Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

91,000 ਰੁਪਏ ਰਿਸ਼ਵਤ ਲੈਣ ਦੇ ਮਾਮਲੇ ‘ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ

ਬਟਾਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91,000 ਰੁਪਏ ਰਿਸ਼ਵਤ ਲੈਣ ਦੇ ਮਾਮਲੇ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਧਾਰੋਵਾਲੀ ਦੇ ਵਸਨੀਕ ਉਪਰੋਕਤ ਮਾਲ ਕਰਮਚਾਰੀ ਨੂੰ ਇਕਬਾਲ ਸਿੰਘ ਵਾਸੀ ਪਿੰਡ ਪੰਨਵਾਂ ਝਾਂਗੀ, ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।

ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ’ਚ ਮਾਮਲਾ ਲਾਇਆ ਕਿ ਉਕਤ ਪਟਵਾਰੀ ਨੇ ਉਸਦੀ ਤੇ ਉਸਦੇ ਲੜਕੇ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਨ੍ਹਾਂ ਤੋਂ ਤਿੰਨ ਕਿਸ਼ਤਾਂ ’ਚ 61,000, 20,000 ਅਤੇ 10,000 ਰੁਪਏ ਲਏ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ, ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਕਿਾਇਤ ਦੀ ਪੜਤਾਲ ਉਪਰੰਤ ਮੁਲਜ਼ਮ ਮਾਲ ਕਰਮਚਾਰੀ ਨੂੰ ਸ਼ਕਿਾਇਤਕਰਤਾ ਤੋਂ 91,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ’ਚ ਮੁਲਜ਼ਮ ਪਾਏ ਜਾਣ ’ਤੇ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਮੁਲਜ਼ਮ ਪਟਵਾਰੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

ਗ੍ਰੇਟ ਖਲੀ ਦੇ ਘਰ ਲਿਆ ਪੁੱਤਰ ਨੇ ਜਨਮ, ਸੋਸ਼ਲ ਮੀਡੀਆ ‘ਤੇ ਸਾਝੀ ਕੀਤੀ ਪਹਿਲੀ ਫੋਟੋ

Read Next

ਖੰਨਾ ‘ਚ ਵਿਆਹ ਤੋਂ ਪਰਤ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ, ਤੀਜਾ ਗੰਭੀਰ ਜ਼ਖਮੀ