Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

RTI ਐਕਟੀਵਿਸਟ ਨੂੰ ਜਾਣਕਾਰੀ ਨਾ ਦੇਣ ‘ਤੇ SMO ਨੂੰ ਜੁਰਮਾਨਾ, ਸੂਚਨਾ ਕਮਿਸ਼ਨਰ ਪੰਜਾਬ ਨੇ ਕੀਤਾ ਤਲਬ

ਹੁਸ਼ਿਆਰਪੁਰ : ਸੂਚਨਾ ਕਮਿਸ਼ਨਰ ਪੰਜਾਬ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਇੰਚਾਰਜ ਡਾ. ਸਵਾਤੀ ਸ਼ੀਮਾਰ ਐੱਸਐੱਮਓ ਨੂੰ ਇਕ ਆਰਟੀਆਈ ਐਕਟੀਵਿਸਟ ਵੱਲੋਂ ਮੰਗੀ ਗਈ ਸੂਚਨਾ ਨਾ ਦੇਣ ’ਤੇ ਸਖ਼ਤ ਨੋਟਿਸ ਲੈਂਦਿਆਂ ਦੋ ਵੱਖ-ਵੱਖ ਕੇਸਾਂ ਦੀ ਸੁਣਵਾਈ ਕਰਦੇ ਹੋਏ 5-5 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਹੈ ਅਤੇ ਅਗਲੀ ਪੇਸ਼ੀ ’ਤੇ ਖੁਦ ਨਿੱਜੀ ਤੌਰ ’ਤੇ ਹਾਜ਼ਰ ਹੋਣ ਦੇ ਆਦੇਸ਼ ਜਾਰੀ ਕੀਤੇ ਹਨ। ਆਰਟੀਆਈ ਐਕਟੀਵਿਸਟ ਦਵਿੰਦਰ ਕੁਮਾਰ ਸ਼ੀਮਾਰ ਨੇ ਦੱਸਿਆ ਕਿ ਉਸ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਪਾਸੋਂ ਸੂਚਨਾ ਦੇ ਅਧਿਕਾਰ ਤਹਿਤ ਜਾਣਕਾਰੀ ਲੈਣ ਲਈ ਦੋ ਵੱਖ-ਵੱਖ ਪਟੀਸ਼ਨ ਦਾਖਲ ਕੀਤੀਆਂ ਸਨ। ਜਿਸ ਬਾਰੇ ਸੂਚਨਾ ਦੇਣ ’ਚ ਉਕਤ ਅਧਿਕਾਰੀ ਵੱਲੋਂ ਲਗਾਤਾਰ ਆਨੇ ਬਹਾਨੇ ਟਾਲ ਮਟੋਲ ਕੀਤੀ ਜਾ ਰਹੀ ਸੀ।

ਉਨ੍ਹਾਂ ਸੂਚਨਾ ਕਮਿਸ਼ਨਰ ਪੰਜਾਬ ਨੂੰ ਅਪੀਲ ਕੀਤੀ ਹੋਈ ਸੀ ਜਿਸ ਵਿਚ ਵੀ ਉਕਤ ਸਿਹਤ ਅਧਿਕਾਰੀ ਸਿਵਲ ਹਸਪਤਾਲ ਦੀ ਇੰਚਾਰਜ ਡਾ. ਸਵਾਤੀ ਸ਼ੀਮਾਰ ਵੱਲੋਂ ਕੋਈ ਪਰਵਾਹ ਨਾ ਕਰਦਿਆਂ ਕੋਈ ਸੂਚਨਾ ਦੇਣੀ ਤਾਂ ਦੂਰ ਦੀ ਗੱਲ ਸਗੋਂ ਵਾਰ ਵਾਰ ਪੇਸ਼ ਹੋਣ ਦੇ ਹੁਕਮਾਂ ਦੇ ਬਾਵਜੂਦ ਵੀ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਸਗੋਂ ਸੂਚਨਾ ਕਮਿਸ਼ਨਰ ਨੂੰ ਗੁਮਰਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਜਿਸ ਨੂੰ ਵੇਖਦਿਆਂ ਸੂਚਨਾ ਕਮਿਸ਼ਨਰ ਵੱਲੋਂ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ। ਜਿਸ ਦੀ ਵੀ ਉਕਤ ਅਧਿਕਾਰੀ ਨੇ ਕੋਈ ਪਰਵਾਹ ਨਾ ਕੀਤੀ ਗਈ। ਸਗੋਂ ਇਸ ਵੱਲੋਂ ਸਿਵਲ ਹਸਪਤਾਲ ਦੇ ਮੈਡੀਕਲ ਅਫ਼ਸਰ ਤੇ ਕਲੇਰੀਕਲ ਸਟਾਫ ਪੇਸ਼ ਹੁੰਦਾ ਰਿਹਾ ਪਰ ਨਵੀਂ ਤਰੀਖ ’ਤੇ ਸਿਵਲ ਸਰਜਨ ਨੂੰ ਖੁਦ ਹਾਜ਼ਰ ਹੋਣਾ ਪਿਆ।

ਉਕਤ ਸਿਹਤ ਅਧਿਕਾਰੀ ਦੇ ਇਸ ਗੈਰ ਜ਼ਿੰਮੇਵਾਰਨਾ ਵਤੀਰੇ ਦਾ ਸਖਤ ਨੋਟਿਸ ਲੈਂਦਿਆਂ ਸੂਚਨਾ ਕਮਿਸ਼ਨਰ ਪੰਜਾਬ ਨੇ ਦੋਵੇਂ ਕੇਸਾਂ ਵਿਚ ਵੱਖੋ ਵੱਖਰੇ 5-5 ਹਜ਼ਾਰ ਰੁਪਏ ਜੁਰਮਾਨੇ ਦੀ ਰਕਮ ਸਰਕਾਰੀ ਖ਼ਜ਼ਾਨੇ ’ਚ ਤੁਰੰਤ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕਰਦਿਆਂ ਅਗਲੀ ਪੇਸ਼ੀ ’ਤੇ ਉਕਤ ਸਿਹਤ ਅਧਿਕਾਰੀ ਦੀ ਹਾਜ਼ਰੀ ਯਕੀਨੀ ਬਣਾਉਣ ਤੇ ਪੰਜਾਬ ਸੂਚਨਾ ਕਮਿਸ਼ਨ ਵੱਲੋਂ ਦਿੱਤੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਵਾਉਣ ਲਈ ਪਿ੍ਰੰਸੀਪਲ ਸਕੱਤਰ ਪੰਜਾਬ ਸਰਕਾਰ ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਚੰਡੀਗੜ੍ਹ ਨੂੰ ਵੀ ਲਿਖਤੀ ਆਦੇਸ਼ ਜਾਰੀ ਕੀਤੇ ਹਨ।

ਇਸ ਮੌਕੇ ਆਰਟੀਆਈ ਐਕਟੀਵਿਸਟ ਦਵਿੰਦਰ ਸ਼ੀਮਾਰ ਨੇ ਕਿਹਾ ਕਿ ਉਕਤ ਸਿਹਤ ਅਧਿਕਾਰੀ ਦੀ ਬੇਲੋੜੀ ਜ਼ਿਦ ਕਾਰਨ ਸਿਹਤ ਵਿਭਾਗ ਤੇ ਸਿਹਤ ਸੇਵਾਵਾਂ ਦੇਣ ਵਾਲੇ ਮੈਡੀਕਲ ਅਫ਼ਸਰਾਂ ਦਾ ਸਮਾਂ ਬਰਬਾਦ ਹੋ ਰਿਹਾ ਹੈ। ਜਿਸ ਲਈ ਉਕਤ ਅਧਿਕਾਰੀ ਨੂੰ ਸਗੋਂ 25-25 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾਣਾ ਚਾਹੀਦਾ ਹੈ ਅਤੇ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਵੀ ਕਰਨੀ ਬਣਦੀ ਹੈ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ: ਕੈਨੇਡੀਅਨਾਂ ਲਈ ਵੀਜ਼ਾ ਮੁਅੱਤਲ ਕਰਨ ’ਤੇ ਭਾਰਤ ਦਾ ਨਵਾਂ ਫ਼ੈਸਲਾ ਆਇਆ ਸਾਹਮਣੇ

Read Next

ਐਨ.ਆਈ.ਏ. ਅਦਾਲਤ ਦੇ ਹੁਕਮਾਂ ’ਤੇ ਗੁਰਪਤਵੰਤ ਸਿੰਘ ਪਨੂੰ ਦੇ ਘਰ ਲੱਗਿਆ ਜਾਇਦਾਦ ਜ਼ਬਤ ਦਾ ਨੋਟਿਸ