾਕ ਅਤੇ ਤਣਾਅ ਪੈਦਾ ਕਰਨ ਵਾਲੇ ਹਨ। ਇਕ ਸਿੱਖ ਮੁੱਖ ਮੰਤਰੀ ਦੇ ਹੁੰਦਿਆਂ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਅਤੇ ਸੰਸਥਾਵਾਂ ਨੂੰ ਵਾਰ ਵਾਰ ਨਿਸ਼ਾਨੇ ‘ਤੇ ਲਿਆ ਜਾਣਾ ਭਗਵੰਤ ਮਾਨ ਸਰਕਾਰ ਦੇ ਸਿੱਖ ਵਿਰੋਧੀ ਰਵੱਈਏ ਦਾ ਪ੍ਰਗਟਾਅ ਹੈ। ਦੋਸ਼ੀ ਸਕੂਲ ਦੇ ਪ੍ਰਬੰਧਕਾਂ ਖ਼ਿਲਾਫ਼ ਤੁਰੰਤ ਕਰਵਾਈ ਕੀਤੀ ਜਾਣੀ ਚਾਹੀਦੀ ਹੈ।

Vinkmag ad
Share Our Daily Posts

News Desk

Read Previous

ਬਿਨਾਂ ਪੁਲ ਬਣੇ ਟੋਲ ਪਲਾਜ਼ਾ ਨਹੀਂ ਚੱਲਣ ਦੇਵਾਂਗੇ-ਭਾਰਤੀ ਕਿਸਾਨ ਯੂਨੀਅਨ

Read Next

ਕੈਨੇਡੀਅਨ ਨਾਗਰਿਕਾਂ ਲਈ ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ