Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 3, 2026

ਦਵਾਈ ਲੈਣ ਤਰਨਤਾਰਨ ਆਏ ਮਾਂ-ਪੁੱਤ ਕੋਲੋਂ ਫਾਰਚੂਨਰ ਗੱਡੀ ਖੋਹੀ

ਤਰਨਤਾਰਨ : ਦਵਾਈ ਲੈਣ ਲਈ ਤਰਨਤਾਰਨ ਆਏ ਮਾਂ ਪੁੱਤ ਕੋਲੋਂ ਦੋ ਲੋਕਾਂ ਨੇ ਕਥਿਤ ਤੌਰ ’ਤੇ ਫਾਰਚੂਨਰ ਗੱਡੀ ਖੋਹ ਲਈ ਤੇ ਫਰਾਰ ਹੋ ਗਏ। ਮੌਕੇ ’ਤੇ ਪੁੱਜੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਕੇ ਇਕ ਵਿਅਕਤੀ ਨੂੰ ਬਾਕਾਇਦਾ ਨਾਮਜ਼ਦ ਵੀ ਕਰ ਲਿਆ ਹੈ। ਹਾਲਾਂਕਿ ਕਿਸੇ ਦੀ ਅਜੇ ਤਕ ਗ੍ਰਿਫਤਾਰੀ ਨਹੀਂ ਹੋਈ ਹੈ।

ਰਣਜੀਤ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀ ਸਭਰਾ ਨੇ ਦੱਸਿਆ ਕਿ ਉਹ ਆਪਣੀ ਮਾਤਾ ਰਾਜਵਿੰਦਰ ਕੌਰ ਦੇ ਨਾਲ ਆਪਣੀ ਫਾਰਚੂਨਰ ਗੱਡੀ ਨੰਬਰ ਪੀਬੀ02 ਬੀਕੇ 1313 ’ਤੇ ਸਵਾਰ ਹੋ ਕੇ ਤਰਨਤਾਰਨ ’ਚ ਡਾ. ਕੁਲਦੀਪ ਸਿੰਘ ਚੁੱਘ ਕੋਲੋਂ ਦਵਾਈ ਲੈਣ ਵਾਸਤੇ ਆਇਆ ਸੀ ਤੇ ਗੱਡੀ ਪਾਲਿਕਾ ਬਾਜ਼ਾਰ ‘ਚ ਖੜ੍ਹੀ ਕਰ ਦਿੱਤੀ। ਸ਼ਾਮ ਕਰੀਬੇ ਸਾਢੇ ਚਾਰ ਵਜੇ ਜਦੋਂ ਉਹ ਵਾਪਸ ਪੁੱਜੇ ਤਾਂ ਗੁਰਚੇਤ ਸਿੰਘ ਉਰਫ ਗੁਰੀ ਪੁੱਤਰ ਸਲਵਿੰਦਰ ਸਿੰਘ ਵਾਸੀ ਰੱਤਾ ਗੁੱਦਾ ਨੇ ਆਪਣੇ ਇਕ ਹੋਰ ਅਣਪਛਾਤੇ ਸਾਥੀ ਸਮੇਤ ਉਸਦੀ ਗੱਡੀ ਖੋਹ ਲਈ ਤੇ ਉਸਦੀ ਮਾਤਾ ਨੂੰ ਗਾਲੀ ਗਲੋਚ ਕਰਨ ਤੋਂ ਇਲਾਵਾ ਜਾਤੀ ਸੂਚਕ ਸ਼ਬਦ ਵੀ ਬੋਲੇ।

ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ’ਤੇ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਪਹੁੰਚ ਗਈ। ਥਾਣਾ ਮੁਖੀ ਸਬ ਇਸੰਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਦੇ ਬਿਆਨ ਕਲਮਬੰਦ ਕਰਕੇ ਗੁਰਚੇਤ ਸਿੰਘ ਗੁਰੀ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਅਤੇ ਦੂਸਰੇ ਦੀ ਪਛਾਣ ਲਈ ਯਤਨ ਜਾਰੀ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੀ ਜਾਂਚ ਲਈ ਏਐੱਸਆਈ ਕਰਨੈਲ ਸਿੰਘ ਦੀ ਡਿਊਟੀ ਲਗਾਈ ਗਈ ਹੈ।

Vinkmag ad
Share Our Daily Posts

News Desk

Read Previous

ਮੈਰੀਟੋਰੀਅਸ ਸਕੂਲ ਦੇ 74 ਵਿਦਿਆਰਥੀਆਂ ਦੀ ਵਿਗੜੀ ਸਿਹਤ, ਠੇਕੇਦਾਰ ਨੂੰ ਲਿਆ ਹਿਰਾਸਤ ‘ਚ; l

Read Next

ਹਵਾਈ ਅੱਡੇ ’ਤੇ 41 ਲੱਖ ਤੋਂ ਵੱਧ ਦਾ ਸੋਨਾ ਅਤੇ 59 ਆਈ ਫੋਨ ਬਰਾਮਦ