Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 5, 2026

ਹੈਰੋਇਨ ਸਮੇਤ ਸਫਾਈ ਮੁਲਾਜ਼ਮ ਕਾਬੂ

ਜਲੰਧਰ :- ਥਾਣਾ-4 ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਹੈਰੋਇਨ ਬਰਾਮਦ ਕੀਤੀ ਹੈ। ਏਸੀਪੀ ਸੈਂਟਰਲ ਨਿਰਮਲ ਸਿੰਘ ਨੇ ਦੱਸਿਆ ਕਿ ਥਾਣਾ-4 ਦੇ ਮੁਖੀ ਸਬ-ਇੰਸਪੈਕਟਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਸਬ-ਇੰਸਪੈਕਟਰ ਸਰਜੀਤ ਸਿੰਘ ਨੇ ਪੁਲਿਸ ਸਮੇਤ ਸਿੱਕਾ ਚੌਕ ‘ਚ ਨਾਕੇਬੰਦੀ ਕੀਤੀ ਹੋਈ ਸੀ ਕਿ ਪੈਦਲ ਆ ਰਹੇ ਨੌਜਵਾਨ ਨੇ ਜਦੋਂ ਪੁਲਿਸ ਨਾਕਾ ਦੇਖਿਆ ਤਾਂ ਘਬਰਾ ਗਿਆ। ਸ਼ੱਕ ਪੈਣ ‘ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਜੇਬ ‘ਚੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ‘ਤੇ ਉਸ ਨੂੰ ਗਿ੍ਫਤਾਰ ਕਰ ਲਿਆ ਗਿਆ। ਕਾਬੂ ਕੀਤੇ ਗਏ ਨੌਜਵਾਨ ਜਿਸ ਦੀ ਪਛਾਣ ਨਿਤਿਨ ਸਹੋਤਾ ਵਾਸੀ ਮਹਿੰਦਰੂ ਮੁਹੱਲਾ ਦੇ ਰੂਪ ‘ਚ ਹੋਈ ਹੈ, ਨੂੰ ਗਿ੍ਫਤਾਰ ਕਰ ਲਿਆ ਗਿਆ। ਫੜੇ ਗਏ ਮੁਲਜ਼ਮ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਅਦਾਲਤ ‘ਚੋਂ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ। ਏਸੀਪੀ ਨਿਰਮਲ ਸਿੰਘ ਨੇ ਦੱਸਿਆ ਕਿ ਮੁਢਲੀ ਪੁੱਛਗਿਛ ‘ਚ ਨਿਤਿਨ ਨੇ ਦੱਸਿਆ ਕਿ ਉਹ ਨਕੋਦਰ ਚੌਕ ‘ਚ ਸਥਿਤ ਇਕ ਆਟੋ ਏਜੰਸੀ ‘ਚ ਸਫਾਈ ਮੁਲਾਜ਼ਮ ਹੈ। ਮਾੜੀ ਸੰਗਤ ‘ਚ ਪੈਣ ਕਰ ਕੇ ਨਸ਼ਾ ਕਰਨ ਲੱਗ ਪਿਆ। ਉਹ ਇਹ ਨਸ਼ਾ ਵਾਲਮੀਕਿ ਗੇਟ ਲਾਗਿਓਂ ਖਰੀਦ ਕੇ ਲਿਆਇਆ ਸੀ ਜਿਸ ‘ਚੋਂ ਕੁਝ ਨਸ਼ਾ ਖੁਦ ਕਰਨਾ ਸੀ ਤੇ ਬਾਕੀ ਮਹਿੰਗੇ ਭਾਅ ‘ਤੇ ਵੇਚ ਦੇਣਾ ਸੀ। ਫੜੇ ਗਏ ਮੁਲਜ਼ਮ ਕੋਲੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਤਾਲਾਬੰਦ ਕੋਠੀਆਂ ‘ਚੋਂ ਚੋਰੀਆਂ ਕਰਨ ਵਾਲੇ ਮਾਮਾ-ਭਾਣਜਾ ਗਿ੍ਫ਼ਤਾਰ

Read Next

ਪੰਜਾਬ ਸਰਕਾਰ ਵਲੋਂ ਵਕੀਲ ਨਾਲ ਹੋਏ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਸੰਬੰਧੀ ਸਿੱਟ ਦਾ ਗਠਨ