Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਨਿਹੰਗ ਸਿੰਘ ਪਿਓ ਪੁੱਤਰ ਦੇ ਕਤਲ ’ਚ ਤਿੰਨ ਮੁਲਜ਼ਮ ਕਾਬੂ, ਪੁਲਿਸ ਨੇ 6 ਘੰਟੇ ‘ਚ ਕੇਸ ਸੁਲਝਾਉਣ ਦਾ ਕੀਤਾ ਦਾਅਵਾ

ਅਮੀਰ ਖ਼ਾਸ : ਥਾਣਾ ਅਰਨੀ ਵਾਲਾ ਦੀ ਹਦੂਦ ਵਿਚ ਪੈਂਦੇ ਪਿੰਡ ਮਾਹੂਆਣਾ ਬੋਦਲਾ ਵਿਚ ਬੀਤੇ ਦਿਨੀਂ ਹੋਏ ਨਿਹੰਗ ਸਿੰਘ ਪਿਓ ਪੁੱਤਰ ਦੇ ਕਤਲ ਦੀ ਵਾਰਦਾਤ ਨੂੰ ਪੁਲਿਸ ਨੇ 6 ਘੰਟੇ ਵਿਚ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਸਬੰਧਈ ਸੱਦੀ ਗਈ ਪ੍ਰੈੱਸ ਕਾਨਫਰੰਸ ਵਿਚ ਜਲਾਲਾਬਾਦ ਦੇ ਡੀਐੱਸਪੀ ਏਆਰ ਸ਼ਰਮਾ ਨੇ ਦੱਸਿਆ ਕਿ ਇਹ ਮੁਕੱਦਮਾ ਸੁਰਜੀਤ ਸਿੰਘ ਵਾਸੀ ਮਾਹੂਆਣਾ ਬੋਦਲਾ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਸੀ।

ਬਿਆਨ ਕਰਤਾ ਨੇ ਦੱਸਿਆ ਸੀ ਕਿ ਉਸ ਦੇ ਚਾਚਾ ਦਿਲਬਾਗ ਸਿੰਘ ਦੇ ਬੇਟੇ ਵਿਕਰਮਜੀਤ ਸਿੰਘ ਅਤੇ ਉਸ ਦਾ ਭਰਾ ਨਿਹੰਗ ਸਿੰਘ ਸਜੇ ਸਨ ਅਤੇ ਮਾਨਾ ਰੋਡ ’ਤੇ ਗੁਰਦੁਆਰਾ ਬਾਬਾ ਜੀਵਨ ਸਿੰਘ ਬੁੱਢਾ ਦਲ ਲੰਬੀ ਵਿਖੇ ਰਹਿੰਦੇ ਹਨ। 19 ਜੁਲਾਈ ਨੂੰ ਇਕ ਭਰਾ ਦਾ ਬਿਆਨ ਕਰਤਾ ਦੇ ਪਿਤਾ ਪ੍ਰਤਾਪ ਸਿੰਘ ਨਾਲ ਝਗੜਾ ਹੋ ਗਿਆ ਸੀ, ਇਸ ਝਗੜੇ ਸਬੰਧੀ 21 ਅਕਤੂਬਰ ਨੂੰ ਪੰਚਾਇਤ ਨੇ ਬੈਠਣਾ ਸੀ। ਜਦੋਂ ਮੁੱਦਈ ਦਾ ਪਿਤਾ ਪ੍ਰਤਾਪ ਸਿੰਘ ਤੇ ਉਸ ਦਾ ਭਾਈ ਗਗਨਦੀਪ ਸਿੰਘ ਆਪਣੇ ਮੋਟਰਸਾਈਕਲ ’ਤੇ ਆਏ ਤਾਂ ਮੁਲਜ਼ਮਾਂ ਨੇ ਉਨ੍ਹਾਂ ’ਤੇ ਲੱਕੜ ਦੇ ਪਾਵੇ ਤੇ ਸੋਟਿਆਂ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਸਿਰ ਵਿਚ ਸੱਟਾਂ ਲੱਗੀਆਂ ਜਿਸ ’ਤੇ ਦੋਵੇਂ ਜਣੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਤੇ ਬੇਹੋਸ਼ ਹੋ ਕੇ ਸੜਕ ’ਤੇ ਡਿੱਗ ਪਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਫਾਜ਼ਿਲਕਾ ਲੈ ਕੇ ਜਾ ਰਹੇ ਸੀ ਤਾ ਉਨ੍ਹਾਂ ਦੀ ਰਸਤੇ ਵਿਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਵਜਾ ਰੰਜਿਸ਼ ਇਹ ਹੈ ਕਿ ਇਨ੍ਹਾਂ ਦੋਵਾਂ ਧਿਰਾਂ ਦਾ ਕਰੀਬ 3 ਮਹੀਨੇ ਪਹਿਲਾਂ ਝਗੜਾ ਹੋਇਆ ਸੀ ਜਿਸ ਕਰ ਕੇ ਮੁਲਜ਼ਮਾਂ ਨੇ ਇਹ ਵਾਰਦਾਤ ਕੀਤੀ ਹੈ। ਜਿਸ ’ਤੇ ਪ੍ਰਤਾਪ ਸਿੰਘ ਤੇ ਗਗਨਦੀਪ ਸਿੰਘ ਦੇ ਸੱਟਾਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਜਿਸ ’ਤੇ ਥਾਣਾ ਅਰਨੀਵਾਲਾ ਵਿਚ ਵਿਕਰਮਜੀਤ ਸਿੰਘ ਤੇ ਉਸ ਦਾ ਭਰਾ ਤੇ ਦਿਲਬਾਗ ਸਿੰਘ ਵਾਸੀਆਨ ਮਾਹੂਆਣਾ ਬੋਦਲਾ ’ਤੇ ਕੇਸ ਦਰਜ ਕੀਤਾ ਗਿਆ ਹੈ। ਕੇਸ ਦਰਜ ਹੋਣ ਤੋਂ 6 ਘੰਟਿਆਂ ਵਿਚ ਤਿੰਨੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ਤੋਂ ਹੈਦਰਾਬਾਦ ਜਾਣਾ ਹੋਇਆ ਆਸਾਨ, ਸਿਰਫ 3 ਘੰਟੇ ‘ਚ ਪੂਰਾ ਹੋਵੇਗਾ ਸਫਰ; ਏਅਰ ਇੰਡੀਆ ਐਕਸਪ੍ਰੈਸ ਨੇ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

Read Next

ਦੁਸਹਿਰਾ ਦੇਖ ਕੇ ਆ ਰਹੇ ਨਾਬਾਲਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਅਣਪਛਾਤੇ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ