Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਦੁਸਹਿਰਾ ਦੇਖ ਕੇ ਆ ਰਹੇ ਨਾਬਾਲਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਅਣਪਛਾਤੇ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਅੰਮ੍ਰਿਤਸਰ : ਦੁਸਹਿਰਾ ਦੇਖ ਕੇ ਪਰਤ ਰਹੇ ਇਕ ਨਾਬਾਲਗ ਨੂੰ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢ-ਟੁੱਕ ਕਰ ਕੇ ਕਤਲ ਕਰ ਦਿੱਤਾ। ਨਾਬਾਲਗ ਦੇ ਸਿਰ, ਚਿਹਰੇ ਤੇ ਛਾਤੀ ’ਤੇ ਦਾਤਰ ਤੇ ਕਿਰਪਾਨਾਂ ਨਾਲ ਵਾਰ ਕੀਤੇ ਗਏ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਮੁਲਜ਼ਮ ਨੂੰ ਗਿ੍ਰਫਤਾਰ ਕਰ ਲਿਆ ਹੈ ਜਦਕਿ ਤਿੰਨ ਫਰਾਰ ਦੱਸੇ ਜਾ ਰਹੇ ਹਨ।

ਸ਼ਿਵ ਕੁਮਾਰ ਵਾਸੀ ਚਾਂਦ ਐਵੇਨਿਊ ਫੇਜ਼-ਟੂ ਨੇ ਦੱਸਿਆ ਕਿ ਉਹ ਤੇ ਉਸ ਦਾ 16 ਸਾਲਾ ਪੁੱਤਰ ਵਰੁਣ ਬੁੱਧਵਾਰ ਨੂੰ ਦੁਸਹਿਰਾ ਦੇਖਣ ਦੇ ਬਾਅਦ ਘਰ ਪਰਤ ਰਹੇ ਸਨ। ਵਰੁਣ ਤੇਜ਼ ਤੁਰ ਕੇ ਅੱਗੇ ਨਿਕਲ ਗਿਆ ਤੇ ਉਹ ਉਸ ਦੇ ਪਿੱਛੇ ਆ ਰਿਹਾ ਸੀ। ਇਸੇ ਦੌਰਾਨ ਮੰਦਿਰ ਨੇੜੇ ਪੰਜ ਅਣਪਛਾਤੇ ਨੌਜਵਾਨ ਆਏ ਤੇ ਵਰੁਣ ਨੂੰ ਰੋਕਿਆ। ਅਚਾਨਕ ਉਨ੍ਹਾਂ ਨੇ ਵਰੁਣ ਨੂੰ ਕੁੱਟਣਾ ਸ਼ੁਰੂ ਕਰ ਦਿੱਤੇ ਤੇ ਦਾਤਰ ਤੇ ਕਿਰਪਾਨ ਨਾਲ ਉਸ ’ਤੇ ਹਮਲਾ ਕਰ ਦਿੱਤਾ। ਉਸ ਦੇ ਸਿਰ, ਮੂੰਹ ਤੇ ਛਾਤੀ ’ਤੇ ਵਾਰ ਕੀਤੇ। ਜਦੋਂ ਤੱਕ ਉਹ ਉਨ੍ਹਾਂ ਦੇ ਕੋਲ ਪੁੱਜਾ ਤਾਂ ਹਮਲਾਵਰ ਫਰਾਰ ਹੋ ਚੁੱਕੇ ਸਨ। ਵਰੁਣ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਸ਼ਿਵ ਕੁਮਾਰ ਮੁਤਾਬਿਕ ਹਮਲਾਵਰ ਕੌਣ ਸਨ ਤੇ ਹਮਲਾ ਕਿਉਂ ਕੀਤਾ, ਇਸ ਬਾਰੇ ਉਸ ਨੂੰ ਕੁਝ ਪਤਾ ਨਹੀਂ ਹੈ।

ਇਧਰ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਤੇ ਸਸਕਾਰ ਲਈ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ। ਪੁਲਿਸ ਅਨੁਸਾਰ ਇਸ ਮਾਮਲੇ ਵਿਚ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ਕਾਬੂ ਕੀਤਾ ਗਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲੇ ਤਿੰਨ ਅਣਪਛਾਤਿਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਦੇ ਬਾਅਦ ਹੀ ਕੁਝ ਕਿਹਾ ਜਾ ਸਕੇਗਾ। ਛੇਤੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਇਹ ਮਾਮਲਾ ਰੰਜਿਸ਼ ਦਾ ਲੱਗ ਰਿਹਾ ਹੈ। ਫਿਲਹਾਲ ਪੁਲਿਸ ਨੇੜੇ-ਤੇੜੇ ਲੱਗੇ ਸੀਸੀਟੀਵੀ ਦੀ ਫੁਟੇਜ ਖੰਗਾਲ ਰਹੀ ਹੈ, ਹਾਲੇ ਇਸ ਬਾਰੇ ਹੋਰ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ।

Vinkmag ad
Share Our Daily Posts

News Desk

Read Previous

ਨਿਹੰਗ ਸਿੰਘ ਪਿਓ ਪੁੱਤਰ ਦੇ ਕਤਲ ’ਚ ਤਿੰਨ ਮੁਲਜ਼ਮ ਕਾਬੂ, ਪੁਲਿਸ ਨੇ 6 ਘੰਟੇ ‘ਚ ਕੇਸ ਸੁਲਝਾਉਣ ਦਾ ਕੀਤਾ ਦਾਅਵਾ

Read Next

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਹਸਪਤਾਲ ਵਿਚ ਦਾਖ਼ਲ