Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 15, 2026

ਹੈਰੋਇਨ, ਪਾਬੰਦੀਸ਼ੁਦਾ ਗੋਲ਼ੀਆਂ ਤੇ 14 ਚੋਰੀਸ਼ੁਦਾ ਬਾਈਕਾਂ ਸਣੇ ਤਿੰਨ ਕਾਬੂ

ਕਪੂਰਥਲਾ – ਸੀਆਈਏ ਸਟਾਫ ਕਪੂਰਥਲਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਸੀਆਈਏ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਵੱਲੋਂ ਹੈਰੋਇਨ, ਪਾਬੰਦੀਸ਼ੁਦਾ ਗੋਲ਼ੀਆਂ ਤੇ ਵੱਡੀ ਗਿਣਤੀ ‘ਚ ਚੋਰੀਸ਼ੁਦਾ ਵਾਹਨਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ।

ਐੱਸਐੱਸਪੀ ਵਤਸਲਾ ਗੁਪਤਾ ਨੇ ਦੱਸਿਆ ਕਿ ਐੱਸਪੀ (ਡੀ) ਰਮਨਿੰਦਰ ਸਿੰਘ ਦਿਓਲ ਤੇ ਡੀਐੱਸਪੀ (ਡੀ) ਗੁਰਮੀਤ ਸਿੰਘ ਦੀਆਂ ਹਦਾਇਤਾਂ ‘ਤੇ ਸੀਆਈਏ ਸਟਾਫ ਕਪੂਰਥਲਾ ਵੱਲੋਂ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਦੇ ਹੋਏ ਉਨ੍ਹਾਂ ਪਾਸੋਂ ਪੰਜ ਗ੍ਰਾਮ ਹੈਰੋਇਨ, 150 ਪਾਬੰਦੀਸ਼ੁਦਾ ਗੋਲ਼ੀਆਂ ਤੇ 14 ਚੋਰੀਸ਼ੁਦਾ ਵਾਹਨ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਦੀ ਨਿਗਰਾਨੀ ਹੇਠ ਐੱਸਆਈ ਲਾਭ ਸਿੰਘ ਪੁਲਿਸ ਪਾਰਟੀ ਸਮੇਤ ਨਾਕੇਬੰਦੀ ਦੌਰਾਨ ਮੱਛੀ ਪੂੰਗ ਫਾਰਮ ਨੇੜੇ ਕਾਂਜਲੀ ਰੋਡ ‘ਤੇ ਮੌਜੂਦ ਸਨ ਤਾਂ ਇਕ ਮੋਟਰਸਾਈਕਲ (ਪੀਬੀ09 ਏਜੇ 7083) ‘ਤੇ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਪਿੱਛੇ ਨੂੰ ਮੁੜਨ ਲੱਗਾ ਤੇ ਡਿੱਗ ਪਿਆ ਅਤੇ ਆਪਣੀ ਜੇਬ ‘ਚੋਂ ਇੱਕ ਵਜ਼ਨਦਾਰ ਲਿਫਾਫਾ ਕੱਢ ਕੇ ਸੁੱਟ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰਦੇ ਹੋਏ ਪੁਲਿਸ ਪਾਰਟੀ ਵੱਲੋਂ ਉਸ ਦਾ ਨਾਮ-ਪਤਾ ਪੁੱਿਛਆ ਤਾਂ ਉਸ ਨੇ ਆਪਣਾ ਨਾਮ ਕੁਲਦੀਪ ਸਿੰਘ ਉਰਫ ਕਾਕਾ ਪੁੱਤਰ ਮੁੱਖਾ ਸਿੰਘ ਵਾਸੀ ਮੁਸ਼ਕਵੇਦ ਥਾਣਾ ਕੋਤਵਾਲੀ ਜ਼ਿਲ੍ਹਾ ਕਪੂਰਥਲਾ ਦੱਸਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਪੰਜ ਗ੍ਰਾਮ ਹੈਰੋਇਨ ਤੇ ਪਾਬੰਦੀਸ਼ੁਦਾ 150 ਗੋਲ਼ੀਆਂ ਬਰਾਮਦ ਹੋਈਆਂ। ਐੱਸਐੱਸਪੀ ਵਤਸਲਾ ਗੁਪਤਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਉਰਫ ਕਾਕਾ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਵੱਖ-ਵੱਖ ਸ਼ਹਿਰਾਂ ਤੋਂ 8 ਮੋਟਰਸਾਈਕਲ ਤੇ ਇਕ ਸਕੂਟਰੀ ਚੋਰੀ ਕਰ ਕੇ ਕਿਸੇ ਜਗ੍ਹਾ ‘ਤੇ ਲੁੁਕਾ ਕੇ ਰੱਖੇ ਹੋਏ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ 4-5 ਮਹੀਨੇ ਪਹਿਲਾਂ ਜ਼ਮਾਨਤ ‘ਤੇ ਆਇਆ ਸੀ ਅਤੇ ਇਹ ਮੋਟਰਸਾਈਕਲ ਉਸ ਨੇ ਜਲੰਧਰ-ਕਪੂਰਥਲਾ ਤੇ ਹੋਰ ਵੱਖ-ਵੱਖ ਜ਼ਿਲਿ੍ਹਆਂ ਤੋਂ ਚੋਰੀ ਕੀਤੇ ਹਨ, ਜਿਨ੍ਹਾਂ ਵਿਚੋਂ ਕੁੱਝ ਵਾਹਨਾਂ ‘ਤੇ ਜਾਅਲੀ ਨੰਬਰ ਲਾਏ ਹੋਏ ਹਨ ਤੇ ਚੋਰੀਸ਼ੁਦਾ ਮੋਟਰਸਾਈਕਲ ਉਸ ਵੱਲੋਂ ਮੁਸ਼ਕਵੇਦ ਨਜਦੀਕ ਝਾੜੀਆ ‘ਚ ਲੁਕੋ ਕੇ ਰੱਖੇ ਹੋਏ ਹਨ, ਜਿਸਦੀ ਨਿਸ਼ਾਨਦੇਹੀ ‘ਤੇ ਏ.ਐੱਸ.ਆਈ ਕੇਵਲ ਸਿੰਘ ਵੱਲੋਂ ਉਕਤ ਵਹੀਕਲ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਕਾਕਾ ਦੀ ਗਿ੍ਫ਼ਤਾਰੀ ਨਾਲ 15 ਤੇ 16 ਨਵੰਬਰ ਨੂੰ ਥਾਣਾ ਫੱਤੂਢੀਂਗਾ ਤੇ ਸੁਭਾਨਪੁਰ ‘ਚ ਦਰਜ ਮੁਕੱਦਮੇ ਵੀ ਟਰੇਸ ਕੀਤੇ ਗਏ। ਐੱਸਐੱਸਪੀ ਨੇ ਦੱਸਿਆ ਕਿ ਇਸੇ ਤਰ੍ਹਾਂ 9 ਨਵੰਬਰ ਨੂੰ ਥਾਣਾ ਸਦਰ ਵਿਖੇ ਦਰਜ ਇਕ ਮੁਕਦਮੇ ‘ਚ ਲੋੜੀਂਦੇ ਦੋਸ਼ੀ ਹਸ਼ਮਤ ਅਲੀ ਪੁੱਤਰ ਸੋਨੂੰ ਤੇ ਹੈਦਰ ਅਲੀ ਪੁੱਤਰ ਗੁਲਾਮ ਹੁਸੈਨ ਵਾਸੀ ਮੰਗੀ ਕਾਲੌਨੀ ਜੱਗੂਸ਼ਾਹ ਡੇਰਾ ਨੂੰ ਗਿ੍ਫਤਾਰ ਕਰਕੇ ਉਨਾਂ੍ਹ ਪਾਸੋਂ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ। ਉਨਾਂ੍ਹ ਕਿਹਾ ਕਿ ਕਾਬੂ ਕੀਤੇ ਗਏ ਅਰੋਪੀਆਂ ਦੇ ਖਿਲਾਫ ਵੱਖ ਵੱਖ ਮਾਮਲੇ ਦਰਜ ਹਨ ਅਤੇ ਹੈਦਰ ਅਲੀ ਨੂੰ ਨਸ਼ਾ ਤਸਕਰੀ ਦੇ ਮਾਮਲੇ ‘ਚ 10 ਸਾਲ ਦੀ ਸਜ਼ਾ ਹੋਈ ਸੀ, ਜਿਸ ਵਿੱਚ ਇਹ ਪੇਰੋਲ ‘ਤੇ ਬਾਹਰ ਆਇਆ ਤੇ ਛੁੱਟੀ ਕੱਟਣ ਤੋਂ ਬਾਅਦ ‘ਚ ਜੇਲ ਵਾਪਸ ਨਹੀਂ ਆਇਆ। ਉਨਾਂ੍ਹ ਕਿਹਾ ਕਿ ਅਰੋਪੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਹੋਰ ਵੀ ਅਹਿਮ ਖੁਲਾਸੇ ਅਤੇ ਬਰਾਮਦਗੀ ਹੋਣ ਦੀ ਸੰਭਾਵਨਾ ਹੈ।

ਬਾਕਸ

ਪੇਸ਼ੀ ਭੁਗਤਣ ਸਮੇਂ ਜੇਲ ‘ਚ ਵਾਪਸ ਆਏ ਕੈਦੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ

ਅਵਿਨਾਸ਼ ਸ਼ਰਮਾ, ਕਪੂਰਥਲਾ

ਜੇਲ੍ਹ ਪ੍ਰਸ਼ਾਸਨ ਵੱਲੋਂ ਅਦਾਲਤ ‘ਚ ਪੇਸ਼ੀ ਭੁਗਤਣ ਤੋਂ ਬਾਅਦ ਜੇਲ੍ਹ ‘ਚ ਵਾਪਸ ਗਏ ਇਕ ਕੈਦੀ ਕੋਲੋਂ ਭਾਰੀ ਮਾਤਰਾ ‘ਚ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਜਾਣਕਾਰੀ ਅਨੁਸਾਰ ਸਹਾਇਕ ਸੁਪਰਡੈਂਟ ਕੇਂਦਰੀ ਜੇਲ ਅਬਦੁਲ ਹਮੀਦ ਨੇ ਥਾਣਾ ਕੋਤਵਾਲੀ ਨੂੰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਵਿਨੇ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਕਾਦੂਪੁਰ ਥਾਣਾ ਕੋਤਵਾਲੀ ਜਿਲਾ ਕਪੂਰਥਲਾ ਜੋਕਿ ਵੱਖ ਵੱਖ ਮਾਮਲਿਆਂ ‘ਚ ਜੇਲ ‘ਚ ਬੰਦ ਹੈ ਤੇ ਅਦਾਲਤ ‘ਚ ਪੇਸ਼ੀ ਭੁਗਤਣ ਉਪਰੰਤ ਵਾਪਸ ਜੇਲ ਵਿੱਚ ਦਾਖਲ ਹੋਣ ਸਮੇਂ ਜਦੋਂ ਜੇਲ ਦੀ ਡਿਓਡੀ ‘ਤੇ ਤਾਇਨਾਤ ਗਾਰਦ ਵੱਲੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 19.96 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ, ਜਿਸ ‘ਤੇ ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਅਰੋਪੀ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

World Cup 2023: ਵਨਡੇ ਵਿਸ਼ਵ ਕੱਪ ਫਾਈਨਲ ਤੋਂ ਪਹਿਲਾਂ ਚੰਡੀਗੜ੍ਹ ‘ਚ ਐਡਵਾਈਜ਼ਰੀ ਜਾਰੀ, ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ

Read Next

ਵਾਰਡ ਨੰਬਰ 43, ਤੇ,44, ਦੇ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਕਈ ਦਿਨਾਂ ਤੋਂ ਪੀਣ ਵਾਲਾ ਪਾਣੀ ਸੀਵਰੇਜ ਦੇ ਪਾਣੀ ਨਾਲ ਮਿਕਸ ਹੋ ਕੇ ਆ ਰਿਹਾ ਕਾਰਪੋਰੇਸ਼ਨ ਵੱਲੋਂ ਨਹੀਂ ਦਿਤਾ ਜਾ ਰਿਹਾ ਕੋਈ ਧਿਆਨ ਇਲਾਕੇ ਵਿੱਚ ਲੱਗੇ ਗੰਦਗੀ ਦੇ ਢੇਰ ਕੂੜਾ ਕੜਕਟ ਆਮ ਗੱਲ