Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਫਗਵਾੜਾ ਤੋਂ ਵੱਡੀ ਖ਼ਬਰ ! ਲਾਅ ਗੇਟ ‘ਚ PG ‘ਚ ਰਹਿੰਦੇ ਵਿਦਿਆਰਥੀ ਨੇ ਲਿਆ ਫਾਹਾ

ਫਗਵਾੜਾ : ਫਗਵਾੜਾ ਦੇ ਮਹੇੜੂ ਰੋਡ ‘ਤੇ ਬਣੇ ਲਾਅ ਗੇਟ ‘ਚ ਪੀਜੀ ‘ਚ ਰਹਿ ਰਹੇ ਇਕ ਵਿਦਿਆਰਥੀ ਵਲੋਂ ਭੇਤਭਰੇ ਹਾਲਾਤ ‘ਚ ਪੱਖੇ ਨਾਲ ਫਾਹਾ ਲਗਾ ਕੇ ਜੀਵਨਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ। ਸੂਚਨਾ ਮਿਲਦੇ ਸਾਰ ਐੱਸਐੱਚਓ ਥਾਣਾ ਸਤਨਾਮਪੁਰਾ ਸੁਰਜੀਤ ਸਿੰਘ ਪੱਡਾ ਤੇ ਚੌਕੀ ਮਹੇੜੂ ਦੇ ਇੰਚਾਰਜ ਰਣਜੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾ ਘਰ ਵਿਖੇ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਐੱਸਐੱਚਓ ਸਤਨਾਮਪੁਰਾ ਦੇ ਦੱਸਣ ਮੁਤਾਬਿਕ ਪੁਲਿਸ ਨੂੰ ਸੁਚਨਾ ਮਿਲੀ ਸੀ ਕਿ ਮਰਵਾਹਾ ਪੀਜੀ ‘ਚ ਰਹਿ ਰਹੇ ਇਕ ਵਿਦਿਆਰਥੀ ਵਲੋਂ ਪੱਖੇ ਨਾਲ ਫੰਦਾ ਲਗਾ ਲਿਆ ਗਿਆ ਹੈ। ਜਦੋਂ ਉਹ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪੁੱਜੇ ਤਾਂ ਦੇਖਿਆ ਕਿ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਐੱਸਐੱਚਓ ਨੇ ਦਸਿਆ ਕਿ ਮ੍ਰਿਤਕ ਦੀ ਪਛਾਣ ਵਰੁਨ ਕੁਮਾਰ ਵਾਸੀ ਹੈਦਰਾਬਾਦ ਵਜੋਂ ਹੋਈ ਹੈ। ਪੁਲਿਸ ਵਲੋਂ ਮ੍ਰਿਤਕ ਦੇ ਵਾਰਸਾਂ ਨਾਲ ਸੰਪਰਕ ਕਰ ਕੇ ਲਾਸ਼ ਮੌਕੇ ਤੋਂ ਚੁਕਵਾ ਕੇ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤੀ ਗਈ ਅਤੇ ਕਿਹਾ ਕਿ ਜੋ ਵੀ ਪਰਿਵਾਰਕ ਮੈਂਬਰ ਬਿਆਨ ਦਰਜ ਕਰਵਾਉਣਗੇ, ਉਸ ਹਿਸਾਬ ਨਾਲ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

Vinkmag ad
Share Our Daily Posts

News Desk

Read Previous

ਘਰ ਦੇ ਤਾਲੇ ਤੋੜ ਕੇ 25 ਤੋਲੇ ਸੋਨਾ ਤੇ 60 ਹਜ਼ਾਰ ਦੀ ਨਕਦੀ ਲੈ ਕੇ ਚੋਰ ਰਫੂਚੱਕਰ, ਵਾਰਦਾਤ CCTV ‘ਚ ਕੈਦ

Read Next

ਕਾਰ ਸਵਾਰ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ, ਇੱਕ ਨੌਜਵਾਨ ਜ਼ਖ਼ਮੀ; ਪਿਸਤੌਲ ਦਾ ਭਰਿਆ ਮੈਗਜ਼ੀਨ ਬਰਾਮਦ