Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਜਲੰਧਰ-ਪਠਾਨਕੋਟ ਰਾਜ ਮਾਰਗ ’ਤੇ ਬੱਸ ਨੇ ਮਾਰੀ ਬਾਈਕ ਨੂੰ ਟੱਕਰ, ਦੋ ਦੋਸਤਾਂ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮੋਹਿਤ

ਮੁਕੇਰੀਆਂ : ਜਲੰਧਰ-ਪਠਾਨਕੋਟ ਰਾਜ ਮਾਰਗ ’ਤੇ ਪੇਪਰ ਮਿੱਲ ਮੁਕੇਰੀਆਂ ਨੇੜੇ ਬੁੱਧਵਾਰ ਦੇਰ ਰਾਤ ਲਗਪਗ ਸਵਾ 11 ਵਜੇ ਕਟੜਾ ਤੋਂ ਦਿੱਲੀ ਜਾ ਰਹੀ ਬੱਸ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਦੋਸਤਾਂ ਦੀ ਮੌਤ ਹੋ ਗਈ। ਬੱਸ ਚਾਲਕ ਦੇਰ ਰਾਤ ਹੋਣ ਕਾਰਨ ਹਾਦਸੇ ਵਾਲੀ ਜਗ੍ਹਾ ਤੋਂ ਬੱਸ ਲੈ ਕੇ ਫ਼ਰਾਰ ਹੋ ਗਿਆ। ਇਸ ਤੋਂ ਬਾਅਦ ਹਰਕਤ ਵਿਚ ਆਈ ਪੁਲਿਸ ਨੇ ਬੱਸ ਚਾਲਕ ਨੂੰ ਜਲੰਧਰ ਜਾਣ ਦੀ ਬਜਾਏ ਹੁਸ਼ਿਆਰਪੁਰ ਦੇ ਰਸਤੇ ਭੱਜ ਜਾਣ ਦੀ ਫਿਰਾਕ ’ਚ ਹੁਸ਼ਿਆਰਪੁਰ-ਟਾਂਡਾ ਚੌਕ ’ਤੇ ਗਿ੍ਰਫ਼ਤਾਰ ਕਰ ਲਿਆ। ਉਥੇ ਮੁਕੇਰੀਆਂ ਪੁਲਿਸ ਨੇ ਦੋਵਾਂ ਮਿ੍ਰਤਕ ਦੋਸਤਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਇਕ ਬੁੱਧਵਾਰ ਦੇਰ ਰਾਤ ਲਗਪਗ ਸਵਾ 11 ਵਜੇ ਹਾਦਸੇ ਦਾ ਸ਼ਿਕਾਰ ਮੋਹਿਤ (26) ਵਾਸੀ ਮੁਸਾਹਿਬਪੁਰ ਥਾਣਾ ਮੁਕੇਰੀਆਂ ਜੋ ਪੇਪਰ ਮਿੱਲ ਦੇ ਨਜ਼ਦੀਕ ਕਿਸੇ ਟਰਾਂਸਪੋਰਟ ’ਚ ਅਕਾਊਂਟੈਂਟ ਸੀ। ਬੁੱਧਵਾਰ ਦੇਰ ਰਾਤ ਆਪਣਾ ਕੰਮ ਸਮਾਪਤ ਕਰ ਕੇ ਆਪਣੇ ਦੋਸਤ ਸੂਰਜ (22) ਵਾਸੀ ਵਾਰਡ ਨੰ. 11, ਨਹਿਰ ਕਾਲੋਨੀ ਮੁਕੇਰੀਆਂ ਨਾਲ ਘਰੋਂ ਨਿਕਲੇ ਸਨ। ਰਸਤੇ ਵਿਚ ਪੇਪਰ ਮਿੱਲ ਨੇੜੇ ਪੁੱਜਣ ’ਤੇ ਪਠਾਨਕੋਟ ਸਾਈਡ ਤੋਂ ਆ ਰਹੀ ਹਰਿਆਣਾ ਨੰਬਰ ਬੱਸ ਦੀ ਲਪੇਟ ਵਿਚ ਆਉਣ ਨਾਲ ਦੋਵਾਂ ਦੋਸਤਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਤੋਂ ਬਾਅਦ ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਮਿ੍ਰਤਕਾਂ ਦੇ ਪਰਿਵਾਰਕ ਮੈਂਬਰਾਂ ਤੇ ਪੁਲਿਸ ਨੂੰ ਸੂਚਿਤ ਕੀਤਾ। ਬੱਸ ਚਾਲਕ ਹਾਦਸੇ ਤੋਂ ਬਾਅਦ ਫ਼ਰਾਰ ਹੋ ਗਿਆ। ਉਸ ਨੂੰ ਫ਼ਰਾਰ ਹੁੰਦਾ ਦੇਖ ਇਕ ਕਾਰ ਵਾਲੇ ਨੇ ਬੱਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਬੱਸ ਚਾਲਕ ਜਲੰਧਰ ਜਾਣ ਦੀ ਬਜਾਏ ਹੁਸ਼ਿਆਰਪੁਰ ਵੱਲ ਚੱਲ ਪਿਆ ਤਾਂ ਕਾਰ ਚਾਲਕ ਨੇ ਵੀ ਬੱਸ ਦਾ ਪਿੱਛਾ ਜਾਰੀ ਰੱਖਿਆ। ਜਦੋਂ ਬੱਸ ਹੁਸ਼ਿਆਰਪੁਰ ਪੁੱਜੀ ਤਾਂ ਬੱਸ ਨੂੰ ਰੋਕ ਕੇ ਪੁਲਿਸ ਨੂੰ ਸੂੁਚਿਤ ਕੀਤਾ ਅਤੇ ਬੱਸ ਚਾਲਕ ਨੂੰ ਪੁਲਿਸ ਹਵਾਲੇ ਕਰ ਦਿੱਤਾ।

ਇਸ ਸਬੰਧੀ ਮਿ੍ਰਤਕ ਮੋਹਿਤ ਦੇ ਚਾਚਾ ਪ੍ਰਮੋਦ ਕੁਮਾਰ ਨੇ ਕਿਹਾ ਕਿ ਮੋਹਿਤ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਨ੍ਹਾਂ ਦੇ ਮਾਤਾ ਪਿਤਾ ਦੀ 15 ਸਾਲ ਪਹਿਲਾਂ ਮੌਤ ਹੋ ਗਈ ਸੀ। ਪ੍ਰਮੋਦ ਉਨ੍ਹਾਂ ਕੋਲ ਹੀ ਰਹਿ ਰਿਹਾ ਸੀ। ਉਥੇ ਦੂਜੇ ਪਾਸੇ ਮਿ੍ਰਤਕ ਸੂਰਜ ਦੇ ਭਰਾ ਨਰੇੇਸ਼ ਨੇ ਦੱਸਿਆ ਕਿ ਉਸ ਦੇ ਭਰਾ ਨੇ ਵਿਦੇਸ਼ ’ਚ ਪੜ੍ਹਾਈ ਕਰਨ ਲਈ ਜਾਣਾ ਸੀ।

Vinkmag ad
Share Our Daily Posts

News Desk

Read Previous

ਫਿਰੋਜ਼ਪੁਰ ‘ਚ ਜ਼ਮੀਨੀ ਵਿਵਾਦ ਕਾਰਨ ਸਿਰ ‘ਚ ਰਾਡ ਮਾਰ ਕੇ ਵੱਡੇ ਭਰਾ ਦਾ ਕੀਤਾ ਕਤਲ, ਪਿਛਲੇ ਛੇ ਮਹੀਨਿਆਂ ਤੋਂ ਚੱਲ ਰਹੀ ਸੀ ਨਿੱਜੀ ਰੰਜਿਸ਼

Read Next

ਹਸਪਤਾਲ ‘ਚ ਜਬਰਨ ਦਾਖ਼ਲ ਹੋਇਆ ਲੁਟੇਰਾ ਤੇਜ਼ਧਾਰ ਹਥਿਆਰ ਦੇ ਜ਼ੋਰ ‘ਤੇ ਨਕਦੀ ਲੁੱਟ ਕੇ ਫਰਾਰ