Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਭਾਰਤ-ਕੈਨੇਡਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਪਾਸ ਕੀਤਾ ਵਿਸ਼ੇਸ਼ ਮਤਾ, ਨਫ਼ਰਤੀ ਕੂੜ ਪ੍ਰਚਾਰ ਦੀ ਕੀਤੀ ਨਿਖੇਧੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਅੰਤ੍ਰਿਗ ਕਮੇਟੀ ਦੀ ਇਕੱਤਰਤਾ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੀ ਸੰਸਦ ਅੰਦਰ ਉਥੋਂ ਦੇ ਵਸਨੀਕ ਸਿੱਖ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਭਾਰਤੀ ਏਜੰਸੀਆਂ ਦੇ ਅਧਿਕਾਰੀਆਂ ਦਾ ਹੱਥ ਹੋਣ ਬਾਰੇ ਲਗਾਏ ਦੋਸ਼ਾਂ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਗਈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿਗ ਕਮੇਟੀ ਦੀ ਇਕੱਤਰਤਾ ’ਚ ਪਾਸ ਕੀਤੇ ਗਏ ਇਕ ਵਿਸ਼ੇਸ਼ ਮਤੇ ਵਿਚ ਕਿਹਾ ਗਿਆ ਕਿ ਕਿਸੇ ਵੀ ਦੇਸ਼ ਦੀ ਸੰਸਦ ਵਿਚ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਗਿਆ ਬਿਆਨ ਆਮ ਨਹੀਂ ਸਮਝਿਆ ਜਾਂਦਾ, ਸਗੋਂ ਦੇਸ਼ ਦੇ ਸੰਵਿਧਾਨ ਦੀ ਮਾਣ-ਮਰਿਆਦਾ ਦੇ ਦਾਇਰੇ ਵਿਚ ਤੱਥਾਂ ਅਧਾਰਿਤ ਮੰਨਿਆ ਜਾਂਦਾ ਹੈ।

ਪਾਰਲੀਮੈਂਟ ਅੰਦਰ ਪ੍ਰਧਾਨ ਮੰਤਰੀ ਵੱਲੋਂ ਆਖੀ ਗਈ ਹਰ ਗੱਲ ਨੂੰ ਸਹਿਜੇ ਹੀ ਨਕਾਰਿਆ ਨਹੀਂ ਜਾ ਸਕਦਾ। ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤੀ ਏਜੰਸੀਆਂ ’ਤੇ ਲਾਏ ਦੋਸ਼ਾਂ ਦੀ ਸੱਚਾਈ ਦੋਹਾਂ ਦੇਸ਼ਾਂ ਨੂੰ ਰਾਜਨੀਤੀ ਤੋਂ ਪਰ੍ਹੇ ਜਾ ਕੇ ਇਕ ਸੁਹਿਰਦ ਪਹੁੰਚ ਰਾਹੀਂ ਲੋਕਾਂ ਸਾਹਮਣੇ ਰੱਖਣੀ ਚਾਹੀਦੀ ਹੈ।

ਜੇਕਰ ਇਸ ਨੂੰ ਕੇਵਲ ਰਾਜਨੀਤੀ ਕਰ ਕੇ ਹੀ ਦਬਾ ਦਿੱਤਾ ਜਾਂਦਾ ਹੈ ਤਾਂ ਇਹ ਮਨੁੱਖੀ ਅਧਿਕਾਰਾਂ ਨਾਲ ਨਾਇਨਸਾਫੀ ਮੰਨੀ ਜਾਵੇਗੀ। ਇਸ ਸਮੁੱਚੇ ਵਰਤਾਰੇ ਵਿਚ ਮੁੱਖ ਮੀਡੀਆ ਅਤੇ ਸੋਸ਼ਲ ਮੀਡੀਆ ਮੰਚਾਂ ’ਤੇ ਸਿੱਖ ਅਤੇ ਪੰਜਾਬ ਵਿਰੋਧੀ ਫੈਲਾਏ ਜਾ ਰਹੇ ਨਫ਼ਰਤੀ ਕੂੜ ਪ੍ਰਚਾਰ ਦੀ ਵੀ ਕਰੜੀ ਨਿੰਦਾ ਕਰਦਿਆਂ ਕਿਹਾ ਗਿਆ ਹੈ ਕਿ ਮੀਡੀਆ ਦੇ ਵੱਡੇ ਹਿੱਸੇ ਵੱਲੋਂ ਜਾਣਬੁਝ ਕੇ ਭਾਰਤ ਕੈਨੇਡਾ ਮਾਮਲਾ ਕੇਵਲ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ’ਤੇ ਹੀ ਕੇਂਦਰਿਤ ਕਰ ਦਿੱਤਾ ਗਿਆ ਹੈ।

ਅੰਤ੍ਰਿਗ ਕਮੇਟੀ ਨੇ ਮਤੇ ਰਾਹੀਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਮਸਲੇ ਨੂੰ ਸੰਜੀਦਗੀ ਨਾਲ ਲੈ ਕੇ ਇਸ ਵਿਚ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਵਾਲੇ ਲੋਕਾਂ ’ਤੇ ਕਾਰਵਾਈ ਕਰੇ।

ਇਕ ਮਤੇ ਵਿਚ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਸਮੇਂ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰਹੇ ਸਿੰਘਾਂ ਦੇ ਕੇਸਾਂ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਦੇ ਨਾਲ-ਨਾਲ ਇਸ ਵਿਚ ਸਹਾਇਤਾ ਕਰਨ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦਾ ਫੈਸਲਾ ਲਿਆ ਗਿਆ। ਇਸ ਦੇ ਨਾਲ ਹੀ ਨੋਇਡਾ ਉਤਰ ਪ੍ਰਦੇਸ਼ ਦੇ ਵਸਨੀਕ ਕਾਕਾ ਸਿਦਕਦੀਪ ਸਿੰਘ ਜਿਸ ਦੇ ਸਭ ਤੋਂ ਲੰਮੇ ਕੇਸ ਹੋਣ ਕਾਰਨ ਉਸ ਦਾ ਨਾਮ ਗਿੰਨੀਜ਼ ਬੁੱਕ ਆਫ਼ ਵਰਲਡ ਵਿਚ ਦਰਜ ਹੋਣ ’ਤੇ ਉਸ ਨੂੰ ਵੀ ਸਨਮਾਨਿਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਰੋਜ਼ੀ ਰੋਟੀ ਲਈ ਪੁਰਤਗਾਲ ਗਏ ਨੌਜਵਾਨ ਦੀ ਮੌਤ, ਪਿੰਡ ‘ਚ ਸੋਗ ਦੀ ਲਹਿਰ

Read Next

ਜਦੋਂ ਨਸ਼ਾ ਨਾ ਮਿਲਿਆ ਤਾਂ ਨੌਜਵਾਨ ਨੇ ਪੀਤਾ ਕੈਮੀਕਲ, ਹਸਪਤਾਲ ‘ਚ ਮੌਤ