Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਬਲਵੰਤ ਸਿੰਘ ਰਾਜੋਆਣਾ ਸਬੰਧੀ ਪਟੀਸ਼ਨ ਦੇ ਨਿਪਟਾਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ ਪੱਤਰ ਜਾਰੀ

ਅੰਮ੍ਰਿਤਸਰ : ਸਤਿਕਾਰਯੋਗ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ 28 ਸਾਲਾਂ ਤੋਂ ਜੇਲ੍ਹ ‘ਚ ਨਜ਼ਰਬੰਦ ਅਤੇ 17 ਸਾਲਾਂ ਤੋਂ ਮਹਿਜ 8 ਫੁੱਟ ਦੀ ਫਾਂਸੀ ਦੀ ਚੱਕੀ ਵਿਚ ਬੰਦ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਪਟੀਸ਼ਨ ‘ਤੇ ਜਲਦ ਫੈਸਲਾ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰੰਤ ਕੇਂਦਰ ਸਰਕਾਰ ਕੋਲ ਪੈਰਵਾਈ ਕਰਨ ਸਬੰਧੀ ਲਿਖਤੀ ਆਦੇਸ਼ ਪੱਤਰ ਜਾਰੀ ਕਰ ਦਿੱਤਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਆਦੇਸ਼ਾਂ ‘ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੇ ਪੱਤਰ ਵਿਚ ਆਖਿਆ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਾਲ 2012 ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ‘ਤੇ 11 ਸਾਲ ਬੀਤ ਜਾਣ ‘ਤੇ ਵੀ ਕੋਈ ਫੈਸਲਾ ਅਮਲ ਵਿਚ ਨਹੀਂ ਆਇਆ। ਇਸ ਦੇ ਕਾਰਨ ਜਿੱਥੇ ਭਾਈ ਰਾਜੋਆਣਾ ਦੇ ਮਨੁੱਖੀ ਅਧਿਕਾਰਾਂ ਦੀ ਭਾਰੀ ਉਲੰਘਣਾ ਹੋ ਰਹੀ ਹੈ ਉੱਥੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਵੀ ਠੇਸ ਪੁੱਜ ਰਹੀ ਹੈ।ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦਾ ਜੀਵਨ ਸਿੱਖ ਕੌਮ ਦੀ ਅਮਾਨਤ ਹੈ ਅਤੇ ਉਨ੍ਹਾਂ ਦੇ ਜੀਵਨ ਨੂੰ ਸੁਰੱਖਿਅਤ ਕਰਨਾ ਸਿੱਖ ਸੰਸਥਾਵਾਂ ਦਾ ਅਹਿਮ ਫਰਜ਼ ਬਣ ਜਾਂਦਾ ਹੈ, ਜਿਸ ਕਾਰਨ ਇਸ ਕੌਮੀ ਮੁੱਦੇ ‘ਤੇ ਰਾਜਨੀਤੀ ਕਰਨ ਤੋਂ ਸੰਕੋਚ ਕੀਤਾ ਜਾਵੇ।ਆਦੇਸ਼ ਪੱਤਰ ਵਿਚ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਨੂੰ 8 ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਠੋਸ ਯਤਨਾਂ ਨੂੰ ਤੇਜ਼ੀ ਨਾਲ ਅਮਲ ਵਿਚ ਲਿਆਉਂਦਿਆਂ ਮਿੱਥੇ ਸਮੇਂ ਅੰਦਰ ਇਨ੍ਹਾਂ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਲਈ ਹਦਾਇਤ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਬਠਿੰਡਾ ‘ਚ ਟੈਟੂ ਬਣਵਾਉਣ ਜਾ ਰਹੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸਿਰ ਤੇ ਲੱਤਾਂ ‘ਚ ਮਾਰੀਆਂ ਸੱਟਾਂ; ਹਾਲਤ ਗੰਭੀਰ

Read Next

ਰੋਹਿਤ ਉਰਫ਼ ਆਲੂ ਕਤਲ ਕੇਸ ’ਚ ਇਕ ਮੁਲਜ਼ਮ ਗ੍ਰਿਫ਼ਤਾਰ, ਦਕੋਹਾ ਚੌਕੀ ਇੰਚਾਰਜ ਲਾਈਨ ਹਾਜ਼ਰ