Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

ਪੰਜਾਬ ਦੇ ਲਾਅ ਅਫਸਰ ਮਿੱਤਲ ਨੂੰ ਚਾਰ ਸਾਲ ਦੀ ਸਜ਼ਾ ਤੇ ਜੁਰਮਾਨਾ, CBI ਨੇ ਰਿਸ਼ਵਤ ਲੈਂਦਿਆਂ ਕੀਤਾ ਸੀ ਗ੍ਰਿਫ਼ਤਾਰ

ਚੰਡੀਗੜ੍ਹ : ਅੱਠ ਸਾਲ ਪਹਿਲਾਂ ਪੰਜਾਬ ਦੇ ਏਡੀਜੀਪੀ (ਜੇਲ੍ਹ) ਦੇ ਕਾਨੂੰਨ ਅਧਿਕਾਰੀ ਮਨੀਸ਼ ਮਿੱਤਲ ਨੂੰ ਰਿਸ਼ਵਤ ਲੈਣ ਦੇ ਦੋਸ਼ ਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਵਿਸ਼ੇਸ਼ ਅਦਾਲਤ ਨੇ ਦੋਸ਼ੀ ਕਰਾਰ ਦਿੰਦਿਆਂ ਚਾਰ ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ਨੂੰ 20,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਮਨੀਸ਼ ਮਿੱਤਲ ਨੂੰ ਸੀਬੀਆਈ ਨੇ ਸਾਲ 2015 ‘ਚ ਸੱਤ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਪੂਰੀ ਹੋਣ ਤੋਂ ਬਾਅਦ ਸ਼ੁਕਰਵਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ।

ਪਟਿਆਲਾ ਤੋਂ ਸ਼ਿਕਾਇਤਕਰਤਾ ਨੇ ਸੀਬੀਆਈ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਸ ਨੂੰ ਇੱਕ ਕਤਲ ਕੇਸ ਵਿੱਚ 20 ਸਾਲ ਦੀ ਸਜ਼ਾ ਹੋਈ ਹੈ। ਸ਼ਿਕਾਇਤਕਰਤਾ ਨੇ ਨਾਭਾ ਮਾਡਰਨ ਜੇਲ੍ਹ ਵਿੱਚ ਆਪਣੀ 20 ਸਾਲ ਦੀ ਸਜ਼ਾ ਦੇ 14 ਸਾਲ ਪੂਰੇ ਕਰ ਲਏ ਸਨ। ਕੈਦੀ ਦੇ ਚੰਗੇ ਚਾਲ-ਚਲਣ ਨੂੰ ਦੇਖਦੇ ਹੋਏ ਉਸ ਦੀ ਬਾਕੀ ਛੇ ਸਾਲ ਦੀ ਸਜ਼ਾ ਘਟਾ ਦਿੱਤੀ ਗਈ। ਕੈਦੀ ਨੇ ਪੰਜਾਬ ਏਡੀਜੀਪੀ (ਜੇਲ੍ਹ) ਦੇ ਦਫ਼ਤਰ ਵਿੱਚ ਤਾਇਨਾਤ ਕਾਨੂੰਨ ਅਧਿਕਾਰੀ ਮਨੀਸ਼ ਮਿੱਤਲ ਨਾਲ ਸੰਪਰਕ ਕੀਤਾ ਤਾਂ ਕਿ ਸਜ਼ਾ ਕੱਟੀ ਗਈ ਸਜ਼ਾ ਦੀ ਫਾਈਲ ਪਾਸ ਕੀਤੀ ਜਾ ਸਕੇ।

ਇਲਜ਼ਾਮ ਅਨੁਸਾਰ ਮਨੀਸ਼ ਨੇ ਸ਼ਿਕਾਇਤਕਰਤਾ ਤੋਂ ਫਾਈਲ ਪਾਸ ਕਰਵਾਉਣ ਅਤੇ ਕੇਸ ਆਪਣੇ ਹੱਕ ਵਿੱਚ ਕਰਵਾਉਣ ਲਈ 7000 ਰੁਪਏ ਦੀ ਮੰਗ ਕੀਤੀ। 25 ਅਗਸਤ ਨੂੰ ਲਾਅ ਅਫਸਰ ਨੇ ਪੈਸੇ ਲੈ ਕੇ ਉਸ ਨੂੰ ਸੈਕਟਰ-17 ਸਥਿਤ ਏਡੀਜੀਪੀ ਦਫ਼ਤਰ ਬੁਲਾਇਆ। ਸ਼ਿਕਾਇਤਕਰਤਾ ਦੀ ਸੂਚਨਾ ਦੇ ਆਧਾਰ ‘ਤੇ ਸੀ.ਬੀ.ਆਈ ਨੇ ਪਹਿਲਾਂ ਹੀ ਜਾਲ ਵਿਛਾਇਆ ਹੋਇਆ ਸੀ। ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਦੀ ਰਕਮ ਕਾਨੂੰਨ ਅਧਿਕਾਰੀ ਨੂੰ ਦਿੰਦੇ ਹੀ ਸੀਬੀਆਈ ਨੇ ਮਨੀਸ਼ ਮਿੱਤਲ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਉਸ ਦੇ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ।

Vinkmag ad
Share Our Daily Posts

News Desk

Read Previous

RBI ਨੇ 2,000 ਰੁਪਏ ਦੇ ਨੋਟ ਬਦਲਣ ਦੀ ਸਮਾਂ ਹੱਦ ਵਧਾਈ, ਹੁਣ ਇਸ ਤਾਰੀਕ ਤੱਕ ਬਦਲੇ ਜਾ ਸਕਣਗੇ ਨੋਟ

Read Next

ਅੰਮ੍ਰਿਤਪਾਲ ਸਿੰਘ ਨੂੰ ਨਾ ਮਿਲਣ ਦੇਣ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਸਿੱਧਾ ਹੱਥ-ਐਡਵੋਕੇਟ ਖ਼ਾਲਸਾ