Breaking News :

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਮਾਸੂਮ ਬੱਚੀ ਸਮੇਤ ਦੋ ਦੀ ਮੌਤ, ਥਾਣੇ ਬਾਹਰ ਇਨਸਾਫ ਲਈ ਤੜਫਦਾ ਰਿਹਾ ਪੀੜਤ ਪਰਿਵਾਰ

April 17, 2026

ਜਦੋਂ ਨਸ਼ਾ ਨਾ ਮਿਲਿਆ ਤਾਂ ਨੌਜਵਾਨ ਨੇ ਪੀਤਾ ਕੈਮੀਕਲ, ਹਸਪਤਾਲ ‘ਚ ਮੌਤ

ਮੋਗਾ : ਸ਼ਨਿਚਰਵਾਰ ਨੂੰ ਥਾਣਾ ਸਦਰ ਅਧੀਨ ਪੈਂਦੇ ਪਿੰਡ ਡਰੋਲੀ ਭਾਈ ਦੇ ਗੁਰਦੁਆਰਾ ਸਾਹਿਬ ’ਚ ਸੇਵਾ ਕਰ ਰਹੇ ਨਸ਼ੇੜੀ ਨੌਜਵਾਨ ਨੇ ਪਲਾਸਟਿਕ ਦੀਆਂ ਪਾਈਪਾਂ ਨੂੰ ਜੋੜਨ ਲਈ ਵਰਤਿਆ ਜਾਂਦਾ ਕੈਮੀਕਲ (ਸਾਲਿਊਸ਼ਨ) ਗਰਮ ਕਰ ਕੇ ਪੀ ਲਿਆ। ਉਸ ਦੀ ਹਾਲਤ ਵਿਗੜਨ ’ਤੇ ਉਸ ਨੂੰ ਇਲਾਜ ਲਈ ਮੋਗਾ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸਦਰ ਥਾਣੇ ਦੇ ਏਐੱਸਆਈ ਤਰਸੇਮ ਸਿੰਘ ਨੇ ਦੱਸਿਆ ਕਿ 20 ਸਾਲਾ ਗੁਰਸ਼ਰਨ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਭੱਠਲ ਜ਼ਿਲ੍ਹਾ ਅੰਮ੍ਰਿਤਸਰ ਨਸ਼ੇ ਦਾ ਆਦੀ ਸੀ।

ਪਿੰਡ ਡਰੋਲੀ ਭਾਈ ਦੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਨਿਰਮਾਣ ਕਾਰਜ ਦੌਰਾਨ ਉਸ ਨੇ ਪਲਾਸਟਿਕ ਦੀ ਪਾਈਪ ਜੋੜਨ ਲਈ ਵਰਤਿਆ ਜਾਂਦਾ ਕੈਮੀਕਲ (ਸਾਲਿਊਸ਼ਨ) ਪੀ ਲਿਆ, ਜਿਸ ਦੀ ਹਾਲਤ ਅਚਾਨਕ ਵਿਗੜ ਗਈ। ਇਸ ਬਾਰੇ ਪਤਾ ਲੱਗਣ ’ਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਇਲਾਜ ਲਈ ਮੋਗਾ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ। ਜਿੱਥੇ ਐਤਵਾਰ ਨੂੰ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨੌਜਵਾਨ ਦੇ ਮਾਤਾ-ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਪ ਦਿੱਤੀ।

Vinkmag ad
Share Our Daily Posts

News Desk

Read Previous

ਭਾਰਤ-ਕੈਨੇਡਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਪਾਸ ਕੀਤਾ ਵਿਸ਼ੇਸ਼ ਮਤਾ, ਨਫ਼ਰਤੀ ਕੂੜ ਪ੍ਰਚਾਰ ਦੀ ਕੀਤੀ ਨਿਖੇਧੀ

Read Next

ਵਿਅਕਤੀ ਦਾ ਆਪ੍ਰੇਸ਼ਨ ਕਰ ਕੇ ਪੇਟ ’ਚੋਂ ਕੱਢਿਆ ਈਅਰਫੋਨ, ਰੱਖੜੀਆਂ, ਨਟ ਬੋਲਟ, ਲਾਕੇਟ ਤੇ ਪੇਚ; ਐਕਸ-ਰੇ ਦੇਖ ਕੇ ਡਾਕਟਰ ਰਹਿ ਗਏ ਹੱਕੇ-ਬੱਕੇ