Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ, ਰਿੰਦਾ ਗਿਰੋਹ ਦੇ ਚਾਰ ਕਾਰਕੁਨ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਪ੍ਰਾਪਤ ਅਤੇ ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰ ਕੇ ਸੂਬੇ ਦੇ ਮੋਹਤਬਾਰ ਵਿਅਕਤੀਆਂ ਦੀ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ।

ਡੀਜੀਪੀ ਪੰਜਾਬ, ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਵਿਕਰਮਜੀਤ ਸਿੰਘ ਉਰਫ਼ ਰਾਜਾ ਬੈਂਸ ਵਾਸੀ ਬਟਾਲਾ ਅਤੇ ਬਾਵਾ ਸਿੰਘ ਵਾਸੀ ਪਿੰਡ ਲੁੱਧਰ (ਅੰਮ੍ਰਿਤਸਰ), ਗੁਰਕ੍ਰਿਪਾਲ ਸਿੰਘ ਉਰਫ਼ ਗਗਨ ਰੰਧਾਵਾ ਅਤੇ ਅਮਾਨਤ ਗਿੱਲ ਦੋਵੇਂ ਵਾਸੀ ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋੋਸ਼ੀਆਂ ਕੋਲੋਂ .32 ਬੋਰ ਦਾ ਇੱਕ ਪਿਸਤੌਲ ਅਤੇ 10 ਕਾਰਤੂਸ ਵੀ ਬਰਾਮਦ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਰਿੰਦਾ ਅਤੇ ਹੈਪੀ ਪਾਸੀਆ ਵੱਲੋਂ ਸੂਬੇ ਦੇ ਕੁਝ ਪ੍ਰਮੁੱਖ ਵਿਅਕਤੀਆਂ ਦੀ ਮਿੱਥਕੇ ਹੱਤਿਆ ਕਰਨ ਦੀ ਯੋਜਨਾ ਬਣਾਉਣ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਦੋ ਸ਼ੂਟਰਾਂ ਨੂੰ ਨਿਯੁਕਤ ਕਰਨ ਬਾਰੇ ਪੁਖ਼ਤਾ ਇਤਲਾਹ ਮਿਲਣ ਉਪਰੰਤ ਐੱਸਐੱਸਓਸੀ ਐੱਸਏਐੱਸ ਨਗਰ ਦੀਆਂ ਪੁਲਿਸ ਟੀਮਾਂ ਨੇ ਇੱਕ ਵਿਸ਼ੇਸ਼ ਆਪੇ੍ਰਸ਼ਨ ਚਲਾਇਆ ਅਤੇ ਵਿਕਰਮਜੀਤ ਉਰਫ਼ ਰਾਜਾ ਬੈਂਸ ਅਤੇ ਬਾਵਾ ਸਿੰਘ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਹੈਪੀ ਪਾਸੀਆ ਨੇ ਮੁਲਜ਼ਮ ਵਿਕਰਮਜੀਤ ਨਾਲ ,ਟਾਰਗੇਟ ਕਿਲਿੰਗ ਕਰਨ ਸਬੰਧੀ 15 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਸਤੰਬਰ 2023 ਦੇ ਆਖਰੀ ਹਫ਼ਤੇ ਮੁਲਜ਼ਮ ਵਿਕਰਮਜੀਤ ਵੱਲੋਂ ਰੇਕੀ ਵੀ ਕੀਤੀ ਗਈ ਸੀ।

ਡੀਜੀਪੀ ਨੇ ਦੱਸਿਆ ਕਿ ਅਗਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਵਿਕਰਮਜੀਤ ਲਈ ਪਿਸਤੌਲ ਅਤੇ ਜਿੰਦਾ ਕਾਰਤੂਸਾਂ ਦਾ ਪ੍ਰਬੰਧ ਹੈਪੀ ਪਾਸੀਆ ਨੇ ਆਪਣੇ ਸਥਾਨਕ ਸਾਥੀਆਂ ਗੁਰਕਿਰਪਾਲ ਸਿੰਘ ਉਰਫ਼ ਗਗਨ ਰੰਧਾਵਾ, ਹਰੀ ਸਿੰਘ ਉਰਫ਼ ਹੈਰੀ ਅਤੇ ਅਮਾਨਤ ਗਿੱਲ, ਸਾਰੇ ਵਾਸੀ ਅੰਮ੍ਰਿਤਸਰ ਰਾਹੀਂ ਕੀਤਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਖ਼ੁਲਾਸੇ ਤੋਂ ਬਾਅਦ ਪੁਲਿਸ ਟੀਮਾਂ ਨੇ ਗੁਰਕ੍ਰਿਪਾਲ ਸਿੰਘ ਅਤੇ ਅਮਾਨਤ ਗਿੱਲ ਨੂੰ ਵੀ ਕਾਬੂ ਕਰ ਲਿਆ ਹੈ, ਜਦਕਿ ਹਰੀ ਸਿੰਘ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ।

ਇਸ ਸਬੰਧੀ ਯੂਏਪੀਏ ਦੀ ਧਾਰਾ 17,18 ,20, ਆਈਪੀਸੀ ਦੀ ਧਾਰਾ 115, 153, 153ਏ ਅਤੇ 120ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ।

Vinkmag ad
Share Our Daily Posts

News Desk

Read Previous

ਫਰੀਦਕੋਟ ਦੇ ਮਿੰਨੀ ਸਕੱਤਰੇਤ ‘ਚ ਕਾਂਗਰਸ ਪਾਰਟੀ ਵਲੋਂ ਆਪ ਸਰਕਾਰ ਖਿਲਾਫ ਦਿੱਤਾ ਜਾ ਰਿਹਾ ਰਾਜ ਪੱਧਰੀ ਧਰਨਾ

Read Next

ਜਲੰਧਰ ‘ਚ ਡਬਲ ਮਰਡਰ ! ਘਰ ‘ਚ ਵੜ ਕੇ ਮਾਂ-ਧੀ ਨੂੰ ਗੋਲ਼ੀਆਂ ਨਾਲ ਭੁੰਨਿਆ, ਅਮਰੀਕਾ ਰਹਿੰਦੇ ਜਵਾਈ ਨਾਲ ਜੁੜੇ ਹਮਲੇ ਦੇ ਤਾਰ