Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਭਿਆਨਕ ਹਾਦਸਾ ! ਲੁਧਿਆਣਾ ਤੋਂ ਜਲੰਧਰ ਜਾ ਰਹੀ ਬੱਸ ਨੂੰ ਲੱਗੀ ਅੱਗ, ਦੇਖਦਿਆਂ ਹੀ ਮੱਚ ਗਏ ਭਾਂਬੜ

ਲੁਧਿਆਣਾ : ਜਲੰਧਰ ਰੋਡ ‘ਤੇ ਲਾਡੋਵਾਲ ਥਾਣੇ ਨੇੜੇ ਨਿੱਜੀ ਕੰਪਨੀ ਦੀ ਬੱਸ ਨੂੰ ਅੱਗ ਲੱਗ ਗਈ। ਬੱਸ ‘ਚ ਬੈਠੀਆਂ ਸਵਾਰੀਆਂ ਨੂੰ ਸਮੇਂ ਸਿਰ ਬਾਹਰ ਕੱਢ ਲਿਆ ਗਿਆ, ਜਿਸ ਨਾਲ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

ਜਾਣਕਾਰੀ ਅਨੁਸਾਰ ਸਵੇਰੇ ਇਕ ਨਿੱਜੀ ਕੰਪਨੀ ਦੀ ਬੱਸ ਲੁਧਿਆਣਾ ਤੋਂ ਜਲੰਧਰ ਜਾ ਰਹੀ ਸੀ। ਜਿਵੇਂ ਹੀ ਬੱਸ ਲਾਡੋਵਾਲ ਚੌਕੀ ਨੇੜੇ ਲਾਡੋਵਾਲ ਚੌਕ ‘ਤੇ ਪੁੱਜੀ ਤਾਂ ਬੱਸ ਅੰਦਰੋਂ ਅਚਾਨਕ ਸਪਾਰਕਿੰਗ ਹੋਣ ਲੱਗ ਪਈ, ਜਿਸ ਕਾਰਨ ਬੱਸ ਨੂੰ ਅੱਗਿਓਂ ਅੱਗ ਲੱਗ ਗਈ ਸੀ। ਦੇਖਦੇ ਹੀ ਦੇਖਦੇ ਉੱਥੇ ਭਾਂਬੜ ਮੱਚ ਗਏ। ਬੱਸ ‘ਚ ਸਿਰਫ਼ 7 ਤੋਂ 8 ਯਾਤਰੀ ਹੀ ਬੈਠੇ ਸਨ, ਜਿਨ੍ਹਾਂ ਨੂੰ ਅੱਗ ਲੱਗਦਿਆਂ ਹੀ ਪਿਛਲੀ ਬਾਰੀ ਰਾਹੀਂ ਬਾਹਰ ਕੱਢ ਦਿੱਤਾ ਗਿਆ। ਲੋਕਾਂ ਨੇ ਬੱਸ ‘ਤੇ ਪਾਣੀ ਅਤੇ ਮਿੱਟੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋ ਸਕੇ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਉਦੋਂ ਤਕ ਬੱਸ ਪੂਰੀ ਤਰ੍ਹਾਂ ਸੜ ਗਈ ਸੀ ਜਦਕਿ ਸਵਾਰੀਆਂ ਦਾ ਬਚਾਅ ਰਿਹਾ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ਦੇ ਬੇਬੇ ਨਾਨਕੀ ਹਸਪਤਾਲ ਤੋਂ ਤਿੰਨ ਦਿਨ ਦਾ ਬੱਚਾ ਚੋਰੀ, ਘਟਨਾ CCTV ‘ਚ ਕੈਦ

Read Next

ਲੁਧਿਆਣਾ ‘ਚ ਗੈਂਗਵਾਰ ! ਦੋ ਧੜਿਆਂ ਵਿਚਾਲੇ ਚੱਲੀ ਗੋਲ਼ੀ, ਦੋ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ