Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਹਸਪਤਾਲ ‘ਚ ਜਬਰਨ ਦਾਖ਼ਲ ਹੋਇਆ ਲੁਟੇਰਾ ਤੇਜ਼ਧਾਰ ਹਥਿਆਰ ਦੇ ਜ਼ੋਰ ‘ਤੇ ਨਕਦੀ ਲੁੱਟ ਕੇ ਫਰਾਰ

ਜਲੰਧਰ : ਥਾਣਾ ਮਕਸੂਦਾ ਅਧੀਨ ਆਉਂਦੇ ਪਿੰਡ ਬਿਧੀਪੁਰ ‘ਚ ਸਥਿਤ ਇਕ ਹਸਪਤਾਲ ‘ਚੋਂ ਲੁਟੇਰਾ ਨਕਦੀ ਲੁੱਟ ਕੇ ਫਰਾਰ ਹੋ ਗਿਆ। ਇਸ ਘਟਨਾ ਕਾਰਨ ਹਸਪਤਾਲ ਅਤੇ ਆਸ-ਪਾਸ ਦੀਆਂ ਦੁਕਾਨਾਂ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਇਸ ਸਬੰਧੀ ਹਸਪਤਾਲ ਦੇ ਮਾਲਕ ਅਜੇ ਸ਼ਰਮਾ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਹਿਮਾਚਲ ਗਿਆ ਹੋਇਆ ਸੀ ਤੇ ਹਸਪਤਾਲ ‘ਚ ਡਿਊਟੀ ‘ਤੇ ਮੌਜੂਦ ਸਟਾਫ਼ ਨੇ ਉਨ੍ਹਾਂ ਨੂੰ ਫ਼ੋਨ ‘ਤੇ ਜਾਣਕਾਰੀ ਦਿੱਤੀ ਕਿ ਬੀਤੀ ਦੇਰ ਸ਼ਾਮ ਇਕ ਨੌਜਵਾਨ ਹਸਪਤਾਲ ‘ਚ ਜ਼ਬਰਦਸਤੀ ਦਾਖ਼ਲ ਹੋਇਆ। ਤੇਜ਼ਧਾਰ ਹਥਿਆਰਾਂ ਨਾਲ ਸਟਾਫ ਨੂੰ ਡਰਾ ਧਮਕਾ ਕੇ ਹਸਪਤਾਲ ‘ਚ ਰੱਖੇ ਬੈਗ ‘ਚੋਂ 18 ਤੋਂ 20 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਮੌਕੇ ਤੋਂ ਬੇਖੌਫ ਫਰਾਰ ਹੋ ਗਿਆ। ਘਟਨਾ ਹਸਪਤਾਲ ‘ਚ ਲੱਗੇ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਲੁੱਟ ਸਬੰਧੀ ਥਾਣਾ ਮਕਸੂਦਾਂ ਦੀ ਪੁਲਿਸ ਨੂੰ ਫੋਨ ਰਾਹੀਂ ਸੂਚਿਤ ਕੀਤਾ। ਮੌਕੇ ’ਤੇ ਪੁੱਜੇ ਥਾਣੇਦਾਰ ਜਤਿੰਦਰ ਸ਼ਰਮਾ ਪੁਲਿਸ ਪਾਰਟੀ ਨਾਲ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਥਾਣੇਦਾਰ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ ‘ਤੇ ਲੁਟੇਰੇ ਦੀ ਪਛਾਣ ਕਰ ਕੇ ਉਸਦੀ ਭਾਲ ਕੀਤੀ ਜਾ ਰਹੀ ਹੈ। ਹਸਪਤਾਲ ਦੇ ਮਾਲਕ ਅਜੇ ਸ਼ਰਮਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਦੋ ਹਥਿਆਰਬੰਦ ਲੁਟੇਰੇ ਹਸਪਤਾਲ ‘ਚ ਦਾਖਲ ਹੋਏ ਸੀ ਜੋ ਧਮਕੀਆਂ ਦੇ ਕੇ ਵਾਪਸ ਚਲੇ ਗਏ ਸਨ।

Vinkmag ad
Share Our Daily Posts

News Desk

Read Previous

ਜਲੰਧਰ-ਪਠਾਨਕੋਟ ਰਾਜ ਮਾਰਗ ’ਤੇ ਬੱਸ ਨੇ ਮਾਰੀ ਬਾਈਕ ਨੂੰ ਟੱਕਰ, ਦੋ ਦੋਸਤਾਂ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮੋਹਿਤ

Read Next

ਕਿਸਾਨਾਂ ਨੇ 4 ਵਜੇ ਤੱਕ ਰੇਲ ਪਟੜੀਆਂ ਕੀਤੀਆਂ ਖ਼ਾਲੀ- ਮੁੱਖ ਮੰਤਰੀ ਨਾਲ ਮੀਟਿੰਗ ਕਰਨ ਗਏ ਕਿਸਾਨ