Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ, ਫਗਵਾੜਾ ਨੇੜੇ ਰੋਕੀ ਅੰਮ੍ਰਿਤਸਰ ਸ਼ਤਾਬਦੀ , ਪਟੜੀਆਂ ‘ਤੇ ਬੈਠੇ ਕਿਸਾਨ

ਜਲੰਧਰ ਕੈਂਟ : ਗੰਨੇ ਦੀ ਫਸਲ ਦੇ ਬਕਾਏ, ਖੰਡ ਮਿੱਲਾਂ ਦੇ ਸ਼ੁਰੂ ਨਾ ਹੋਣ ਅਤੇ ਮੰਡ ਖੇਤਰ ‘ਚ ਹੜ੍ਹਾਂ ਕਾਰਨ ਮੁਕੰਮਲ ਤਬਾਹ ਹੋਈ ਗੰਨੇ ਦੀ ਫਸਲ ਦੇ ਮੁਆਜ਼ੇ ਲਈ ਪੰਜਾਬ ਸਰਕਾਰ ਖਿਲਾਫ਼ ਧੰਨੋਵਾਲੀ ਫਾਟਕ ਨਜ਼ਦੀਕ ਨੈਸ਼ਨਲ ਹਾਈਵੇਅ ‘ਤੇ ਧਰਨਾ ਲਗਾ ਕੇ ਬੈਠੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਤੇ ਦੋਆਬਾ ਕਿਸਾਨ ਕਮੇਟੀ ਸਮੇਤ ਹੋਰ ਜੱਥੇਬੰਦੀਆਂ ਦੇ ਦੋ ਦਿਨ ਬੀਤ ਜਾਣ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਗੱਲਬਾਤ ਕਰਨ ਲਈ ਕੋਈ ਪਹਿਲ ਕਦਮੀ ਨਾ ਕਰਨ ਦੇ ਰੋਸ ਵਜੋਂ ਕਿਸਾਨ ਜੱਥੇਬੰਦੀਆਂ ਨੇ ਧੰਨੋਵਾਲੀ ਫਾਟਕ ‘ਤੇ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ ।ਜਿਸ ਕਾਰਨ ਅੱਜ ਵੀ ਜਲੰਧਰ ਵਿੱਚ ਨੈਸ਼ਨਲ ਹਾਈਵੇਅ ਬੰਦ ਹੈ। ਇਸ ਲਈ ਅੱਜ ਕਿਸਾਨਾਂ ਨੇ ਰੇਲ ਆਵਾਜਾਈ ਵੀ ਰੋਕ ਦਿੱਤੀ ਹੈ। ਉਨ੍ਹਾਂ ਨੇ ਅੰਮ੍ਰਿਤਸਰ ਸ਼ਤਾਬਦੀ 12031 ਨੂੰ ਅੱਗੇ ਨਹੀਂ ਵਧਣ ਦਿੱਤਾ।

ਇਸ ਸਬੰਧੀ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀ ਨੰਗਲ ਨੇ ਕਿਹਾ ਕਿ ਪਿਛਲੇ ਦੋ ਦਿਨ ਤੋਂ ਕਿਸਾਨ ਵੀਰ ਗੰਨੇ ਦੀ ਫਸਲ ਦੀ ਹੋ ਰਹੀ ਬਰਬਾਦੀ ਕਾਰਨ ਰੋਸ ਧਰਨੇ ‘ਤੇ ਬੈਠੇ ਹਨ ਪਰ ਬਾਵਜੂਦ ਇਸਦੇ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਤੀ ਬੇਰੁੱਖੀ ਭਰਿਆ ਰਵੱਈਆ ਅਪਣਾ ਰਹੀ ਹੈ, ਜਿਸ ਕਾਰਨ ਸਰਕਾਰ ਦੀ ਕੁੰਭਕਰਨੀ ਨੀਂਦ ਤੋੜਣ ਲਈ ਹੁਣ ਰੇਲ ਆਵਾਜਾਈ ਠੱਪ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਜੇ ਵੀ ਨਾ ਜਾਗੀ ਤਾਂ ਆਉਣ ਵਾਲੇ ਸਮੇਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ।

ਜਦੋਂ ਤੱਕ ਸਰਕਾਰ ਸਹਿਮਤ ਨਹੀਂ ਹੁੰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ

ਮੀਟਿੰਗ ਨਾ ਹੋਣ ਕਾਰਨ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਹੋਰ ਗੁੱਸਾ ਪੈਦਾ ਹੋ ਗਿਆ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਗੰਨੇ ਦੇ ਰੇਟ ਵਧਾਉਣ ਦੀ ਉਨ੍ਹਾਂ ਦੀ ਮੰਗ ਨਹੀਂ ਮੰਨਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਤੋਂ ਬਾਅਦ ਕਿਸਾਨ ਜਥੇਬੰਦੀਆਂ 26 ਨਵੰਬਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨਗੀਆਂ। ਦਰਅਸਲ ਕਿਸਾਨ ਸੂਬਾ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਪਰਾਲੀ ਸਾੜਨ ਲਈ ਦਰਜ ਕੀਤੇ ਗਏ ਕੇਸ ਰੱਦ ਕੀਤੇ ਜਾਣ ਅਤੇ ਗੰਨੇ ‘ਤੇ ਘੱਟੋ-ਘੱਟ ਸਮਰਥਨ ਮੁੱਲ 450 ਰੁਪਏ ਕੀਤਾ ਜਾਵੇ।

Vinkmag ad
Share Our Daily Posts

News Desk

Read Previous

25 ਨਵੰਬਰ ਨੂੰ ਇਸ ਜ਼ਿਲ੍ਹੇ ਦੇ ਸਰਕਾਰੀ, ਗੈਰ-ਸਰਕਾਰੀ ਵਿੱਦਿਅਕ ਅਦਾਰਿਆਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਵਜ੍ਹਾ

Read Next

ਫਿਰੋਜ਼ਪੁਰ ‘ਚ ਜ਼ਮੀਨੀ ਵਿਵਾਦ ਕਾਰਨ ਸਿਰ ‘ਚ ਰਾਡ ਮਾਰ ਕੇ ਵੱਡੇ ਭਰਾ ਦਾ ਕੀਤਾ ਕਤਲ, ਪਿਛਲੇ ਛੇ ਮਹੀਨਿਆਂ ਤੋਂ ਚੱਲ ਰਹੀ ਸੀ ਨਿੱਜੀ ਰੰਜਿਸ਼