Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਬਰਨਾਲਾ ‘ਚ ਅਧਿਆਪਕਾ ਨੇ ਬੇਰਹਿਮੀ ਨਾਲ ਕੁੱਟਿਆ 8ਵੀਂ ਜਮਾਤ ਦਾ ਵਿਦਿਆਰਥੀ, ਟੁੱਟੀ ਬਾਂਹ

ਬਰਨਾਲਾ : ਅਦਾਲਤਾਂ ਤੇ ਸਰਕਾਰ ਵਲੋਂ ਸਮੇਂ-ਸਮੇਂ ’ਤੇ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਕੁੱਟਣਾ ਸਖ਼ਤੀ ਨਾਲ ਵਰਜਿਆ ਹੋਇਆ ਹੈ ਪਰ ਫ਼ਿਰ ਵੀ ਕੁਝ ਅਧਿਆਪਕ ਉਪਰੋਕਤ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਵਿਦਿਆਰਥੀਆਂ ਦੀ ਕੁੱਟਮਾਰ ਕਰਦੇ ਹਨ। ਅਜਿਹਾ ਹੀ ਇਕ ਮਾਮਲਾ ਜੁਮਲਾ ਮਾਲਕਨ ਸਕੂਲ ਬਰਨਾਲਾ ਵਿਖੇ ਸਾਹਮਣੇ ਆਇਆ ਹੈ। ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਬਰਨਾਲਾ ’ਚ ਅੱਠਵੀਂ ਕਲਾਸ ਦੇ ਇੱਕ ਵਿਦਿਆਰਥੀ ਦੀ ਕਲਾਸ ਅਧਿਆਪਕਾ ਵੱਲੋਂ ਡੰਡੇ ਨਾਲ ਕੁੱਟਮਾਰ ਕਰਨ ਤੋਂ ਬਾਅਦ ਮਾਮਲਾ ਸਾਹਮਣੇ ਆਉਣ ’ਤੇ ਮਾਹੌਲ ਕਾਫੀ ਗਰਮਾਇਆ ਹੋਇਆ ਹੈ।

ਅੱਠਵੀਂ ਕਲਾਸ ਦੇ ਵਿਦਿਆਰਥੀ ਜਸਕਰਨ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਤੇ ਮਾਤਾ ਗੁਰਮੀਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦੇ ਬੱਚੇ ਦੀ ਸੱਜੀ ਬਾਂਹ ਕੁਝ ਸਮਾਂ ਪਹਿਲਾਂ ਟੁੱਟ ਗਈ ਸੀ, ਜੋ ਅਜੇ ਪੂਰੀ ਤਰ੍ਹਾਂ ਠੀਕ ਨਹੀਂ ਹੋਈ ਸੀ। ਉਹ ਬੱਚੇ ਦੀ ਟੁੱਟੀ ਬਾਂਹ ਸਬੰਧੀ ਸਕੂਲ ਜਾ ਕੇ ਅਧਿਆਪਕਾਂ ਨੂੰ ਜਾਣਕਾਰੀ ਵੀ ਦਿੱਤੀ ਹੋਈ ਸੀ, ਪਰ ਇਸ ਦੇ ਬਾਵਜੂਦ ਵੀ ਵੀਰਵਾਰ ਸਵੇਰੇ ਅਧਿਆਪਕਾ ਨੇ ਬੱਚੇ ਦੀ ਟੁੱਟੀ ਹੋਈ ਬਾਂਹ ’ਤੇ ਜ਼ੋਰ ਨਾਲ ਡੰਡਾ ਮਾਰਿਆ, ਜਿਸ ਤੋਂ ਬਾਅਦ ਬੱਚਾ ਦਰਦ ਨਾਲ ਤੜਫਣ ਲੱਗਿਆ, ਜਿਸ ਦਾ ਪਤਾ ਵਿਦਿਆਰਥੀ ਦੇ ਮਾਪਿਆਂ ਨੂੰ ਵੀ ਲੱਗ ਗਿਆ। ਪਤਾ ਲੱਗਣ ’ਤੇ ਬੱਚੇ ਦੇ ਮਾਪੇ ਤੁਰੰਤ ਸਕੂਲ ਪੁੱਜੇ ਤੇ ਬੱਚੇ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਲੈ ਗਏ। ਜਿੱਥੇ ਪੰਹੁਚਣ ’ਤੇ ਪਤਾ ਲੱਗਾ ਕਿ ਬੱਚੇ ਦੀ ਬਾਂਹ ਟੁੱਟ ਗਈ ਹੈ। ਪੀੜਤ ਬੱਚੇ ਦੇ ਮਾਪਿਆਂ ਨੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ ਮਿਲ ਕੇ ਅਧਿਆਪਕਾ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਮੰਗ ਕੀਤੀ ਹੈ।

Vinkmag ad
Share Our Daily Posts

News Desk

Read Previous

ਭਗਤੀ ਦਾ ਘਰ’ ਗੁਰਦੁਆਰਾ ਨਾਨਕਸਰ; ਲੰਗਰ ਪੱਕਦਾ ਨਹੀਂ, ਪੈਸਾ ਚੜ੍ਹਦਾ ਨਹੀਂ, 24 ਘੰਟੇ ਵਗਦਾ ਹੈ ਬਾਣੀ ਦਾ ਪ੍ਰਵਾਹ

Read Next

ਮੰਦਭਾਗੀ ਖ਼ਬਰ ! ਪੰਜਾਬੀ ਨੌਜਵਾਨ ਦੀ ਆਬੂਧਾਬੀ ’ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਕਰਨਦੀਪ ਸਿੰਘ