Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਫਰਜ਼ੀ ਡਿਗਰੀ ਨਾਲ ਡਾਕਟਰ ਕਰ ਰਿਹਾ ਸੀ ਇਲਾਜ, ਬਜ਼ੁਰਗ ਔਰਤ ਦੀ ਮੌਤ, ਪੁਲਿਸ ਨੇ ਦਰਜ ਕੀਤਾ ਮਾਮਲਾ; ਡਾਕਟਰ ਫਰਾਰ

ਜਲੰਧਰ : ਆਦਰਸ਼ ਨਗਰ ਸਥਿਤ ਹਾਰਟ ਕੇਅਰ ਸੈਂਟਰ ਦੇ ਡਾਕਟਰ ਸੰਜੇ ਪਾਂਡੇ ਉਰਫ ਸੰਜੇ ਕੁਮਾਰ ‘ਤੇ ਇਕ ਮਰੀਜ਼ ਦਾ ਫਰਜ਼ੀ ਡਿਗਰੀ ਲੈ ਕੇ ਇਲਾਜ ਕਰਨ ਦਾ ਦੋਸ਼ ਸੀ। ਹਸਪਤਾਲ ‘ਚ ਬਜ਼ੁਰਗ ਔਰਤ ਦੀ ਮੌਤ ਹੋ ਜਾਣ ’ਤੇ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ। ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਡਾਕਟਰ ਪਾਂਡੇ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਗੁਰਜੈ ਪਾਲ ਨਗਰ ਵਾਸੀ ਜਸਵੀਰ ਸਿੰਘ ਨੇ ਦੱਸਿਆ ਸੀ ਕਿ ਪਿਛਲੇ ਸਾਲ 23 ਅਗਸਤ ਨੂੰ ਉਸ ਨੇ ਆਪਣੀ ਮਾਂ ਨੂੰ ਫੁੱਟਬਾਲ ਚੌਕ ਨੇੜੇ ਸਥਿਤ ਹਾਰਟ ਕੇਅਰ ਸੈਂਟਰ ਵਿੱਚ ਦਾਖ਼ਲ ਕਰਵਾਇਆ ਸੀ।

ਉਸ ਦੀ ਮਾਤਾ ਜੋਗਿੰਦਰ ਕੌਰ ਦੀ ਇਲਾਜ ਦੌਰਾਨ ਮੌਤ ਹੋ ਗਈ। ਦੋਸ਼ ਸੀ ਕਿ ਉਨ੍ਹਾਂ ਦੀ ਮਾਤਾ ਦੀ ਮੌਤ ਡਾ. ਅਮਿਤ ਜੈਨ, ਡਾ. ਸੰਜੀਵ ਪਾਂਡੇ, ਨਰਸ ਕੁਲਵਿੰਦਰ ਕੌਰ ਤੇ ਮਨਜੀਤ ਕੌਰ ਦੀ ਅਣਗਹਿਲੀ ਕਾਰਨ ਹੋਈ | ਇਸ ਦੀ ਸ਼ਿਕਾਇਤ ਸਿਵਲ ਹਸਪਤਾਲ ਦੇ ਸਿਵਲ ਸਰਜਨ ਨੂੰ ਕੀਤੀ ਗਈ। ਡਾਕਟਰ ਪਾਂਡੇ ਨੇ ਫਰਜ਼ੀ ਦਸਤਾਵੇਜ਼ ਦਿਖਾਏ ਸਨ ਜਿਸ ਤੋਂ ਬਾਅਦ ਲਾਪਰਵਾਹੀ ਦੇ ਮਾਮਲੇ ਤੋਂ ਇਨਕਾਰ ਕੀਤਾ ਗਿਆ ਸੀ। ਜਸਵੀਰ ਸਿੰਘ ਨੇ ਖੁਦ ਆਰਟੀਆਈ ਰਾਹੀਂ ਡਾਕਟਰੀ ਦੀ ਡਿਗਰੀ ਪ੍ਰਾਪਤ ਕੀਤੀ ਤੇ ਫਿਰ ਸਬੰਧਤ ਬੋਰਡ ਤੋਂ ਇਸ ਦੀ ਜਾਂਚ ਕਰਵਾਈ। ਜਾਂਚ ਤੋਂ ਪਤਾ ਲੱਗਾ ਕਿ ਡਿਗਰੀ ਫਰਜ਼ੀ ਹੈ। ਜਿਸ ਪੋਸਟ ‘ਤੇ ਡਾਕਟਰ ਦਾਅਵਾ ਕਰ ਰਿਹਾ ਸੀ ਕਿ ਉਹ ਮੈਡੀਕਲ ਲਾਈਨ ‘ਚ ਬਿਲਕੁਲ ਨਹੀਂ ਹੈ। ਇਸ ਮਗਰੋਂ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ।

Vinkmag ad
Share Our Daily Posts

News Desk

Read Previous

ਲੋਕ ਸੋਚ-ਸਮਝ ਕੇ ਨਿਕਲਣ ਘਰੋਂ ! ਕਿਸਾਨਾਂ ਨੇ ਜਲੰਧਰ-ਲੁਧਿਆਣਾ ਹਾਈਵੇ ‘ਤੇ ਲਾਇਆ ਜਾਮ

Read Next

ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ‘ਚ ਨਿਹੰਗਾਂ ਤੇ ਪੁਲਿਸ ਵਿਚਾਲੇ ਫਾਇਰਿੰਗ, ਇਕ ਕਾਂਸਟੇਬਲ ਦੀ ਮੌਤ, 5 ਜ਼ਖ਼ਮੀ