Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਜਲੰਧਰ ‘ਚ ਘਰ ਦੇ ਟਰੰਕ ‘ਚੋਂ ਮਿਲੀਆਂ ਤਿੰਨ ਨਾਬਾਲਗ ਸਕੀਆਂ ਭੈਣਾਂ ਦੀਆਂ ਲਾਸ਼ਾਂ, ਮਾਤਾ-ਪਿਤਾ ਹੀ ਨਿਕਲੇ ਕਾਤਲ

ਜਲੰਧਰ: ਜਲੰਧਰ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਕਾਨਪੁਰ ‘ਚ ਬੀਤੀ ਦੇਰ ਰਾਤ ਮਾਤਾ ਪਿਤਾ ਵੱਲੋਂ ਆਪਣੀਆਂ ਤਿੰਨ ਬੱਚੀਆਂ ਦੇ ਗਵਾਚਣ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਪਰ ਸਵੇਰ ਹੁੰਦਿਆਂ ਸਾਰ ਹੀ ਤਿੰਨਾਂ ਬੱਚੀਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਵਿੱਚ ਪਏ ਹੋਏ ਟਰੰਕ ਵਿੱਚੋਂ ਮਿਲਣ ‘ਤੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਥਾਣਾ ਮਕਸੂਦਾਂ ਦੇ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਪੰਜ ਬੱਚਿਆਂ ਦੇ ਮਾਤਾ- ਪਿਤਾ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ‘ਤੇ ਗਏ ਹੋਏ ਸੀ ਤਾਂ ਜਦੋਂ ਰਾਤ ਨੂੰ ਤਕਰੀਬਨ 8 ਵਜੇ ਘਰ ਪੁੱਜੇ ਤਾਂ ਪੰਜ ਬੱਚਿਆ ਵਿੱਚੋਂ ਤਿੰਨ ਬੱਚੀਆਂ ਉੱਥੇ ਨਹੀਂ ਸਨ। ਜਿਨ੍ਹਾਂ ਵੱਲੋਂ ਆਸ- ਪਾਸ ਭਾਲ ਕੀਤੀ ਪਰ ਬੱਚੀਆਂ ਨਾ ਮਿਲੀਆਂ ਤਾਂ ਉਹਨਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਪੁਲਿਸ ਵੱਲੋਂ ਵੀ ਮੌਕੇ ਤੇ ਪੁੱਜ ਕੇ ਦੇਰ ਰਾਤ ਤੱਕ ਭਾਲ ਕੀਤੀ ਗਈ। ਪਰ ਕੋਈ ਵੀ ਬੱਚੀ ਨਾ ਮਿਲੀ। ਉਨ੍ਹਾਂ ਦੱਸਿਆ ਕਿ ਮਾਲਕ ਮਕਾਨ ਵੱਲੋਂ ਉਹਨਾਂ ਨੂੰ ਆਪਣਾ ਮਕਾਨ ਖਾਲੀ ਕਰਨ ਲਈ ਕਿਹਾ ਹੋਇਆ ਸੀ ਤਾਂ ਜਦ ਉਹ ਸਵੇਰੇ ਆਪਣਾ ਮਕਾਨ ਖਾਲੀ ਕਰਨ ਲਈ ਸਮਾਨ ਚੁੱਕ ਰਹੇ ਸੀ ਤਾਂ ਜਦ ਟਰੰਕਾਂ ਨੂੰ ਹੱਥ ਪਾਇਆ ਤਾਂ ਉਹ ਟਰੰਕ ਭਾਰੇ ਹੋਣ ਕਰਕੇ ਉਨ੍ਹਾਂ ਨੇ ਟਰੰਕ ਖੋਲਿਆ ਤਾਂ ਟਰੰਕਾਂ ਵਿੱਚੋਂ ਬੱਚੀਆਂ ਦੀਆਂ ਲਾਸ਼ਾਂ ਪਈਆਂ ਹੋਈਆਂ ਸੀ। ਉਹਨਾਂ ਦੱਸਿਆ ਕਿ ਪਿਤਾ ਸੁਸ਼ੀਲ ਮੰਡਲ ਅਤੇ ਮਾਤਾ ਮੰਜੂ ਦੇਵੀ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਕਿਉਂਕਿ ਉਹ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਆਪਣੇ ਕੰਮ ‘ਤੇ ਗਏ ਹੁੰਦੇ ਹਨ। ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਤਿੰਨਾਂ ਬੱਚੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਲਈ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਤਿੰਨੋਂ ਸਕੀਆਂ ਭੈਣਾਂ ਦੀ ਪਛਾਣ ਅਮ੍ਰਿਤਾ ਕੁਮਾਰੀ ਨੌ ਸਾਲ, ਸ਼ਕਤੀ ਕੁਮਾਰੀ ਸੱਤ ਸਾਲ ਅਤੇ ਕੰਚਾ ਕੁਮਾਰੀ ਚਾਰ ਸਾਲ ਵਜੋਂ ਹੋਈ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਲੱਗੇ ਸੀਸੀ ਟੀਵੀ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਸੂਤਰਾਂ ਅਨੁਸਾਰ ਮਾਤਾ ਪਿਤਾ ਹੀ ਨਾਬਾਲਗ ਬੱਚੀਆਂ ਦੇ ਕਾਤਲ ਨਿਕਲੇ ਹਨ । ਪੁਲਿਸ ਵੱਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦਾ ਖੁਲਾਸਾ ਕਰਨ ਲਈ ਐਸਐਸਪੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ, ਜੂਠੇ ਬਰਤਨ ਸਾਫ਼ ਕਰਨ ਦੀ ਕੀਤੀ ਸੇਵਾ

Read Next

ਬਲਕੌਰ ਸਿੰਘ ਨੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ, ਕਿਹਾ – ਅਪਰਾਧੀਆਂ ਨੂੰ ਸੁਰੱਖਿਆ ਕਿਸ ਲਈ ਦੇ ਰਹੀਆਂ ਹਨ ਸਰਕਾਰਾਂ