Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਖੇਡ ਮੰਤਰੀ ਮੀਤ ਹੇਅਰ ਅੱਜ ਚੜ੍ਹਨਗੇ ਘੋੜੀ, ਮੇਰਠ ਦੀ ਡਾ. ਗੁਰਵੀਨ ਨਾਲ ਲੈਣਗੇ ਫੇਰੇ

ਚੰਡੀਗੜ੍ਹ : ਆਮ ਆਦਮੀ ਪਾਰਟੀ ਸਰਕਾਰ (AAP Govt) ਦੇ ਮੰਤਰੀ ਮੀਤ ਹੇਅਰ (Meet Hayer) ਤੀਜੇ ਮੰਤਰੀ ਹੋਣਗੇ ਜੋ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਵਿਆਹ ਸਾਦੇ ਢੰਗ ਨਾਲ ਹੋਵੇਗਾ। ਆਨੰਦ ਕਾਰਜ ਤੇ ਰਿਸੈਪਸ਼ਨ ਲਈ ਸਿਰਫ਼ ਪਰਿਵਾਰਕ ਮੈਂਬਰਾਂ ਤੇ ਕਰੀਬੀਆਂ ਨੂੰ ਹੀ ਸੱਦਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਸਰਕਾਰ ਬਣਨ ਤੋਂ ਬਾਅਦ ਵਿਆਹ ਕਰਵਾ ਚੁੱਕੇ ਹਨ। ਭਗਵੰਤ ਮਾਨ ਦੀ ਕੈਬਨਿਟ ‘ਚ ਹੁਣ ਅਨਮੋਲ ਗਗਨ ਮਾਨ ਹੀ ਅਜਿਹੇ ਮੰਤਰੀ ਰਹਿ ਗਏ ਹਨ ਜਿਨ੍ਹਾਂ ਦਾ ਅਜੇ ਤਕ ਵਿਆਹ ਨਹੀਂ ਹੋਇਆ ਹੈ।

ਮੀਤ ਹੇਅਰ ਇਸ ਸਮੇਂ ਜਲ ਸਰੋਤ ਵਿਭਾਗ ਦੇ ਮੰਤਰੀ ਹਨ। ਇਨ੍ਹਾਂ ਦੇ ਵਿਆਹ ਦੀਆਂ ਰਸਮਾਂ ਅੱਜ ਤੇ ਕੱਲ੍ਹ ਯਾਨੀ 7 ਤੇ 8 ਨਵੰਬਰ ਨੂੰ ਹੋਣਗੀਆਂ। ਡਾ. ਗੁਰਵੀਨ ਕੌਰ ਦੇ ਪਿਤਾ ਭੁਪਿੰਦਰ ਸਿੰਘ ਨੂੰ ਭਾਰਤੀ ਓਲੰਪਿਕ ਸੰਘ ਵੱਲੋਂ ਹਾਲ ਹੀ ‘ਚ ਸੰਪੰਨ ਹੋਈਆਂ ਏਸ਼ਿਆਈ ਖੇਡਾਂ ‘ਚ ਬਤੌਰ ਚੀਫ ਭੇਜਿਆ ਗਿਆ ਸੀ। ਭਾਰਤ-ਪਾਕਿ ਵੰਡ ਤੋਂ ਬਾਅਦ ਭੁਪਿੰਦਰ ਸਿੰਘ ਬਾਜਵਾ ਦਾ ਪਰਿਵਾਰ ਭਾਰਤ ਆ ਕੇ ਮੇਰਠ ਵੱਸ ਗਿਆ ਸੀ। ਡਾ. ਗੁਰਵੀਨ ਕੌਰ ਰੇਡੀਓਲੋਜਿਸਟ ਹਨ।

ਮਾਰਚ ‘ਚ ‘ਆਪ’ ਵਿਧਾਇਕ ਹਰਜੋਤ ਬੈਂਸ ਦਾ ਵਿਆਹ

ਕਾਬਿਲੇਗ਼ੌਰ ਹੈ ਕਿ ਇਸੇ ਸਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਆਹ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਹੋਇਆ ਸੀ। ਇਨ੍ਹਾਂ ਦਾ ਵਿਆਹ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਨੇੜੇ ਵਿਭੋਰ ਸਾਹਿਬ ਗੁਰਦੁਆਰਾ ਵਿਖੇ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੋਇਆ ਸੀ। ਉਨ੍ਹਾਂ ਤੋਂ ਪਹਿਲਾਂ ਪਿਛਲੇ ਸਾਲ ਜੁਲਾਈ ‘ਚ ਮੁੱਖ ਮੰਤਰੀ ਭਗਵੰਤ ਮਾਨ ਵੀ ਵਿਆਹ ਦੇ ਬੰਧਨ ਵਿੱਚ ਬੱਝੇ ਸਨ।

Vinkmag ad
Share Our Daily Posts

News Desk

Read Previous

ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਦੀ ਸੂਬਾਈ ਕਾਨਫਰੰਸ ਸਫਲਤਾਪੂਰਵਕ ਸੰਪੰਨ

Read Next

ਜਿਮ ਮਾਲਕ ਦੀ ਹੱਤਿਆ; ਹਮਲਾਵਰਾਂ ਨੇ ਘਰ ‘ਚ ਵੜ ਕੇ ਮਾਰੀਆਂ ਗੋਲ਼ੀਆਂ; 8 ਮਹੀਨੇ ਪਹਿਲਾਂ ਪਰਤਿਆ ਸੀ ਵਿਦੇਸ਼ ਤੋਂ