ਜਲੰਧਰ, – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਬੰਦ ਕੀਤੇ ਗਏ ਜਲੰਧਰ ਫਗਵਾੜਾ ਹਾਈਵੇ ਅਤੇ ਰੇਲ ਪਟੜੀਆਂ ਤੋਂ ਨਿਕਲਣ ਵਾਲੀਆਂ ਗੱਡੀਆਂ ਅਤੇ ਵਾਹਨ ਚਾਲਕਾਂ ਨੂੰ ਕਿਸਾਨਾਂ ਵਲੋਂ ਫਿਲਹਾਲ ਕੁਝ ਰਾਹਤ ਦਿੱਤੀ ਗਈ ਹੈ, ਕਿਉਂਕਿ ਕਿਸਾਨ ਜਥੇਬੰਦੀਆਂ ਨਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 12 ਵਜੇ ਮੀਟਿੰਗ ਕੀਤੀ ਜਾ ਰਹੀ ਹੈ। ਇਥੇ ਮੌਜੂਦ ਕਿਸਾਨਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਸਫ਼ਲ ਹੁੰਦੀ ਹੈ ਤਾਂ ਸ਼ਾਮ 4 ਵਜੇ ਤੱਕ ਇਸ ਧਰਨੇ ਨੂੰ ਸਮਾਪਤ ਕਰਦੇ ਹੋਏ ਜਲੰਧਰ ਫਗਵਾੜਾ ਹਾਈਵੇ ਅਤੇ ਰੇਲ ਪਟੜੀਆਂ ਨੂੰ ਪੂਰੀ ਤਰ੍ਹਾਂ ਖ਼ਾਲੀ ਕਰ ਦਿੱਤਾ ਜਾਵੇਗਾ, ਨਹੀਂ ਤਾਂ ਇਹ ਧਰਨਾ ਇਸ ਤਰ੍ਹਾਂ ਹੀ ਜਾਰੀ ਰਹੇਗਾ।

