Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਅਣਪਛਾਤਿਆਂ ਨੇ ਘਰ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਸ਼ਾਹਕੋਟ/ਮਲਸੀਆਂ : ਪਿੰਡ ਮੀਏਂਵਾਲ ਮੌਲਵੀਆਂ ’ਚ ਅਣਪਛਾਤੇ ਵਿਅਕਤੀਆਂ ਨੇ ਘਰ ’ਚ ਵੜ ਕੇ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੂਰਜ ਕੁਮਾਰ ਉਰਫ ਜੌਹਨ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਜੇ ਕੁਮਾਰ ਵਾਸੀ ਪਿੰਡ ਮੀਏਂਵਾਲ ਮੌਲਵੀਆਂ ਨੇ ਦੱਸਿਆ ਕਿ ਉਹ 3 ਮਹੀਨੇ ਤੋਂ ਨਕੋਦਰ ਵਿਖੇ ਰਹਿ ਰਿਹਾ ਹੈ। ੳਸ ਦਾ ਛੋਟਾ ਭਰਾ ਸੂਰਜ ਕੁਮਾਰ ਉਰਫ ਜੌਹਨ ਪਰਿਵਾਰ ਸਮੇਤ ਪਿੰਡ ਮੀਏਂਵਾਲ ਮੌਲਵੀਆਂ ’ਚ ਰਹਿੰਦਾ ਸੀ। 10 ਦਿਨ ਪਹਿਲਾਂ ਉਸ ਦੀ ਪਤਨੀ ਨਾਰਾਜ਼ਗੀ ਕਾਰਨ ਪੇਕੇ ਚਲੀ ਗਈ ਸੀ। ਸੂਰਜ ਦੇ ਤਿੰਨ ਬੱਚੇ ਉਸ ਦੀ ਭੂਆ ਦੇ ਲੜਕੇ ਕੋਲ ਰਹਿੰਦੇ ਹਨ। ਅਜੇ ਨੇ ਦੱਸਿਆ ਕਿ ਸੋਮਵਾਰ ਸਵੇਰੇ 8 ਵਜੇ ਦੇ ਕਰੀਬ ਉਹ ਆਪਣੀ ਮਾਤਾ ਨੂੰ ਮਿਲਣ ਪਿੰਡ ਆਇਆ ਤਾਂ ਦੇਖਿਆ ਕਿ ਸੂਰਜ ਦੇ ਘਰ ਦਾ ਦਰਵਾਜ਼ਾ ਖੁੱਲ੍ਹਾ ਹੋਇਆ ਸੀ। ਜਦੋਂ ਅੰਦਰ ਜਾ ਕੇ ਦੇਖਿਆ ਤਾਂ ਸੂਰਜ ਕੁਮਾਰ ਦੀ ਲਾਸ਼ ਖ਼ੂਨ ਨਾਲ ਲੱਥਪੱਥ ਸੋਫੇ ’ਤੇ ਪਈ ਸੀ ਤੇ ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਹੋਏ ਸਨ। ਫ਼ਰਸ਼ ’ਤੇ ਵੀ ਬਹੁਤ ਜ਼ਿਆਦਾ ਖ਼ੂਨ ਡੁੱਲਿਆ ਹੋਇਆ ਸੀ।

ਅਜੇ ਨੇ ਦੱਸਿਆ ਕਿ ਉਸ ਨੇ ਭੂਆ ਦੇ ਲੜਕੇ ਨੂੰ ਮੌਕੇ ’ਤੇ ਬੁਲਾਇਆ ਅਤੇ ਰੌਲਾ ਪੈਣ ’ਤੇ ਪਿੰਡ ਦੇ ਲੋਕ ਵੀ ਇਕੱਠੇ ਹੋ ਗਏ। ਸੂਚਨਾ ਮਿਲਣ ’ਤੇ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ। ਇਸ ਸਬੰਧੀ ਡੀਐੱਸਪੀ ਸ਼ਾਹਕੋਟ ਨਰਿੰਦਰ ਸਿੰਘ ਔਜਲਾ, ਡੀਐੱਸਪੀ (ਡੀ) ਸੁਰਿੰਦਰਪਾਲ ਧੋਗੜੀ ਤੇ ਐੱਸਐੱਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਕਤਲ ਹੋਇਆ ਤਾਂ ਸੂਰਜ ਕੁਮਾਰ ਉਸ ਵੇਲੇ ਘਰ ਵਿਚ ਇਕੱਲਾ ਹੀ ਸੀ। ਉਨ੍ਹਾਂ ਦੱਸਿਆ ਕਿ ਜਲੰਧਰ ਤੋਂ ਡਾਗ ਸਕੁਐਡ ਮੰਗਵਾ ਕੇ ਕਤਲ ਦੀ ਹਰ ਪਹਿਲੂ ਤੋਂ ਸ਼ੁਰੂ ਕਰ ਦਿੱਤੀ ਹੈ। ਪਿੰਡ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਸੁਰਾਗ ਹੱਥ ਲੱਗ ਸਕੇ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 302 ਦਾ ਪਰਚਾ ਦਰਜ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਨਕੋਦਰ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ।

Vinkmag ad
Share Our Daily Posts

News Desk

Read Previous

ਦਵਾਈ ਮਾਰਕੀਟ ਦੇ ਦੁਕਾਨਦਾਰ ਤੋਂ 10 ਲੱਖ ਰੁਪਏ ਦੀ ਨਕਦੀ ਲੁੱਟ ਕੇ ਨਕਾਬਪੋਸ਼ ਲੁਟੇਰੇ ਫਰਾਰ

Read Next

ਕਾਰਪੋਰੇਸ਼ਨ ਦੇ ਟਰੱਕ ਨੇ ਦਰੜਿਆ ਸੇਵਾਮੁਕਤ ਪੁਲਿਸ ਮੁਲਾਜ਼ਮ; ਲੁਧਿਆਣਾ ‘ਚ ਹੋਇਆ ਭਿਆਨਕ ਹਾਦਸਾ