Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਜਿਮ ਮਾਲਕ ਦੀ ਹੱਤਿਆ; ਹਮਲਾਵਰਾਂ ਨੇ ਘਰ ‘ਚ ਵੜ ਕੇ ਮਾਰੀਆਂ ਗੋਲ਼ੀਆਂ; 8 ਮਹੀਨੇ ਪਹਿਲਾਂ ਪਰਤਿਆ ਸੀ ਵਿਦੇਸ਼ ਤੋਂ

ਵਲਟੋਹਾ : ਜ਼ਿਲ੍ਹਾ ਤਰਨਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਵਿੱਚ ਸੁੱਤੇ ਪਏ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਰਣਜੀਤ ਸਿੰਘ ਰਾਣਾ ਦੇ ਪਿਤਾ ਮਲੂਕ ਸਿੰਘ ਨੇ ਦੱਸਿਆ ਕਿ ਉਹ ਆਪਣੇ ਰਣਜੀਤ ਸਿੰਘ ਅੱਠ ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ ਤੇ ਆ ਕੇ ਉਸ ਨੇ ਪਿੰਡ ਘਰਿਆਲਾ ਵਿਖੇ ਨਵਾਂ ਜਿਮ ਪਾਇਆ ਸੀ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੇਰ ਰਾਤ ਜਿਮ ਬੰਦ ਕਰ ਕੇ ਘਰ ਆ ਕੇ ਸੌਂ ਗਿਆ। ਦੇਰ ਰਾਤ 1 ਵਜੇ ਦੇ ਕਰੀਬ ਉਸ ਨੂੰ ਕੁਝ ਖੜਾਕ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਉਸ ਨੇ ਉੱਠ ਕੇ ਦੇਖਿਆ ਤਾਂ ਦੋ ਅਣਪਛਾਤੇ ਵਿਅਕਤੀ ਘਰ ਦੀਆਂ ਪੌੜੀਆਂ ਟੱਪ ਕੇ ਭੱਜ ਗਏ ਸਨ। ਜਦ ਉਸ ਨੇ ਵੇਖਿਆ ਤਾਂ ਰਣਜੀਤ ਸਿੰਘ ਖ਼ੂਨ ਨਾਲ ਲੱਥਪੱਥ ਪਿਆ ਸੀ। ਦੋ ਗੋਲ਼ੀਆਂ ਰਣਜੀਤ ਸਿੰਘ ਦੀ ਛਾਤੀ ‘ਚ ਤੇ ਇਕ ਧੌਣ ‘ਚ ਲੱਗੀ ਹੋਈ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਥਾਣਾ ਸਦਰ ਪੱਟੀ ਪੁਲਿਸ ਨੂੰ ਜਾਣੂ ਕਰਵਾਇਆ ਗਿਆ ਹੈ।

ਉਧਰ ਮੌਕੇ ‘ਤੇ ਪਹੁੰਚੇ ਥਾਣਾ ਸਦਰ ਪੱਟੀ ਦੇ ਐਸਐਚਓ ਗੁਰਤੇਜ ਸਿੰਘ ਬਰਾੜ ਨੇ ਦੱਸਿਆ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ ਕਿ ਆਖ਼ਿਰ ਕੀ ਵਜ੍ਹਾ ਹੈ ਜਿਸ ਕਾਰਨ ਦੇਰ ਰਾਤ ਨੌਜਵਾਨ ਦਾ ਕਤਲ ਕੀਤਾ ਗਿਆ। ਉਹ ਸੀਸੀਟੀਵੀ ਵੀਡੀਓ ਦੇ ਆਧਾਰ ‘ਤੇ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਖੇਡ ਮੰਤਰੀ ਮੀਤ ਹੇਅਰ ਅੱਜ ਚੜ੍ਹਨਗੇ ਘੋੜੀ, ਮੇਰਠ ਦੀ ਡਾ. ਗੁਰਵੀਨ ਨਾਲ ਲੈਣਗੇ ਫੇਰੇ

Read Next

ਦਵਾਈ ਮਾਰਕੀਟ ਦੇ ਦੁਕਾਨਦਾਰ ਤੋਂ 10 ਲੱਖ ਰੁਪਏ ਦੀ ਨਕਦੀ ਲੁੱਟ ਕੇ ਨਕਾਬਪੋਸ਼ ਲੁਟੇਰੇ ਫਰਾਰ