Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਮਨਪ੍ਰੀਤ ਬਾਦਲ ਤੇ ਰਾਜਜੀਤ ਬਣੇ ਪੁਲਿਸ ਲਈ ਚੁਣੌਤੀ, ਪੰਜ ਦਿਨਾਂ ਤੋਂ ਨਹੀਂ ਮਿਲ ਰਹੇ ਮਨਪ੍ਰੀਤ ਤੇ ਰਾਜਜੀਤ ਨੂੰ ਫ਼ਰਾਰ ਹੋਏ ਨੂੰ ਹੋ ਚੁੱਕੇ ਨੇ ਪੰਜ ਮਹੀਨੇ

ਚੰਡੀਗੜ੍ਹ : ਪੰਜਾਬ ਪੁਲਿਸ ਲਈ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਾਬਕਾ ਪੁਲਿਸ ਅਧਿਕਾਰੀ ਚੁਣੌਤੀ ਬਣੇ ਹੋਏ ਹਨ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਲੈ ਕੇ ਪੰਜਾਬ ਪੁਲਿਸ ਤੋਂ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਤੱਕ ਪੁਲਿਸ ਪਹੁੰਚਣ ’ਚ ਨਾਕਾਮ ਸਾਬਤ ਹੋ ਰਹੀ ਹੈ। ਮਨਪ੍ਰੀਤ ਸਿੰਘ ਬਾਦਲ ਨੂੰ ਫ਼ਰਾਰ ਹੋਏ ਪੰਜ ਦਿਨ ਹੋ ਗਏ ਹਨ ਪਰ ਪੁਲਿਸ ਦੇ ਹਾਲੇ ਤੱਕ ਖ਼ਾਲੀ ਹਨ। ਉਥੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਵੀ ਪੰਜ ਮਹੀਨਿਆਂ ਤੋਂ ਫ਼ਰਾਰ ਹੈ ਜੋ ਹਾਲੇ ਤੱਕ ਪੁਲਿਸ ਦੇ ਹੱਥ ਨਹੀਂ ਲੱਗ ਸਕਿਆ।

ਓਧਰ ਭ੍ਰਿਸ਼ਟਾਚਾਰ ਅਤੇ ਕ੍ਰਾਈਮ ਦੇ ਮਾਮਲਿਆਂ ’ਚ ਫਸੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਵੱਡੀ ਚੁਣੌਤੀ ਬਣ ਰਹੇ ਹਨ। ਕਈ ਮਾਮਲਿਆਂ ’ਚ ਵਿਜੀਲੈਂਸ, ਪੁਲਿਸ ਦੀ ਜਾਂਚ ਅੱਗੇ ਨਹੀਂ ਵਧ ਰਹੀ ਹੈ। ਕਈ ਮੁਲਜ਼ਮ ਮਾਮਲੇ ਦਰਜ ਹੋਣ ਤੋਂ ਬਾਅਦ ਵਿਦੇਸ਼ ਭੱਜ ਗਏ।

ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਤੋਂ ਇਲਾਵਾ ਢਿੱਲੋਂ ਭਰਾਵਾਂ ਦੀ ਹੱਤਿਆ ਦੇ ਮਾਮਲੇ ਵਿਚ ਬਰਖ਼ਾਸਤ ਕੀਤਾ ਗਿਆ ਇੰਸਪੈਕਟਰ ਨਵਦੀਪ ਸਿੰਘ ਵੀ ਪੁਲਿਸ ਦੇ ਗਲ਼ੇ ਦੀ ਹੱਡੀ ਬਣ ਗਿਆ ਹੈ। ਪੁਲਿਸ ਮਹਿਕਮੇ ਤੋਂ ਬਰਖ਼ਾਸਤ ਕੀਤੇ ਗਏ ਇਨ੍ਹਾਂ ਅਧਿਕਾਰੀਆਂ ਨੂੰ ਫੜਨ ’ਚ ਪੁਲਿਸ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ।

ਨਵਦੀਪ ਸਿੰਘ ਸਮੇਤ ਤਿੰਨ ਪੁਲਿਸ ਅਧਿਕਾਰੀਆਂ ’ਤੇ ਦੋ ਭਰਾਵਾਂ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀ ਤੇ ਫੂਡ ਤੇ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਵੀ ਗਿ੍ਰਫ਼ਤਾਰ ਨਹੀਂ ਕੀਤਾ ਜਾ ਸਕਿਆ।

ਰਾਕੇਸ਼ ਸਿੰਗਲਾ ਦੇ ਵਿਦੇਸ਼ ਚਲੇ ਜਾਣ ਦੀ ਜਾਣਕਾਰੀ ਹੈ। ਉਥੇ ਬਹੁ-ਚਰਚਿਤ ਅਮਰੂਦ ਘੁਟਾਲੇ ਵਿਚ ਪੰਜਾਬ ਦੇ ਦੋ ਆਈਏਐੱਸ ਅਧਿਕਾਰੀਆਂ ਦੀਆਂ ਪਤਨੀਆਂ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮਾਮਲਾ ਤਾਂ ਦਰਜ ਕੀਤਾ ਗਿਆ ਪਰ ਨਾ ਤਾਂ ਉਨ੍ਹਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਪੁੱਛਗਿੱਛ ਕੀਤੀ ਗਈ। ਪੰਜਾਬ ਸਟੇਟ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ ਪਲਾਟ ਘੁਟਾਲੇ ਮਾਮਲੇ ’ਚ ਆਈਏਐੱਸ ਨੀਲਿਮਾ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਪਰ ਕਿਸੇ ਤਰ੍ਹਾਂ ਦੀ ਜਾਂਚ ਅੱਗੇ ਨਹੀਂ ਵਧੀ।

Vinkmag ad
Share Our Daily Posts

News Desk

Read Previous

ਅੰਮ੍ਰਿਤਪਾਲ ਸਿੰਘ ਨੂੰ ਨਾ ਮਿਲਣ ਦੇਣ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਸਿੱਧਾ ਹੱਥ-ਐਡਵੋਕੇਟ ਖ਼ਾਲਸਾ

Read Next

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ, ਜੂਠੇ ਬਰਤਨ ਸਾਫ਼ ਕਰਨ ਦੀ ਕੀਤੀ ਸੇਵਾ