Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਬਲਕੌਰ ਸਿੰਘ ਨੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ, ਕਿਹਾ – ਅਪਰਾਧੀਆਂ ਨੂੰ ਸੁਰੱਖਿਆ ਕਿਸ ਲਈ ਦੇ ਰਹੀਆਂ ਹਨ ਸਰਕਾਰਾਂ

ਮਾਨਸਾ: ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵਾਰ ਫ਼ਿਰ ਸਵਾਲ ਕਰਦਿਆਂ ਕਿਹਾ ਕਿ ਅਪਰਾਧੀਆਂ ਨੂੰ ਕਿਉਂ ਇੰਨੀ ਸੁਰੱਖਿਆ ਦਿੱਤੀ ਜਾ ਰਹੀ ਹੈ, ਜਦੋਂਕਿ ਆਮ ਵਿਅਕਤੀ ਨੂੰ ਇਹ ਮਾੜੇ ਅਨਸਰ ਲਗਾਤਾਰ ਸ਼ਰੇਆਮ ਮਾਰ ਰਹੇ ਹਨ। ਉਨ੍ਹਾਂ ਮੂਸਾ ਪਿੰਡ ’ਚ ਪਹੁੰਚੇ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਇਹ ਸਵਾਲ ਸਰਕਾਰਾਂ ਨੂੰ ਕੀਤੇ।

ਉਨ੍ਹਾਂ ਕਿਹਾ ਕਿ ਅਪਰਾਧੀਆਂ ਲਈ ਤਾਂ ਸੁਰੱਖਿਆ ਦਾ ਹਵਾਲਾ ਦੇ ਕੇ ਸਰਕਾਰੀ ਹਸਪਤਾਲ ਅਤੇ ਕੋਰਟ ਤੱਕ ਰਾਤ ਨੂੰ ਖੁਲ੍ਹ ਜਾਂਦੀ ਹੈ। ਆਮ ਲੋਕਾਂ ਨੂੰ ਜੋ ਟੈਕਸ ਭਰਦੇ ਹਨ, ਉਨ੍ਹਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੇ ਲਈ ਸਰਕਾਰਾਂ ਕਦੇ ਵੀ ਗੰਭੀਰ ਨਹੀਂ ਹੋਈਆਂ। ਸਰਕਾਰ ਨੇ ਉਨ੍ਹਾਂ ਦੇ ਪੁੱਤ ਦੇ ਗੀਤ ਐਸਵਾਈਐਲ ਅਤੇ ਗੁਰਪਤਵੰਤ ਪੰਨੂ ਦੀ ਇੰਟਰਵਿਊ ਨੂੰ ਸੋਸ਼ਲ ਮੀਡੀਆ ਤੋਂ ਡਿਲੀਟ ਕਰਵਾ ਦਿੱਤਾ, ਪਰ ਅੱਜ ਤੱਕ ਲਾਰੈਂਸ ਬਿਸ਼ਨੋਈ ਵਰਗਿਆਂ ਦੀ ਇੰਟਰਵਿਊ ਸੋਸ਼ਲ ਮੀਡੀਆ ’ਤੇ ਕਿਉਂ ਚੱਲ ਰਹੀ ਹੈ। ਇਹ ਦੋਹਰੇ ਮਾਪਦੰਡ ਕਿਉਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਨੇ ਵਿਦੇਸ਼ ਤੋਂ ਵਾਪਸ ਪਰਤ ਆਪਣੇ ਪੰਜਾਬ ਦੇ ਪਿੰਡ ਮੂਸਾ ਘਰ ’ਚ ਆ ਕੇ ਟ੍ਰੈਂਡ ਸੈੱਟ ਕੀਤਾ। ਪਰ ਸਾਡੇ ਆਗੂ ਸਿਰਫ਼ ਬਿਆਨਬਾਜ਼ੀ ਕਰ ਸਕਦੇ ਹਨ। ਉਨ੍ਹਾਂ ਦੇ ਪੁੱਤਰ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ, ਜਿਸ ਦੇ ਲਈ ਉਹ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਰਾਜਨੀਤਿਕ ਲੋਕ ਚੋਣਾਂ ਦੇ ਸਮੇਂ ਤੁਹਾਡੇ ਸਾਹਮਣੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਸਵਾਲ ਕਰੋ। ਅਜਿਹੇ ਲੋਕਾਂ ਨੂੰ ਵੋਟ ਨਾ ਪਾਉ। ਉਹ ਆਪਣੀ ਉਮਰ ਦੇ ਆਖ਼ਰੀ ਪੜਾਅ ’ਚ ਹਨ ਪਰ ਆਉਣ ਵਾਲੇ ਸਮੇਂ ਦੇ ਲਈ ਲੜ ਰਹੇ ਹਨ ਅਤੇ ਆਪਣੇ ਪੁੱਤਰ ਨੂੰ ਇਨਸਾਫ਼ ਦੇ ਲੀ ਲੜ ਰਹੇ ਹਨ ਅਤੇ ਲੜਦੇ ਰਹਿਣਗੇ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਘਰ ਦੇ ਟਰੰਕ ‘ਚੋਂ ਮਿਲੀਆਂ ਤਿੰਨ ਨਾਬਾਲਗ ਸਕੀਆਂ ਭੈਣਾਂ ਦੀਆਂ ਲਾਸ਼ਾਂ, ਮਾਤਾ-ਪਿਤਾ ਹੀ ਨਿਕਲੇ ਕਾਤਲ

Read Next

ਪੰਜਾਬ ਦੇ ਏ.ਜੀ. ਦੀ ਛੁੱਟੀ ਤੈਅ-ਮਜੀਠੀਆ