ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਸੰਗਰੂਰ : ਸੰਗਰੂਰ ਦੇ ਸਰਕਾਰੀ ਮੈਰੀਟੋਰੀਅਸ ਸਕੂਲ ‘ਚ ਦੂਸ਼ਿਤ ਭੋਜਨ ਖਾਣ ਨਾਲ 74 ਦੇ ਕਰੀਬ ਬੱਚੇ ਗੰਭੀਰ ਰੂਪ ‘ਚ ਬਿਮਾਰ ਹੋ ਗਏ। ਬੱਚੇ ਹੋਸਟਲ ਦਾ ਖਾਣਾ ਖਾਣ ਤੋਂ ਬਾਅਦ ਬਿਮਾਰ ਹੋਏ। ਬਿਮਾਰ ਬੱਚਿਆਂ ਨੂੰ ਸਰਕਾਰੀ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਕਈ ਬੱਚਿਆਂ ਨੂੰ ਛੁੱਟੀ ਵੀ ਦੇ ਦਿੱਤੀ ਗਈ ਹੈ। ਐਸਐਮਓ ਡਾ. ਕ੍ਰਿਪਾਲ ਸਿੰਘ ਨੇ ਦੱਸਿਆ ਕਿ ਸਾਰੇ ਬੱਚਿਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਹਾਲਾਂਕਿ ਬੱਚਿਆਂ ਦੇ ਮਾਪਿਆਂ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ।
ਜਾਣਕਾਰੀ ਮੁਤਾਬਕ ਖਾਣਾ ਮੁਹੱਈਆ ਕਰਵਾਉਣ ਵਾਲੇ ਠੇਕੇਦਾਰ ਨੂੰ ਐਫਆਈਆਰ ਦਰਜ ਕਰਨ ਤੋਂ ਬਾਅਦ ਹਿਰਾਸਤ ‘ਚ ਲੈ ਲਿਆ ਗਿਆ ਹੈ। ਖਾਣੇ ਦੇ ਸੈਂਪਲ ਲਏ ਗਏ ਹਨ। ਮੈਡੀਕਲ ਟੀਮ ਨੂੰ ਸਕੂਲ ‘ਚ ਹੀ ਨਿਯੁਕਤ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਆਪਣੇ ਐਕਸ ਹੈਂਡਲ ‘ਤੇ ਪਾਈ ਪੋਸਟ ਅਨੁਸਾਰ ਹੋਸਟਲ ਦੀ ਕੰਟੀਨ ਦਾ ਠੇਕਾ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਮਾਮਲੇ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ। ਸਿੱਖਿਆ ਮੰਤਰੀ ਨੇ 24 ਘੰਟਿਆਂ ‘ਚ ਰੋਪਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਜ਼ਿਕਰਯੋਗ ਹੈ ਕਿ ਸਰਕਾਰੀ ਮੈਰੀਟੋਰੀਅਸ ਸਕੂਲ ‘ਚ ਸ਼ੁੱਕਰਵਾਰ ਦੇਰ ਰਾਤ 18 ਬੱਚਿਆਂ ਨੂੰ ਦੂਸ਼ਿਤ ਖਾਣਾ ਖਾਣ ਕਾਰਨ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿਨ੍ਹਾਂ ‘ਚੋਂ 14 ਬੱਚਿਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਸੀ, ਜਦਕਿ 4 ਬੱਚਿਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਦਾਖਲ ਕਰਵਾਇਆ ਗਿਆ ਸੀ। ਸ਼ਨੀਵਾਰ ਸਵੇਰੇ ਸਕੂਲ ਤੋਂ 20 ਬੱਚਿਆਂ ਨੂੰ ਦਾਖਲ ਕਰਵਾਇਆ ਗਿਆ। ਦਾਖਲ ਬੱਚਿਆਂ ਵਿੱਚ ਮੂੰਹ ਵਿੱਚ ਝੱਗ ਆਉਣ, ਪੇਟ ‘ਚ ਦਰਦ ਅਤੇ ਉਲਟੀਆਂ ਆਉਣ ਦੀਆਂ ਸ਼ਿਕਾਇਤਾਂ ਆਈਆਂ ਹਨ। ਹਸਪਤਾਲ ‘ਚ ਦਾਖ਼ਲ ਬੱਚਿਆਂ ਨੇ ਦੱਸਿਆ ਕਿ ਦੀਵਾਲੀ ਤੋਂ ਬਾਅਦ ਉਨ੍ਹਾਂ ਨੂੰ ਘਟੀਆ ਕੁਆਲਿਟੀ ਦਾ ਖਾਣਾ ਖੁਆਇਆ ਜਾ ਰਿਹਾ ਹੈ।
ਇਸ ਸਬੰਧੀ ਪ੍ਰਬੰਧਕਾਂ ਨੂੰ ਸ਼ਿਕਾਇਤ ਵੀ ਭੇਜੀ ਗਈ ਸੀ ਪਰ ਕਿਸੇ ਨੇ ਕੋਈ ਕਾਰਵਾਈ ਨਹੀਂ ਕੀਤੀ। ਦਾਖਲ ਬੱਚਿਆਂ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਦੇ ਖਾਣੇ ‘ਚ ਕੀੜੇ-ਮਕੌੜੇ ਨਜ਼ਰ ਆ ਰਹੇ ਸਨ ਪਰ ਮੈੱਸ ਦੇ ਠੇਕੇਦਾਰ ਨੇ ਬੱਚਿਆਂ ਦੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਕੀੜੇ-ਮਕੌੜੇ ਵਾਲਾ ਭੋਜਨ ਪਰੋਸ ਦਿੱਤਾ। ਦਾਖਲ ਬੱਚਿਆਂ ਦੇ ਮਾਪਿਆਂ ਨੇ ਇਹ ਵੀ ਕਿਹਾ ਕਿ ਬੱਚਿਆਂ ਵੱਲੋਂ ਖਾਣੇ ਸਬੰਧੀ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਪ੍ਰਬੰਧਕਾਂ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ ਹੈ ਪਰ ਕਿਸੇ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਅੱਜ ਉਨ੍ਹਾਂ ਦੇ ਬੱਚਿਆਂ ਦੀ ਹਾਲਤ ਇਹੋ ਜਿਹੀ ਹੋ ਗਈ ਹੈ।
ਦੂਜੇ ਪਾਸੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਮੁੱਚੇ ਮਾਮਲੇ ਦੀ ਜਾਂਚ ਲਈ ਐਸਡੀਐਮ ਸੰਗਰੂਰ ਦੀ ਅਗਵਾਈ ਹੇਠ ਇਕ ਜਾਂਚ ਟੀਮ ਬਣਾਈ ਗਈ ਹੈ, ਜਿਸ ਵਿਚ ਐਸਡੀਐੱਮ, ਤਹਿਸੀਲਦਾਰ, ਸੀਨੀਅਰ ਮੈਡੀਕਲ ਅਫ਼ਸਰ ਤੇ ਜ਼ਿਲ੍ਹਾ ਸਿੱਖਿਆ ਦੇ ਨਾਲ-ਨਾਲ ਐਸਡੀਐਮ ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਟੀਮ ਇੱਕ ਹਫ਼ਤੇ ‘ਚ ਆਪਣੀ ਰਿਪੋਰਟ ਸੌਂਪੇਗੀ। ਮੁੱਖ ਮੰਤਰੀ ਇਸ ਮਾਮਲੇ ਦੀ ਪਲ-ਪਲ ਜਾਣਕਾਰੀ ਇਕੱਠੀ ਕਰ ਰਹੇ ਹਨ।
