Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਦਵਾਈ ਮਾਰਕੀਟ ਦੇ ਦੁਕਾਨਦਾਰ ਤੋਂ 10 ਲੱਖ ਰੁਪਏ ਦੀ ਨਕਦੀ ਲੁੱਟ ਕੇ ਨਕਾਬਪੋਸ਼ ਲੁਟੇਰੇ ਫਰਾਰ

ਅੰਮਿ੍ਤਸਰ: ਥਾਣਾ ਕੋਤਵਾਲੀ ਅਧੀਨ ਪੈਂਦੇ ਕਟੜਾ ਸ਼ੇਰ ਸਿੰਘ ‘ਚ ਸਥਿਤ ਦਵਾਈ ਮਾਰਕੀਟ ਦੇ ਇਕ ਦੁਕਾਨਦਾਰ ਤੋਂ 6 ਨਕਾਬਪੋਸ਼ ਲੁਟੇਰੇ 10 ਲੱਖ ਰੁਪਏ ਦੀ ਨਗਦੀ ਤੇ ਮੋਬਾਈਲ ਫੋਨ ਲੁੱਟ ਕੇ ਫਰਾਰ ਹੋ ਗਏ। ਘਟਨਾ ਸੋਮਵਾਰ ਰਾਤ 10 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਦੁਕਾਨਦਾਰ ਦੁਕਾਨ ਬੰਦ ਕਰ ਕੇ ਘਰ ਜਾਣ ਲੱਗਾ ਸੀ। ਇਸੇ ਦੌਰਾਨ ਛੇ ਨਕਾਬਪੋਸ਼ ਲੁਟੇਰੇ ਦੁਕਾਨ ਅੰਦਰ ਦਾਖ਼ਲ ਹੋਏ। ਸਾਰੇ ਲੁਟੇਰਿਆਂ ਕੋਲ ਪਿਸਤੌਲ ਸੀ। ਲੁਟੇਰਿਆਂ ਦੀ ਇਹ ਘਟਨਾ ਦੁਕਾਨ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਲੁਟੇਰਿਆਂ ਦੀ ਪਛਾਣ ਕਰਨ ਲਈ ਡੀਵੀਆਰ ਕਬਜ਼ੇ ‘ਚ ਲੈ ਲਈ ਹੈ। ਅਣਪਛਾਤੇ ਲੁਟੇਰੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਕਟੜਾ ਸ਼ੇਰ ਸਿੰਘ ਸਥਿਤ ਐੱਨਵੀ ਸਰਜਰੀ ਫਾਰਮਾ ਦੇ ਮਾਲਕ ਅਮਿਤ ਕੁਮਾਰ ਦਾ ਕਹਿਣਾ ਹੈ ਕਿ ਰੋਜ਼ਾਨਾ ਦੀ ਤਰ੍ਹਾਂ ਸੋਮਵਾਰ ਰਾਤ ਕਰੀਬ 10.45 ਵਜੇ ਜਦੋਂ ਉਹ ਆਪਣੀ ਦੁਕਾਨ ਬੰਦ ਕਰ ਕੇ ਘਰ ਜਾਣ ਲੱਗਾ ਤਾਂ 6 ਨਕਾਬਪੋਸ਼ ਲੁਟੇਰੇ ਉਨ੍ਹਾਂ ਦੀ ਦੁਕਾਨ ‘ਚ ਦਾਖਲ ਹੋ ਗਏ। ਜਿਵੇਂ ਹੀ ਉਹ ਦੁਕਾਨ ਅੰਦਰ ਦਾਖਲ ਹੋਏ ਲੁਟੇਰਿਆਂ ਨੇ ਉਨ੍ਹਾਂ ‘ਤੇ ਪਿਸਤੌਲ ਤਾਣ ਲਈ। ਲੁਟੇਰਿਆਂ ਨੇ ਪਹਿਲਾਂ ਦੁਕਾਨ ‘ਤੇ ਕੰਮ ਕਰਦੇ ਮੁਲਾਜ਼ਮਾਂ ਦੇ ਮੋਬਾਈਲ ਫੋਨ ਖੋਹ ਲਏ ਤੇ ਬਾਅਦ ‘ਚ ਬਟੂਏ ‘ਚੋਂ ਨਕਦੀ ਕੱਢਣ ਲਈ ਕਿਹਾ। ਮੁਲਜ਼ਮ ਦੁਕਾਨ ਤੋਂ 10 ਲੱਖ ਰੁਪਏ ਦੀ ਨਕਦੀ ਅਤੇ ਚਾਰ ਮੋਬਾਈਲ ਲੈ ਕੇ ਫਰਾਰ ਹੋ ਗਏ। ਪੁਲੀਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਜਿਮ ਮਾਲਕ ਦੀ ਹੱਤਿਆ; ਹਮਲਾਵਰਾਂ ਨੇ ਘਰ ‘ਚ ਵੜ ਕੇ ਮਾਰੀਆਂ ਗੋਲ਼ੀਆਂ; 8 ਮਹੀਨੇ ਪਹਿਲਾਂ ਪਰਤਿਆ ਸੀ ਵਿਦੇਸ਼ ਤੋਂ

Read Next

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਅਣਪਛਾਤਿਆਂ ਨੇ ਘਰ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ