ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਜਲੰਧਰ : ਬਸਤੀ ਬਾਵਾ ਖੇਲ ਇਲਾਕੇ ‘ਚ ਕੱਪੜਾ ਬਣਾਉਣ ਵਾਲੀ ਫੈਕਟਰੀ ‘ਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਪਰ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਹਾਲਾਂਕਿ ਮੌਕੇ ‘ਤੇ ਫਾਇਰ ਬਿ੍ਗੇਡ ਦੀਆਂ ਦੋ ਗੱਡੀਆਂ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਪਰ ਜਦ ਤੱਕ ਫਾਇਰ ਬਿ੍ਗੇਡ ਦੀ ਟੀਮ ਨੇ ਕੜੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਤਦ ਤੱਕ ਲੱਖਾਂ ਹੀ ਪੈਦਾ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ। ਅੱਗ ਫੈਕਟਰੀ ਦੀ ਦੂਜੀ ਮੰਜ਼ਿਲ ‘ਤੇ ਲੱਗੀ। ਅੱਗ ਲੱਗਣ ਕਾਰਨ ਫੈਕਟਰੀ ਦੀ ਇਮਾਰਤ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਕਟਰੀ ਦੇ ਮਾਲਕ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਕਮੀਜ਼ ਬਣਾਉਣ ਵਾਲੀ ਫੈਕਟਰੀ ਦਾ ਨਾਂ ਸਨੂਜੀ ਇੰਟਰਨੈਸ਼ਨਲ ਹੈ। ਉਸ ਨੇ ਦੱਸਿਆ ਕਿ ਬੀਤੀ ਅੱਧੀ ਰਾਤ ਉਸ ਨੂੰ ਫੈਕਟਰੀ ‘ਚ ਰਹਿੰਦੇ ਲੜਕੇ ਦਾ ਫੋਨ ਆਇਆ ਕਿ ਫੈਕਟਰੀ ਦੀ ਦੂਜੀ ਮੰਜ਼ਿਲ ‘ਤੇ ਅੱਗ ਲੱਗੀ ਹੋਈ ਹੈ ਤੇ ਉੱਥੋਂ ਧੂੰਆਂ ਨਿਕਲ ਰਿਹਾ ਹੈ। ਉਸ ਨੇ ਉਸੇ ਸਮੇਂ ਫਾਇਰ ਬਿ੍ਗੇਡ ਨੂੰ ਸੂਚਿਤ ਕੀਤਾ। ਖੁਸ਼ਕਿਸਮਤੀ ਰਹੀ ਕਿ ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨਾਂ੍ਹ ਦੱਸਿਆ ਕਿ ਅੱਗ ਲੱਗਣ ਨਾਲ ਉਨ੍ਹਾਂ ਦੀ ਫੈਕਟਰੀ ‘ਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।
