Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਦੀ ਸੂਬਾਈ ਕਾਨਫਰੰਸ ਸਫਲਤਾਪੂਰਵਕ ਸੰਪੰਨ

ਜਥੇਬੰਦੀ ਦੇ ਸੂਬਾ ਪ੍ਰਧਾਨ ਐਡਵੋਕੇਟ ਧੀਰਜ ਕੁਮਾਰ ਅਤੇ ਸੂਬਾ ਸਕੱਤਰ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਸਰਬਸੰਮਤੀ ਨਾਲ ਚੁਣੇ ਗਏ

ਜਲੰਧਰ  – ਅੱਜ ਇੱਥੇ ਆਲ ਇੰਡੀਆ ਲਾਇਰਜ਼ ਯੂਨੀਅਨ (ਆਇਲੂ) ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਪੀ.ਵੀ. ਸੁਰਿੰਦਰ ਨਾਥ ਨੇ ਕਿਹਾ ਕਿ ‘ ਇੱਕ ਦੇਸ਼ – ਇੱਕ ਚੋਣ ‘ ਪ੍ਰਣਾਲੀ ਦੇਸ਼ ਦੇ ਸੰਘੀ ਢਾਂਚੇ ਅਤੇ ਲੋਕਤੰਤਰ ਲਈ ਗੰਭੀਰ ਖਤਰਾ ਹੈ। ਇਸਦੇ ਅਮਲ ਨਾਲ ਰਾਜ ਸਰਕਾਰਾਂ ਦੀ ਹੋਂਦ ਖ਼ਤਮ ਹੋ ਜਾਵੇਗੀ ਅਤੇ ਲੋਕਤੰਤਰੀ ਸੱਤਾ ਤਾਨਾਸ਼ਾਹੀ ਵਿੱਚ ਤਬਦੀਲ ਹੋ ਜਾਵੇਗੀ।
ਐਡਵੋਕੇਟ ਪੀ.ਵੀ. ਸੁਰਿੰਦਰ ਨਾਥ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਆਯੋਜਿਤ ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਦੀ 10 ਵੀਂ ਸੂਬਾਈ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਇਹ ਕਾਨਫਰੰਸ ਜਥੇਬੰਦੀ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਮਰਹੂਮ ਐਡਵੋਕੇਟ ਦਰਬਾਰਾ ਸਿੰਘ ਢਿੱਲੋਂ ਨੂੰ ਸਮਰਪਿਤ ਸੀ। ਕਾਨਫਰੰਸ ਦੀ ਪ੍ਰਧਾਨਗੀ ਐਡਵੋਕੇਟ ਗੁਰਇਕਬਾਲ ਸਿੰਘ ਢਿੱਲੋਂ ਨੇ ਕੀਤੀ। ਇਸ ਕਾਨਫਰੰਸ ਵਿੱਚ ਪੰਜਾਬ ਭਰ ਵਿੱਚੋਂ 100 ਤੋਂ ਵੱਧ ਵਕੀਲ ਪ੍ਰਤੀਨਿਧ ਸ਼ਾਮਲ ਹੋਏ।
ਉਨ੍ਹਾਂ ਕਿਹਾ ਤਿੰਨ ਆਪਰਾਧਿਕ ਕਾਨੂੰਨਾਂ ਵਿੱਚ ਤਜਵੀਜ਼ਤ ਸੋਧਾਂ ਨੂੰ ਸਿਰਫ਼ ਨਾਮ ਬਦਲਣ ਤੱਕ ਸੀਮਤ ਰੱਖਕੇ ਕੋਈ ਫਰਕ ਨਹੀਂ ਪਵੇਗਾ ਨਾ ਹੀ ਜਨਤਾ ਨੂੰ ਕੋਈ ਰਾਹਤ ਮਿਲੇਗੀ ਸਗੋਂ ਇਸ ਤਰ੍ਹਾਂ ਕਰਕੇ ਸਰਕਾਰ ਜਨਤਾ ਦੇ ਸ਼ੋਸਣ ਦਾ ਰਾਹ ਖੋਲੇਗੀ। ਉਨ੍ਹਾਂ ਹੇਠਲੀਆਂ ਅਦਾਲਤਾਂ ਤੋਂ ਲ਼ੈ ਕੇ ਸਰਵ ਉੱਚ ਅਦਾਲਤ ਤੱਕ ਪੈਂਡਿਗ ਕਰੋੜਾਂ ਕੇਸਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਨੂੰ ਜੁਡੀਸ਼ਲ ਅਫਸਰਾਂ ਅਤੇ ਸਹਾਇਕ ਸਟਾਫ ਦੀ ਨਵੀਂ ਭਰਤੀ , ਨਵੀਆਂ ਅਦਾਲਤਾਂ ਦਾ ਨਿਰਮਾਣ ਆਦਿ ਕਰਨ ‘ਤੇ ਜ਼ੋਰ ਦਿੱਤਾ।
ਇਸ ਮੌਕੇ ‘ਤੇ ਆਲ ਇੰਡੀਆ ਲਾਇਰਜ਼ ਯੂਨੀਅਨ ਦੇ ਰਾਸ਼ਟਰੀ ਖਜ਼ਾਨਚੀ ਅਨਿਲ ਕੁਮਾਰ ਚੌਹਾਨ ਨੇ ਕਿਹਾ ਕਿ ਦੇਸ਼ ਨੂੰ ਫਿਰਕੂ ਆਧਾਰ ‘ਤੇ ਵੰਡਣ ਦੇ ਯਤਨਾਂ ਨਾਲ ਸੰਵਿਧਾਨ ਅਤੇ ਦੇਸ਼ ਦੇ ਲੋਕਤੰਤਰ ਲਈ ਵੱਡਾ ਖਤਰਾ ਖੜਾ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਦੀ ਵਿਰਾਸਤ ਅਤੇ ਸੰਵਿਧਾਨ ਦੀ ਮੂਲ ਭਾਵਨਾ ਸਭ ਤੋਂ ਮਹੱਤਵਪੂਰਨ ਹੈ। ਇਸੇ ਦਿਸ਼ਾ ਵਿੱਚ ਭਾਰਤ ਦੇਸ਼ ਤਰੱਕੀ ਕਰ ਸਕਦਾ ਹੈ ਅਤੇ ਹਰ ਖੇਤਰ ਵਿੱਚ ਅੱਗੇ ਵਧ ਸਕਦਾ ਹੈ।
ਇਸ ਮੌਕੇ ਆਇਲੂ ਦੇ ਰਾਸ਼ਟਰੀ ਆਗੂ ਐਡਵੋਕੇਟ ਗੁਰਮੇਲ ਸਿੰਘ ਨੇ ਆਲ ਇੰਡੀਆ ਲਾਇਰਜ਼ ਯੂਨੀਅਨ ਦੀ ਸਥਾਪਨਾ ਤੋਂ ਲ਼ੈ ਕੇ ਹੁਣ ਤੱਕ ਕਰੀਬ ਚਾਰ ਦਹਾਕਿਆਂ ਦੇ ਗੌਰਵਮਈ ਇਤਿਹਾਸ ਦੀ ਗੱਲ ਕਰਦਿਆਂ ਕਿਹਾ ਕਿ ਜੁਡੀਸ਼ਲ ਸਿਸਟਮ ਵਿੱਚ ਕੁਰੱਪਸ਼ਨ ਅਤੇ ਭਾਈ ਭਤੀਜਾਵਾਦ ਦਾ ਬੋਲਬਾਲਾ ਬੇਹੱਦ ਚਿੰਤਾਜਨਕ ਅਤੇ ਖਤਰਨਾਕ ਵਰਤਾਰਾ ਹੈ। ਉਨ੍ਹਾਂ ਵਕੀਲ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਮੌਜੂਦਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਹਾਲਤਾਂ ਦਾ ਬਾਰੀਕੀ ਨਾਲ ਅਧਿਐਨ ਕਰਕੇ ਪੰਜਾਬ ਵਿੱਚ ਆਲ ਇੰਡੀਆ ਲਾਇਰਜ਼ ਯੂਨੀਅਨ ਨੂੰ ਮਜ਼ਬੂਤ ਕਰਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀ ਪੀ ਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ , ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਦੇ ਪ੍ਰਧਾਨ ਅਦਿੱਤਿਆ ਜੈਨ , ਐਡਵੋਕੇਟ ਐਮ.ਐਸ.ਗੋਰਸੀ , ਐਡਵੋਕੇਟ ਵਾਈ.ਐਸ. ਸਿੰਘ , ਸਤਪਾਲ ਭਗਤ ਡਿਪਟੀ ਡਿਫੈਂਸ ਕੌਂਸਲ ਆਦਿ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ‘ਤੇ ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਇਕਾਈ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਸ ਵਿੱਚ ਧੀਰਜ ਕੁਮਾਰ ਪ੍ਰਧਾਨ , ਸਵਰਨਜੀਤ ਸਿੰਘ ਦਲਿਓ ਸਕੱਤਰ , ਖਜ਼ਾਨਚੀ ਡਾਕਟਰ ਰਾਜਦੀਪ ਸਿੰਘ , ਮੈਡਮ ਮਨਵੀਰ ਕੌਰ , ਗੁਰਇਕਬਾਲ ਸਿੰਘ ਢਿੱਲੋਂ (ਦੋਵੇਂ ਮੀਤ ਪ੍ਰਧਾਨ) , ਹਰਬੰਸ ਸਿੰਘ ਚੌਹਾਨ, ਹਰਪ੍ਰੀਤ ਸਿੰਘ ਮੁਹਾਲੀ , ਦਲੀਪ ਕੁਮਾਰ ( ਤਿੰਨੋਂ ਜੁਆਇੰਟ ਸਕੱਤਰ) , ਕਰਨ ਕੁਮਾਰ ਰਾਏ ਪ੍ਰੈਸ ਸਕੱਤਰ ਤੋਂ ਇਲਾਵਾ ਅਮਰਜੀਤ ਸਿੰਘ ਚਹਿਲ, ਦਵਿੰਦਰ ਸਿੰਘ ਕੋਟਲੀ , ਯੁਗੇਸ਼ ਪ੍ਰਸ਼ਾਦ ਮਲੇਰਕੋਟਲਾ, ਹਰਮੰਦਰ ਸਿੰਘ ਲੁਧਿਆਣਾ ਅਗਜੈਕਟਿਵ ਕਮੇਟੀ ਮੈਂਬਰ ਚੁਣੇ ਗਏ। ਚਾਰ ਸੀਟਾਂ ਖਾਲੀ ਰੱਖੀਆਂ ਗਈਆਂ। ਇਸ ਮੌਕੇ ਆਇਲੂ ਦੀ ਆਲ ਇੰਡੀਆ ਕਾਨਫਰੰਸ ਲਈ ਪੰਜ ਡੈਲੀਗੇਟਾਂ ਧੀਰਜ ਕੁਮਾਰ ਜਲੰਧਰ , ਸਵਰਨਜੀਤ ਸਿੰਘ ਦਲਿਓ , ਮੈਡਮ ਮਨਵੀਰ ਕੌਰ , ਦਵਿੰਦਰ ਸਿੰਘ ਕੋਟਲੀ ਅਤੇ ਹਰਮੰਦਰ ਸਿੰਘ ਦੀ ਡੈਲੀਗੇਟ ਵਜੋਂ ਚੋਣ ਕੀਤੀ ਗਈ। ਇਸ ਤੋਂ ਇਲਾਵਾ ਕਰਨ ਕੁਮਾਰ ਰਾਏ ਅਤੇ ਹਰਬੰਸ ਸਿੰਘ ਚੌਹਾਨ ਬਦਲਵੇਂ ਡੈਲੀਗੇਟ ਚੁਣੇ ਗਏ।
ਆਖਿਰ ਵਿੱਚ ਜਥੇਬੰਦੀ ਦੇ ਨਵੇਂ ਚੁਣੇ ਸੂਬਾ ਪ੍ਰਧਾਨ ਐਡਵੋਕੇਟ ਧੀਰਜ ਕੁਮਾਰ ਨੇ ਕਾਨਫਰੰਸ ਦੀ ਸਫਲਤਾ ‘ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਕੇਂਦਰੀ ਲੀਡਰਸ਼ਿਪ ਸਮੇਤ ਸਭਨਾਂ ਦਾ ਧੰਨਵਾਦ ਕੀਤਾ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਭਿਆਨਕ ਹਾਦਸਾ ! ਹੌਜ਼ਰੀ ਫੈਕਟਰੀ ਨੂੰ ਲੱਗੀ ਅੱਗ, ਇਕ ਦੀ ਮੌਤ; ਛੱਤ ‘ਤੇ ਸੁੱਤੇ ਤਿੰਨ ਵਿਅਕਤੀ ਹੋਏ ਬੇਹੋਸ਼

Read Next

ਖੇਡ ਮੰਤਰੀ ਮੀਤ ਹੇਅਰ ਅੱਜ ਚੜ੍ਹਨਗੇ ਘੋੜੀ, ਮੇਰਠ ਦੀ ਡਾ. ਗੁਰਵੀਨ ਨਾਲ ਲੈਣਗੇ ਫੇਰੇ