Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 5, 2026

ਮਨਪ੍ਰੀਤ ਬਾਦਲ ਦੀ ਭਾਲ ’ਚ ਵਿਜੀਲੈਂਸ ਦੀ ਰਾਜਸਥਾਨ, ਹਰਿਆਣਾ ਤੇ ਫ਼ਿਰੋਜ਼ਪੁਰ ’ਚ ਛਾਪੇਮਾਰੀ

ਬਠਿੰਡਾ : ਬਠਿੰਡਾ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਉਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਜੱਦੀ ਪਿੰਡ ਬਾਦਲ ’ਚ ਛਾਪੇਮਾਰੀ ਤੋਂ ਬਾਅਦ ਹੁਣ ਰਾਜਸਥਾਨ ਦੇ ਚੱਕ ਬਾਦਲ ਸਥਿਤ ਉਨ੍ਹਾਂ ਦੇ ਫਾਰਮ ਹਾਊਸ ’ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਕੁਝ ਖੇਤਰਾਂ ਤੋਂ ਇਲਾਵਾ ਫ਼ਿਰੋਜ਼ਪੁਰ ਵਿਚ ਵੀ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਪਰ ਵਿਜੀਲੈਂਸ ਨੂੰ ਖਾਲੀ ਹੱਥ ਪਰਤਣਾ ਪਿਆ।

ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਦੇ ਕਰੀਬੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਪਰ ਹੁਣ ਤੱਕ ਉਸ ਦੇ ਹੱਥ ਖਾਲੀ ਹਨ। ਵਿਜੀਲੈਂਸ ਵੱਲੋਂ ਰਿਮਾਂਡ ’ਤੇ ਲਏ ਗਏ ਮਨਪ੍ਰੀਤ ਦੇ ਤਿੰਨਾਂ ਸਾਥੀਆਂ ਤੋਂ ਵੀ ਪੁੱਛਗਿੱਛ ਜਾਰੀ ਹੈ। ਉਨ੍ਹਾਂ ਦਾ ਰਿਮਾਂਡ ਵੀਰਵਾਰ ਨੂੰ ਖ਼ਤਮ ਹੋ ਰਿਹਾ ਹੈ। ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਵੀਰਵਾਰ ਨੂੰ ਅਦਾਲਤ ਵਿਚ ਪੇਸ਼ ਕਰ ਕੇ ਹੋਰ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਕਿਉਂਕਿ ਵਿਜੀਲੈਂਸ ਦੀ ਜਾਂਚ ਅਜੇ ਅਧੂਰੀ ਹੈ। ਐੱਸਐੱਸਪੀ ਵਿਜੀਲੈਂਸ ਦਾ ਕਹਿਣਾ ਸੀ ਕਿ ਰਾਜਸਥਾਨ, ਹਰਿਆਣਾ ਦੇ ਕੁਝ ਖੇਤਰਾਂ ਤੋਂ ਇਲਾਵਾ ਫ਼ਿਰੋਜ਼ਪੁਰ ਵਿਚ ਛਾਪੇਮਾਰੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਸ਼ਹਿਰ ਦੇ ਮਾਡਲ ਟਾਊਨ ਖੇਤਰ ਵਿਚ ਵਪਾਰਕ ਪਲਾਟ ਨੂੰ ਰਿਹਾਇਸ਼ੀ ਵਿਚ ਤਬੀਦਲ ਕਰਵਾ ਕੇ ਸਸਤੇ ਭਾਅ ਖਰੀਦਣ ਅਤੇ ਸਰਕਾਰ ਨੂੰ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਨਪ੍ਰੀਤ ਬਾਦਲ, ਏਡੀਸੀ ਸ੍ਰੀ ਮੁਕਤਸਰ ਵਿਕਰਮਜੀਤ ਸਿੰਘ ਸ਼ੇਰਗਿੱਲ, ਅਸਟੇਟ ਅਫਸਰ ਪੰਕਜ ਕਾਲੀਆ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਨੇ ਮਨਪ੍ਰੀਤ ਬਾਦਲ ਦੇ ਕਰੀਬੀ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜਦੋਂ ਕਿ ਸਾਬਕਾ ਵਿੱਤ ਮੰਤਰੀ ਸਮੇਤ ਏਡੀਸੀ ਤੇ ਅਸਟੇਟ ਅਫਸਰ ਫ਼ਰਾਰ ਹਨ।

Vinkmag ad
Share Our Daily Posts

News Desk

Read Previous

ਵਿਅਕਤੀ ਦਾ ਆਪ੍ਰੇਸ਼ਨ ਕਰ ਕੇ ਪੇਟ ’ਚੋਂ ਕੱਢਿਆ ਈਅਰਫੋਨ, ਰੱਖੜੀਆਂ, ਨਟ ਬੋਲਟ, ਲਾਕੇਟ ਤੇ ਪੇਚ; ਐਕਸ-ਰੇ ਦੇਖ ਕੇ ਡਾਕਟਰ ਰਹਿ ਗਏ ਹੱਕੇ-ਬੱਕੇ

Read Next

ਵੱਡੀ ਖ਼ਬਰ : ਫਾਈਨਾਂਸ ਕੰਪਨੀ ‘ਚ ਬਾਊਂਸਰ ਦਾ ਕੰਮ ਕਰਦੇ ਇਕਲੌਤੇ ਪੁੱਤਰ ਦੀ ਇੱਟਾਂ ਮਾਰ ਕੇ ਹੱਤਿਆ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ