Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 10, 2026

ਬਠਿੰਡਾ ‘ਚ ਟੈਟੂ ਬਣਵਾਉਣ ਜਾ ਰਹੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸਿਰ ਤੇ ਲੱਤਾਂ ‘ਚ ਮਾਰੀਆਂ ਸੱਟਾਂ; ਹਾਲਤ ਗੰਭੀਰ

ਬਠਿੰਡਾ : ਮੰਗਲਵਾਰ ਸ਼ਾਮ ਅਜੀਤ ਰੋਡ ‘ਤੇ ਟੈਟੂ ਬਣਵਾਉਣ ਜਾ ਰਹੇ ਇਕ ਨੌਜਵਾਨ ‘ਤੇ ਅੱਧੀ ਦਰਜਨ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨ ਦੇ ਸਿਰ ਤੇ ਲੱਤਾਂ ‘ਤੇ ਕੁਹਾੜੀ, ਕਾਪਾ ਆਦਿ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਲਹੂ-ਲੁਹਾਨ ਹੋ ਗਿਆ ਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ |

ਜ਼ਖਮੀ ਨੌਜਵਾਨ ਨੂੰ ਆਸ-ਪਾਸ ਦੇ ਦੁਕਾਨਦਾਰਾਂ ਨੇ ਸਹਾਰਾ ਜਨਸੇਵਾ ਟੀਮ ਦੀ ਮਦਦ ਨਾਲ ਗੰਭੀਰ ਹਾਲਤ ‘ਚ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ। ਹਾਲਤ ਕਾਫੀ ਗੰਭੀਰ ਹੋਣ ਕਾਰਨ ਉਸ ਨੂੰ ਏਮਜ਼ ਬਠਿੰਡਾ ਰੈਫਰ ਕਰ ਦਿੱਤਾ ਗਿਆ ਜਿਸ ਦੀ ਪਛਾਣ ਨਵਜੋਤ ਸਿੰਘ ਵਾਸੀ ਪਿੰਡ ਚੱਕ ਫਤਿਹ ਸਿੰਘ ਵਾਲਾ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਕੁਝ ਦਿਨ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਅਣਪਛਾਤੇ ਨੌਜਵਾਨਾਂ ਨਾਲ ਲੜਾਈ ਹੋਈ ਸੀ ਜਿਸ ਦੀ ਰੰਜਿਸ਼ ਕਾਰਨ ਇਹ ਹਮਲਾ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਹਮਲਾਵਰਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰ ਕੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ‘ਚ Double Murder, ਪੁੱਤ ਵੱਲੋਂ ਲੋਹੇ ਦੀ ਰਾਡ ਨਾਲ ਮਾਤਾ- ਪਿਤਾ ਦਾ ਕਤਲ , ਪੁਲਿਸ ਜਾਂਚ ਜਾਰੀ

Read Next

ਬਲਵੰਤ ਸਿੰਘ ਰਾਜੋਆਣਾ ਸਬੰਧੀ ਪਟੀਸ਼ਨ ਦੇ ਨਿਪਟਾਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ ਪੱਤਰ ਜਾਰੀ