Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 5, 2026

ਵੱਡੀ ਖ਼ਬਰ : ਫਾਈਨਾਂਸ ਕੰਪਨੀ ‘ਚ ਬਾਊਂਸਰ ਦਾ ਕੰਮ ਕਰਦੇ ਇਕਲੌਤੇ ਪੁੱਤਰ ਦੀ ਇੱਟਾਂ ਮਾਰ ਕੇ ਹੱਤਿਆ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਡੇਰਾ ਬਾਬਾ ਨਾਨਕ : ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਗਿੱਲਾਂਵਾਲੀ ‘ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਫਾਈਨਾਂਸ ਕੰਪਨੀ ‘ਚ ਕੰਮ ਕਰਦੇ ਮਾਪਿਆਂ ਦੇ ਇਕਲੌਤੇ ਪੁੱਤਰ ਨੂੰ ਉਗਰਾਹੀ ਕਰਨ ਸਮੇਂ ਸਿਰ ‘ਚ ਇੱਟ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਦਾ ਵਿਆਹ ਚਾਰ ਮਹੀਨੇ ਪਹਿਲਾਂ ਹੋਇਆ ਸੀ।

ਮ੍ਰਿਤਕ ਹਰਮਨਪ੍ਰੀਤ ਸਿੰਘ (28) ਦੀ ਪਤਨੀ ਸੋਨੀਆ ਤੇ ਪਿਤਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਹਰਮਨਪ੍ਰੀਤ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਜਲੰਧਰ ਦੀ ਐਮਜੀ ਫਾਈਨਾਂਸ ਕੰਪਨੀ ‘ਚ ਬਾਉਂਸਰ ਵਜੋਂ ਨੌਕਰੀ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ। ਪਰਿਵਾਰਕ ਜੀਆਂ ਨੇ ਦੱਸਿਆ ਕਿ ਉਹ ਬੀਤੀ ਦੇਰ ਸ਼ਾਮ ਆਪਣੇ ਸਾਥੀਆਂ ਨਾਲ ਅੰਮ੍ਰਿਤਸਰ ਦੇ ਪਿੰਡ ਮੂਲੇ ਚੱਕ ‘ਚ ਰਮਨਦੀਪ ਸਿੰਘ ਅਤੇ ਉਸ ਦੀ ਪਤਨੀ ਕਾਜਲ ਕੋਲੋਂ ਕੰਪਨੀ ਦੀਆਂ ਕਿਸ਼ਤਾਂ ਦੀ ਉਗਰਾਹੀ ਕਰਨ ਗਿਆ ਸੀ। ਇਸ ਦੌਰਾਨ ਪਤੀ-ਪਤਨੀ ਤੇ ਉਸ ਦੇ ਪਰਿਵਾਰ ਵੱਲੋਂ ਕਿਸ਼ਤਾਂ ਦੇ ਪੈਸੇ ਮੰਗਣ ‘ਤੇ ਹੋਏ ਮਮੂਲੀ ਤਕਰਾਰ ਦੌਰਾਨ ਹਰਮਨਪ੍ਰੀਤ ਸਿੰਘ ਦੀ ਇੱਟਾਂ ਮਾਰ ਕੇ ਬੇਹਰਾਮੀ ਨਾਲ ਹੱਤਿਆ ਕਰ ਦਿੱਤੀ ਗਈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਤੇ ਇਨਸਾਫ਼ ਦੀ ਮੰਗ ਕੀਤੀ ਹੈ।

ਦੂਸਰੇ ਪਾਸੇ ਅੰਮ੍ਰਿਤਸਰ ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕਰ ਕੇ ਹਰਮਨਪ੍ਰੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਅੰਮ੍ਰਿਤਸਰ ਦੇ ਸਿਵਲ ਹਸਪਤਾਲ ‘ਚੋਂ ਕਰਵਾਇਆ ਜਾ ਰਿਹਾ ਹੈ। ਜਿੱਥੇ ਕਿ ਅੱਜ ਦੇਰ ਸ਼ਾਮ ਤਕ ਉਸ ਦੀ ਮ੍ਰਿਤਕ ਦੇਹ ਜੱਦੀ ਪਿੰਡ ਗਿੱਲਾਂਵਾਲੀ ਪਹੁੰਚਣ ਉਪਰੰਤ ਸਸਕਾਰ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਮਨਪ੍ਰੀਤ ਬਾਦਲ ਦੀ ਭਾਲ ’ਚ ਵਿਜੀਲੈਂਸ ਦੀ ਰਾਜਸਥਾਨ, ਹਰਿਆਣਾ ਤੇ ਫ਼ਿਰੋਜ਼ਪੁਰ ’ਚ ਛਾਪੇਮਾਰੀ

Read Next

ਸੰਸਦ ਰਿੰਕੂ ਨੇ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ