Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਸੰਸਦ ਰਿੰਕੂ ਨੇ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ

ਜਲੰਧਰ : ਆਮ ਆਦਮੀ ਪਾਰਟੀ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਤੇ ਖੇਡਾਂ ਤੇ ਰਬੜ ਉਦਯੋਗਾਂ ਦੀਆਂ ਸਮੱਸਿਆਵਾਂ ਬਾਰੇ ਦੱਸਿਆ। ਰਿੰਕੂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਦੋਵਾਂ ਉਤਪਾਦਾਂ ‘ਤੇ ਜੀਐੱਸਟੀ ਦੀ ਦਰ ਸਿੱਧੇ ਤੌਰ ‘ਤੇ 5 ਫੀਸਦੀ ਤੋਂ ਵਧਾ ਕੇ 18 ਫੀਸਦੀ ਕਰ ਦਿੱਤੀ ਹੈ, ਜਿਸ ਕਾਰਨ ਉਦਯੋਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨਾਂ੍ਹ ਕਿਹਾ ਕਿ ਜਲੰਧਰ ਨੂੰ ਸਪੋਰਟਸ ਤੇ ਰਬੜ ਉਦਯੋਗ ਦਾ ਗੜ੍ਹ ਮੰਨਿਆ ਜਾਂਦਾ ਹੈ ਤੇ ਸਰਕਾਰ ਦੇ ਇਸ ਫੈਸਲੇ ਨਾਲ ਸਾਰੇ ਉਦਯੋਗਪਤੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਜ਼ਿਆਦਾਤਰ ਖੇਡਾਂ ਤੇ ਰਬੜ ਦੇ ਉਤਪਾਦਾਂ ਦੀ ਵਰਤੋਂ ਸਕੂਲਾਂ ਤੇ ਗਰੀਬ ਵਰਗ ਵੱਲੋਂ ਕੀਤੀ ਜਾਂਦੀ ਹੈ ਤੇ ਜੀਐੱਸਟੀ ਦੀ ਦਰ ਵਧਣ ਨਾਲ ਇਹ ਸਾਰੇ ਵਰਗ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋਣਗੇ। ਰਿੰਕੂ ਨੇ ਕਿਹਾ ਕਿ ਇਨ੍ਹਾਂ ਉਤਪਾਦਾਂ ‘ਤੇ ਜੀਐੱਸਟੀ ਵਧਾਉਣਾ ਗਲਤ ਹੈ ਕਿਉਂਕਿ ਨਾ ਸਿਰਫ਼ ਉਦਯੋਗ ਪ੍ਰਭਾਵਿਤ ਹੋਣਗੇ, ਸਗੋਂ ਗਰੀਬ ਵਰਗ ਨਾਲ ਸਬੰਧਤ ਲੋਕ ਵੀ ਪਰੇਸ਼ਾਨ ਹੋਣਗੇ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਾਡੀ ਇੰਡਸਟਰੀ ਪਹਿਲਾਂ ਹੀ ਚੀਨ ਤੋਂ ਆਉਣ ਵਾਲੇ ਸਸਤੇ ਸਾਮਾਨ ਕਾਰਨ ਪਰੇਸ਼ਾਨ ਹੈ ਪਰ ਹੁਣ ਸਰਕਾਰ ਵੱਲੋਂ ਜੀਐੱਸਟੀ ਦੀ ਦਰ ‘ਚ ਵਾਧਾ ਕਰਨ ਨਾਲ ਇਹ ਚੁਣੌਤੀ ਹੋਰ ਵਧ ਜਾਵੇਗੀ। ਸਾਡਾ ਉਦਯੋਗ ਚੀਨੀ ਉਦਯੋਗ ਨਾਲ ਕਿਵੇਂ ਮੁਕਾਬਲਾ ਕਰੇਗਾ। ਇਸ ਲਈ ਜਿੱਥੇ ਉਦਯੋਗ ਲਈ ਜੀਐੱਸਟੀ ਦੀ ਦਰ ਨੂੰ ਘਟਾਉਣਾ ਜ਼ਰੂਰੀ ਹੈ, ਉਥੇ ਆਮ ਲੋਕਾਂ ਨੂੰ ਵੀ ਇਸ ਦਾ ਫਾਇਦਾ ਹੋਵੇਗਾ। ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨੇ ਉਨਾਂ੍ਹ ਦੀ ਮੰਗ ਪ੍ਰਤੀ ਹਾਂ-ਪੱਖੀ ਰਵੱਈਆ ਦਿਖਾਉਂਦੇ ਹੋਏ ਖੇਡਾਂ ਤੇ ਰਬੜ ਉਦਯੋਗ ਦੇ ਉਤਪਾਦਾਂ ਤੇ ਜੀਐੱਸਟੀ ਕੋਡ ਬਾਰੇ ਲਿਖਤੀ ਰੂਪ ‘ਚ ਜਾਣਕਾਰੀ ਦੇਣ ਲਈ ਕਿਹਾ ਹੈ, ਤਾਂ ਜੋ ਇਸ ਸਬੰਧ ‘ਚ ਲੁੜੀਂਦੇ ਕਦਮ ਚੁੱਕੇ ਜਾ ਸਕਣ। ਰਿੰਕੂ ਨੇ ਉਮੀਦ ਜਤਾਈ ਹੈ ਕਿ ਇਸ ਦਿਸ਼ਾ ‘ਚ ਜਲਦੀ ਹੀ ਸਕਾਰਾਤਮਕ ਨਤੀਜੇ ਸਾਹਮਣੇ ਆ ਸਕਦੇ ਹਨ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ : ਫਾਈਨਾਂਸ ਕੰਪਨੀ ‘ਚ ਬਾਊਂਸਰ ਦਾ ਕੰਮ ਕਰਦੇ ਇਕਲੌਤੇ ਪੁੱਤਰ ਦੀ ਇੱਟਾਂ ਮਾਰ ਕੇ ਹੱਤਿਆ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

Read Next

ਸੀਵਰੇਜ ਦੇ ਬਿੱਲ ਨਾ ਭਰਨ ਵਾਲਿਆਂ ਨੂੰ ਨਿਗਮ ਦਾ ਨੋਟਿਸ