Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਤਲਵਿੰਦਰ ਸਿੰਘ ਬੁੱਟਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਮੀਡੀਆ ਸਲਾਹਕਾਰ ਨਿਯੁਕਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਸਿੱਧ ਲੇਖਕ ਤੇ ਪੱਤਰਕਾਰ ਤਲਵਿੰਦਰ ਸਿੰਘ ਬੁੱਟਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਅੱਜ ਬੁੱਟਰ ਨੂੰ ਅਹੁਦੇ ‘ਤੇ ਬਿਠਾਇਆ। ਇਸ ਮੌਕੇ ਬੁੱਟਰ ਨੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸ਼ੁਕਰਾਨਾ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਪੇਸ਼ੇਵਰ ਤਰੀਕੇ ਦੇ ਨਾਲ ਨਿਭਾਉਣਗੇ।

ਜ਼ਿਕਰਯੋਗ ਹੈ ਕਿ ਤਲਵਿੰਦਰ ਸਿੰਘ ਬੁੱਟਰ ਪਿਛਲੇ ਦੋ ਦਹਾਕਿਆਂ ਤੋਂ ਪੰਜਾਬੀ ਪੱਤਰਕਾਰੀ ਨਾਲ ਜੁੜੇ ਹੋਏ ਹਨ ਅਤੇ ਉਹ ਸਿੱਖਾਂ ਦੇ ਧਾਰਮਿਕ ਤੇ ਪੰਥਕ ਮਾਮਲਿਆਂ ‘ਤੇ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ਵਿਚ ਨਿਰੰਤਰ ਲਿਖਦੇ ਆ ਰਹੇ ਹਨ। ਉਨ੍ਹਾਂ ਨੇ ਵੱਖ-ਵੱਖ ਪੰਜਾਬੀ ਅਖਬਾਰਾਂ ਦੀ ਫੀਲਡ ਅਤੇ ਡੈੱਸਕ ਦੀ ਪੱਤਰਕਾਰੀ ਕਰਨ ਤੋਂ ਇਲਾਵਾ ਲੰਬਾ ਸਮਾਂ ਪਰਵਾਸੀ ਪੰਜਾਬੀ ਅਖਬਾਰਾਂ ਤੇ ਰੇਡੀਓ ਨਾਲ ਵੀ ਕੰਮ ਕੀਤਾ। ਉਹ ਪਿਛਲੇ ਡੇਢ ਦਹਾਕੇ ਤੋਂ ਲਗਾਤਾਰ ਪੰਜਾਬੀ ਅਖਬਾਰਾਂ ਵਿਚ ਪੰਜਾਬ ਦੇ ਚਲੰਤ ਮਸਲਿਆਂ, ਧਾਰਮਿਕ, ਪੰਥਕ ਤੇ ਇਤਿਹਾਸਕ ਸਰੋਕਾਰਾਂ ਸਬੰਧੀ ਲਿਖਦੇ ਆ ਰਹੇ ਹਨ। ਸਿੱਖਾਂ ਦੇ ਰਵਾਇਤੀ ਤੇ ਸਿਧਾਂਤਕ ਮਸਲਿਆਂ ਉੱਤੇ ਉਨ੍ਹਾਂ ਦੀ ਡੂੰਘੀ ਪਕੜ ਹੋਣ ਕਾਰਨ ਸ. ਬੁੱਟਰ ਨੂੰ ਪੰਥਕ ਮਾਮਲਿਆਂ ਸਬੰਧੀ ਟੈਲੀਵਿਜ਼ਨ ਚੈਨਲਾਂ ਉੱਪਰ ਵਿਚਾਰ-ਚਰਚਾ ਦੇ ਪ੍ਰੋਗਰਾਮਾਂ ਵਿਚ ਅਕਸਰ ਵੇਖਿਆ-ਸੁਣਿਆ ਜਾਂਦਾ ਹੈ। ਪਿਛਲੇ ਦਿਨੀਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿਗ ਕਮੇਟੀ ਦੇ ਇਕ ਮਤੇ ਰਾਹੀਂ ਆਧੁਨਿਕ ਯੁੱਗ ਦੀਆਂ ਲੋੜਾਂ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੁੰਦੇ ਹੁਕਮਨਾਮੇ, ਆਦੇਸ਼, ਸੰਦੇਸ਼ ਅਤੇ ਹੋਰ ਗਤੀਵਿਧੀਆਂ ਦੀ ਜਾਣਕਾਰੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਤਲਵਿੰਦਰ ਸਿੰਘ ਬੁੱਟਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਤੌਰ ਮੀਡੀਆ ਸਲਾਹਕਾਰ (ਆਨਰੇਰੀ) ਨਿਯੁਕਤ ਕਰਨ ਦਾ ਫੈਸਲਾ ਕੀਤਾ ਸੀ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ : ਸੁਲਤਾਨਪੁਰ ਲੋਧੀ ਵਿਆਹ ‘ਤੇ ਗਏ AAP ਆਗੂ ਦੀ ਕਾਰ ‘ਚੋਂ ਮਿਲੀ ਲਾਸ਼; ਦਹਿਸ਼ਤ ਦਾ ਮਾਹੌਲ

Read Next

ਜੇ ਨੂਹ ਮਾਮਲੇ ’ਚ ਦਰਜ ਪਰਚੇ ਰੱਦ ਹੋ ਸਕਦੇ ਹਨ ਤਾਂ ਫਿਰ ਸਿੱਖ ਨੌਜਵਾਨਾਂ ਦੇ ਕਿਉਂ ਨਹੀਂ ? ਗਿਆਨੀ ਹਰਪ੍ਰੀਤ ਸਿੰਘ ਨੇ ਚੁੱਕਿਆ ਸਵਾਲ